Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੀ ਪਾਰਟੀ ਛੱਡ ਕੇ ਆਓ ਅਤੇ ਸਾਡੀ ਪਾਰਟੀ ਦੀ ਟਿਕਟ ਪਾਓ..’ਆਪ’ ਨੇ ਕਾਂਗਰਸ ਛੱਡਣ ਵਾਲੇ ਵਿਧਾਇਕ ਨੂੰ ਇੱਕ ਦਿਨ ‘ਚ ਹੀ ਦਿੱਤੀ ਲੋਕ ਸਭਾ ਦੀ ਟਿਕਟ

Nirmal Pandori by Nirmal Pandori
03/15/2024
in ਪੰਜਾਬ
Reading Time: 1 min read
A A
0
ਆਪਣੀ ਪਾਰਟੀ ਛੱਡ ਕੇ ਆਓ ਅਤੇ ਸਾਡੀ ਪਾਰਟੀ ਦੀ ਟਿਕਟ ਪਾਓ..’ਆਪ’ ਨੇ ਕਾਂਗਰਸ ਛੱਡਣ ਵਾਲੇ ਵਿਧਾਇਕ ਨੂੰ ਇੱਕ ਦਿਨ ‘ਚ ਹੀ ਦਿੱਤੀ ਲੋਕ ਸਭਾ ਦੀ ਟਿਕਟ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਮਾਰਚ, Gee98 news service
-ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਅਤੇ ਉਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕਟਰ ਚੱਬੇਵਾਲ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਪਣਾ ਉਮੀਦਵਾਰ ਵੀ ਬਣਾ ਦਿੱਤਾ ਹੈ। ਦੱਸ ਦੇਈਏ ਕਿ ਬਤੌਰ ਕਾਂਗਰਸੀ ਵਿਧਾਇਕ ਡਾਕਟਰ ਰਾਜ ਕੁਮਾਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਰਹੇ ਹਨ। ਅਜੇ ਦਸ ਕੁ ਦਿਨ ਪਹਿਲਾਂ ਹੀ ਪੰਜ ਮਾਰਚ ਨੂੰ ਵਿਧਾਨ ਸਭਾ ਬਜਟ ਸੈਸ਼ਨ ਵਿੱਚ ਡਾਕਟਰ ਚੱਬੇਵਾਲ ਆਪਣੇ ਸਿਰ ਉੱਪਰ ਭਗਵੰਤ ਮਾਨ ਸਰਕਾਰ ਦੇ ਕਰਜੇ ਦੀ ਵੱਡੀ ਪੰਡ ਚੁੱਕ ਕੇ ਵਿਧਾਨ ਸਭਾ ਪੁੱਜੇ ਸਨ ਅਤੇ ਉਹਨਾਂ ਕਿਹਾ ਸੀ ਕਿ “ਮੈਂ ਭਗਵੰਤ ਮਾਨ ਸਰਕਾਰ ਦੇ ਕਰਜ਼ੇ ਦਾ ਬੋਝ ਘੱਟ ਕਰਨ ਆਇਆ ਹਾਂ। ਡਾਕਟਰ ਰਾਜ ਕੁਮਾਰ ਨੇ ਦੋਸ਼ ਲਗਾਇਆ ਸੀ ਕਿ ਆਮ ਆਦਮੀ ਨੇ ਕਰਜ਼ਾ ਉਤਾਰਨ ਦੀ ਗੱਲ ਕੀਤੀ ਸੀ ਪ੍ਰੰਤੂ ਆਪ ਸਰਕਾਰ ਦੇ ਰਾਜ ਦੇ ਦੋ ਸਾਲਾਂ ਵਿੱਚ ਹੀ ਪੰਜਾਬ ਦਾ ਕਰਜ਼ਾ ਵਧ ਗਿਆ ਹੈ। ਇਸ ਖ਼ਬਰ ਦੇ ਨਾਲ ਡਾਕਟਰ ਰਾਜ ਕੁਮਾਰ ਦੀ ਉਹ ਤਸਵੀਰ ਹੈ ਜਦੋਂ ਉਹ ਵਿਧਾਨ ਸਭਾ ਵਿੱਚ ਆਪ ਸਰਕਾਰ ਦੇ ਕਰਜ਼ੇ ਦੀ ਪੰਡ ਚੁੱਕ ਕੇ ਪੁੱਜੇ ਸਨ। ਡਾਕਟਰ ਰਾਜ ਕੁਮਾਰ ਵੱਡੇ ਦਲਿਤ ਆਗੂ ਹਨ, ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਸੰਧੂ ਨੂੰ ਹਰਾ ਕੇ ਚੋਣ ਜਿੱਤੀ ਸੀ। ਇੱਥੇ ਇਹ ਵੀ ਦੱਸ ਦਈਏ ਕਿ 2022 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਡਾਕਟਰ ਰਾਜਕੁਮਾਰ ਚੱਬੇਵਾਲ ਦੇ ਖਿਲਾਫ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਸੀ। ਉਹਨਾਂ ਉੱਪਰ ਦੋਸ਼ ਲੱਗੇ ਸਨ ਕਿ ਉਹਨਾਂ ਨੇ ਚੋਣ ਪ੍ਰਚਾਰ ਦੌਰਾਨ ਮਕਾਨਾਂ ਦੀ ਮੁਰੰਮਤ ਦੇ ਪੱਤਰ ਵੰਡੇ ਸਨ। ਇਸ ਮਾਮਲੇ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਅਦਾਲਤ ਤੋਂ ਜ਼ਮਾਨਤ ਵੀ ਪ੍ਰਾਪਤ ਕਰ ਲਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

..ਜੇ ਕੁੱਤੇ ਪਾਲਣ ਦੇ ਸ਼ੌਕੀਨ ਹੋਣ ਤਾਂ ਪੜ੍ਹੋ ਇਹ ਖ਼ਬਰ…ਸਰਕਾਰ ਨੇ ਕੁੱਤੇ ਪਾਲਣ ਤੇ ਲਾ ਦਿੱਤੀ ਪਾਬੰਦੀ

Next Post

SMO ਤੋਂ ਦੁਖੀ ਹੋ ਕੇ ਸਟਾਫ਼ ਨਰਸ ਨੇ ਕੀਤੀ ਆਤਮ ਹੱਤਿਆ, SMO ‘ਤੇ ਮਾਮਲਾ ਦਰਜ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

SMO ਤੋਂ ਦੁਖੀ ਹੋ ਕੇ ਸਟਾਫ਼ ਨਰਸ ਨੇ ਕੀਤੀ ਆਤਮ ਹੱਤਿਆ, SMO 'ਤੇ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend