Gee 98News

ਪੰਜਾਬ ‘ਚ ਅਧਿਆਪਕਾਂ ਦੀ ਭਰਤੀ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ,22 ਮਾਰਚ, Gee98 news service
-ਪੰਜਾਬ ‘ਚ ਸਰਕਾਰੀ ਨੌਕਰੀਆਂ ਚ ਦੂਜੇ ਰਾਜਾਂ ਦੇ ਲਾਭਪਾਤਰੀਆਂ ਦੀ ਨਿਯੁਕਤੀ ਦਾ ਮੁੱਦਾ ਆਪ ਸਰਕਾਰ ਦੇ ਗਠਨ ਤੋਂ ਬਾਅਦ ਕੁਝ ਜਿਆਦਾ ਭਖਿਆ ਹੋਇਆ ਹੈ ਅਤੇ ਹੁਣ ਇਸੇ ਮਾਮਲੇ ਵਿੱਚ ਮਾਨਯੋਗ ਹਾਈਕੋਰਟ ਨੇ ਇੱਕ ਵੱਡਾ ਫੈਸਲਾ ਦਿੱਤਾ ਹੈ। ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਦੇ ਅਹੁਦੇ ਲਈ ਅਪਲਾਈ ਕਰਦੇ ਸਮੇਂ ਦੂਜੇ ਰਾਜਾਂ ਵਿੱਚ ਦਿੱਤੀ ਗਈ ਸੇਵਾ ਦਾ ਤਜਰਬਾ ਵੀ ਸ਼ਾਮਲ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2019 ਵਿੱਚ ਸਰਕਾਰੀ ਸਕੂਲਾਂ ਵਿੱਚ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ। ਜਿਸ ਵਿੱਚ ਇਹ ਸ਼ਰਤ ਰੱਖੀ ਗਈ ਸੀ ਕਿ ਭਰਤੀ ਹੋਣ ਲਈ ਟੀਚਰ ਕੋਲ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਚਾਰ ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ। ਸਿੱਖਿਆ ਵਿਭਾਗ ਦੀ ਇਸ ਸ਼ਰਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਹੁਣ ਹਾਈ ਕੋਰਟ ਨੇ ਇਸ ਮੰਗ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਹੈ ਕਿ ਦੂਜੇ ਰਾਜਾਂ ਦੇ ਸਕੂਲਾਂ ਵਿੱਚ ਦਿੱਤੀ ਜਾਂਦੀ ਸੇਵਾ ਅਤੇ ਤਜ਼ਰਬੇ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ। ਹਾਈਕੋਰਟ ਦੇ ਇਸ ਫੈਸਲੇ ਦਾ ਅਸਰ ਹੋਰ ਸੇਵਾਵਾਂ ‘ਤੇ ਵੀ ਪੈ ਸਕਦਾ ਹੈ।

error: Content is protected !!