Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ‘ਤੇ ਲਗਾਏ ਸਿੱਧੇ ਦੋਸ਼..ਵਾਰ- ਵਾਰ ਬੱਚੇ ਦੇ ਲੀਗਲ ਦਸਤਾਵੇਜ਼ ਮੰਗੇ ਜਾ ਰਹੇ ਹਨ..ਕਿਹਾ,ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ

Nirmal Pandori by Nirmal Pandori
03/20/2024
in ਪੰਜਾਬ
Reading Time: 1 min read
A A
0
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ‘ਤੇ ਲਗਾਏ ਸਿੱਧੇ ਦੋਸ਼..ਵਾਰ- ਵਾਰ ਬੱਚੇ ਦੇ ਲੀਗਲ ਦਸਤਾਵੇਜ਼ ਮੰਗੇ ਜਾ ਰਹੇ ਹਨ..ਕਿਹਾ,ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਮਾਰਚ, Gee98 news service
-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵਾਇਰਲ ਹੋ ਰਹੀ ਹੈ ਇੱਕ ਵੀਡੀਓ ਕਲਿੱਪ ਨੇ ਪੰਜਾਬ ਦੀ ਰਾਜਨੀਤੀ ਨੂੰ ਗਰਮਾਇਆ ਹੋਇਆ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਦੇ ਬੱਚੇ ਦੇ ਜਨਮ ਤੋਂ ਬਾਅਦ ਹੀ ਪ੍ਰਸ਼ਾਸਨ ਬੱਚੇ ਦੇ ਲੀਗਲ ਦਸਤਾਵੇਜ਼ ਪੇਸ਼ ਕਰਨ ਲਈ ਉਹਨਾਂ ਨੂੰ ਵਾਰ-ਵਾਰ ਪਰੇਸ਼ਾਨ ਕਰ ਰਿਹਾ ਹੈ। ਵੀਡੀਓ ਵਿੱਚ ਬਲਕੌਰ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ‘ਤੇ ਰਹਿਮ ਕੀਤਾ ਜਾਵੇ,ਉਹਨਾਂ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ..ਮੈਂ ਇਥੋਂ ਦਾ ਹੀ ਰਹਿਣ ਵਾਲਾ ਹਾਂ,ਕਿਤੇ ਭੱਜਣ ਵਾਲਾ ਨਹੀਂ ਹਾਂ। ਤੁਸੀਂ ਜਦੋਂ ਵੀ ਜਿੱਥੇ ਵੀ ਬੁਲਾਓਗੇ,ਮੈਂ ਪੇਸ਼ ਹੋ ਜਾਵਾਂਗਾ”। ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖ਼ਾਤਿਬ ਹੁੰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ “ਮੈਂ ਬਹੁਤ ਪਰੇਸ਼ਾਨ ਹਾਂ, ਤੁਹਾਡੀ ਇਕ ਆਦਤ ਹੈ ਕਿ ਤੁਸੀਂ ਹਰ ਗੱਲ ਤੋਂ ਬਾਅਦ ਯੂ ਟਰਨ ਲੈ ਲੈਂਦੇ ਹੋ”। ਮੁੱਖ ਮੰਤਰੀ ਦੇ ਸਲਾਹਕਾਰ ਉਹਨਾਂ ਨੂੰ ਅਜਿਹੀ ਸਲਾਹ ਦਿੰਦੇ ਹਨ ਜਿਸ ਤੋਂ ਬਾਅਦ ਮੁੱਖ ਮੰਤਰੀ ਆਪਣੇ ਸਟੈਂਡ ‘ਤੇ ਖੜੇ ਨਹੀਂ ਰਹਿੰਦੇ। ‌ਬਲਕੌਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਿਸੇ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਫਿਰ ਵੀ ਜੇਕਰ ਮੁੱਖ ਮੰਤਰੀ ਮਾਨ ਨੂੰ ਲੱਗਦਾ ਹੈ ਤਾਂ ਉਹ ਉਹਨਾਂ ਨੂੰ ਜੇਲ ਭੇਜ ਕੇ ਜਾਂਚ ਕਰਵਾ ਸਕਦੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਹਨਾਂ ਨੇ ਕੋਈ ਕਾਨੂੰਨ ਤੋੜਿਆ ਹੈ ਤਾਂ ਸਰਕਾਰ ਉਹਨਾਂ ਨੂੰ ਸਲਾਖਾਂ ਪਿੱਛੇ ਬੰਦ ਕਰ ਸਕਦੀ ਹੈ ਜੇਕਰ ਫਿਰ ਵੀ ਸਰਕਾਰ ਨੂੰ ਕੋਈ ਯਕੀਨ ਨਹੀਂ ਤਾਂ ਸਰਕਾਰ ਉਹਨਾਂ ਦੇ ਖ਼ਿਲਾਫ਼ ਪਹਿਲਾਂ ਮਾਮਲਾ ਦਰਜ ਕਰ ਲਵੇ ਤੇ ਫਿਰ ਜਾਂਚ ਕਰ ਲਵੇ। ‌ ਉਹਨਾਂ ਕਿਹਾ ਕਿ ਉਹ ਮੁੱਢਲਾ ਟਰੀਟਮੈਂਟ ਪੂਰਾ ਹੋਣ ਤੋਂ ਬਾਅਦ ਬੱਚੇ ਸਬੰਧੀ ਸਾਰੇ ਲੀਗਲ ਡਾਕੂਮੈਂਟ ਪੇਸ਼ ਕਰਨਗੇ। ‌ ਦੂਜੇ ਪਾਸੇ ਬਲਕੌਰ ਸਿੰਘ ਦੀ ਇਸ ਭਾਵੁਕ ਵੀਡੀਓ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ‘ਤੇ ਆਪ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ “ਬੇਸ਼ਰਮੀ ਦੀ ਕੋਈ ਹੱਦ ਹੁੰਦੀ ਹੈ, ਜਿਸ ਬੱਚੇ ਦੇ ਜਨਮ ਦੀ ਖੁਸ਼ੀ ਪੂਰਾ ਪੰਜਾਬ ਅਤੇ ਦੁਨੀਆਂ ਦੇ ਲੋਕ ਮਨਾ ਰਹੇ ਹਨ ਉਹ ਖੁਸ਼ੀ ਸਰਕਾਰ ਤੋਂ ਝੱਲੀ ਨਹੀਂ ਜਾ ਸਕੀ”। ਬਾਜਵਾ ਨੇ ਕਿਹਾ ਇਕ ਨਵਜਨਮੇ ਬੱਚੇ ਤੋਂ ਸਰਕਾਰ ਨੂੰ ਕਿਹੜਾ ਡਰ ਹੈ ਕਿ ਪਰਿਵਾਰ ਨੂੰ ਇਨਾ ਪਰੇਸ਼ਾਨ ਕੀਤਾ ਜਾ ਰਿਹਾ ਹੈ। ਭਾਜਪਾ ਦੇ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਵੀਡੀਓ ਕਲਿੱਪ ਬੇਹੱਦ ਦੁਖੀ ਕਰਨ ਵਾਲਾ ਹੈ ਜਿਸ ਵਿੱਚ ਉਹਨਾਂ ਦੋਸ਼ ਲਗਾਇਆ ਹੈ ਕਿ ਪ੍ਰਸ਼ਾਸਨ ਨਵਜੰਮੇ ਬੱਚੇ ਸਬੰਧੀ ਲੀਗਲ ਦਸਤਾਵੇਜ ਪੇਸ਼ ਕਰਨ ਲਈ ਵਾਰ-ਵਾਰ ਪਰੇਸ਼ਾਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿੱਚ ਮਾਂ ਬਣੀ ਹੈ। ਚਰਨ ਕੌਰ ਨੇ ਬੱਚੇ ਨੂੰ ਜਨਮ ਦੇਣ ਸਬੰਧੀ IVF ਤਕਨੀਕ ਦਾ ਸਹਾਰਾ ਲਿਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ 2022 ‘ਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ, ਉਸ ਵੇਲੇ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਦੇ ਤੌਰ ‘ਤੇ ਕਾਗਜ਼ ਭਰੇ ਸਨ ਅਤੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ ਜਿਸ ਦੇ ਅਨੁਸਾਰ ਹੁਣ ਉਹਨਾਂ ਦੀ ਉਮਰ ਤਕਰੀਬਨ 58 ਸਾਲ ਬਣਦੀ ਹੈ ਤੇ ਬਲਕੌਰ ਸਿੰਘ ਦੀ ਉਮਰ ਤਕਰੀਬਨ 60 ਸਾਲ ਬਣਦੀ ਹੈ। ‌ ਵੀਡੀਓ ਕਲਿੱਪ ਦੇ ਵਿੱਚ ਬਲਕੌਰ ਸਿੰਘ ਦੇ ਦੱਸਣ ਅਨੁਸਾਰ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਹੀ ਪ੍ਰਸ਼ਾਸਨ ਨੇ ਬੱਚੇ ਦੇ ਜਨਮ ਦੀ ਸਮੁੱਚੀ ਪ੍ਰਕਿਰਿਆ ਸਬੰਧੀ ਲੀਗਲ ਦਸਤਾਵੇਜ਼ ਮੰਗਣ ਲਈ ਉਹਨਾਂ ਨੂੰ ਵਾਰ ਵਾਰ ਪਰੇਸ਼ਾਨ ਕੀਤਾ ਹੋਇਆ ਹੈ, ਜਦ ਕਿ ਬੱਚੇ ਦੇ ਜਨਮ ਤੋਂ ਬਾਅਦ ਅਜੇ ਮੁੱਢਲਾ ਇਲਾਜ ਵੀ ਪੂਰਾ ਨਹੀਂ ਹੋਇਆ ਅਤੇ ਉਨਾਂ ਦਾ ਧਿਆਨ ਪੂਰੀ ਤਰ੍ਹਾਂ ਆਪਣੇ ਬੱਚੇ ਤੇ ਮਾਂ ਵੱਲ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਪੰਜਾਬ ਸਰਕਾਰ ਨੇ ਇੱਕ ਵੱਡੇ ਅਕਾਲੀ ਆਗੂ ਦੇ ਵੱਡੇ ਸਕੂਲ ਦੀ ਮਾਨਤਾ ਕੀਤੀ ਰੱਦ…ਆਪ ਵਿਧਾਇਕ ਨੇ ਕਿਹਾ…ਸਰਕਾਰੀ ਜ਼ਮੀਨ ਬਣਿਆ ਹੈ ਸਕੂਲ

Next Post

ਦੀਵੇ ਥੱਲੇ ਹਨੇਰਾ…ਐਕਸਾਈਜ਼ ਮੰਤਰੀ ਦੇ ਹਲਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਜਣਿਆਂ ਦੀ ਮੌਤ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਆਖ਼ਿਰ ! ਪੰਜਾਬ ਪੁਲਿਸ ਨੇ ਕਾਬੂ ਕਰ ਹੀ ਲਿਆ 100 ਕਰੋੜ ਤੋਂ ਵੱਧ ਠੱਗੀਆਂ ਮਾਰਨ ਵਾਲਾ ਅਮਨ ਸਕੌਡਾ…!

ਦੀਵੇ ਥੱਲੇ ਹਨੇਰਾ…ਐਕਸਾਈਜ਼ ਮੰਤਰੀ ਦੇ ਹਲਕੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਜਣਿਆਂ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend