Skip to main content

Gee 98News

ਵੱਡੀ ਖ਼ਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਈਆਂ ਘੱਟ

ਚੰਡੀਗੜ੍ਹ,15 ਮਾਰਚ, Gee98 news service
-ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਵੀਰਵਾਰ ਦੇਰ ਰਾਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪ੍ਰਤੀ ਲੀਟਰ ਦੋ ਰੁਪਏ ਕਟੌਤੀ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ‘ਚ ਪ੍ਰਤੀ ਸਿਲੰਡਰ 100 ਰੁਪਏ ਕਟੌਤੀ ਕੀਤੀ ਸੀ। ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਨੂੰ ਲੋਕ ਸਭਾ ਦੀਆਂ ਚੋਣਾਂ ਦੇ ਨਾਲ ਜੋੜ ਕੇ ਹੀ ਵੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਇਕ ਮਹੀਨੇ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਹਜ਼ਾਰਾਂ ਕਰੋੜਾਂ ਰੁਪਏ ਦੀਆਂ ਲੋਕ ਭਲਾਈ ਸਕੀਮਾਂ ਦਾ ਐਲਾਨ ਕੀਤਾ ਹੈ।

error: Content is protected !!