Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਂਸਲ ਦੇ ਬਿਲਡਿੰਗ ਇੰਸਪੈਕਟਰ ਦੀ ਦਲੇਰੀ ਦੇਖੋ…ਮੰਤਰੀ ਦੇ ਓਐਸਡੀ ਦਾ ਵੀ ਭੋਰਾ ਡਰ ਨਹੀਂ ਮੰਨਿਆ…!

Nirmal Pandori by Nirmal Pandori
03/22/2024
in ਪੰਜਾਬ
Reading Time: 1 min read
A A
0
ਨਗਰ ਕੌਂਸਲ ਦੇ ਬਿਲਡਿੰਗ ਇੰਸਪੈਕਟਰ ਦੀ ਦਲੇਰੀ ਦੇਖੋ…ਮੰਤਰੀ ਦੇ ਓਐਸਡੀ ਦਾ ਵੀ ਭੋਰਾ ਡਰ ਨਹੀਂ ਮੰਨਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,22 ਮਾਰਚ (ਨਿਰਮਲ ਸਿੰਘ ਪੰਡੋਰੀ)-
-ਨਗਰ ਕੌਂਸਲ ਬਰਨਾਲਾ ਦੇ ਇੱਕ ਮੁਲਾਜ਼ਮ ਦੀ ਦਲੇਰੀ ਦੇ ਸ਼ਹਿਰ ਵਿੱਚ ਖ਼ੂਬ ਚਰਚਾ ਹੋ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਦੇ ਓਐਸਡੀ ਦੇ ਦਫ਼ਤਰ ਨਾਲ ਕੰਧ ਸਾਂਝੀ ਹੋਣ ਦੇ ਬਾਵਜੂਦ ਵੀ ਨਗਰ ਕੌਂਸਲ ਦਾ ਇੱਕ ਮੁਲਾਜ਼ਮ ਸ਼ਰੇਆਮ ਨਿਡਰਤਾ ਨਾਲ ਰਿਸ਼ਵਤ ਲੈ ਰਿਹਾ ਹੈ ਅਤੇ ਕੰਧ ਦੇ ਦੂਜੇ ਪਾਸੇ ਬੈਠੇ ਕੈਬਨਿਟ ਮੰਤਰੀ ਦੇ ਓਐਸਡੀ ਸਾਹਿਬ ਨੂੰ ਉਸ ਦੀ ਭਿਣਕ ਤੱਕ ਵੀ ਨਹੀਂ ਕਿ ਕੰਧ ਦੇ ਪਰਲੇ ਪਾਰ ਉਹਨਾਂ ਦੀ ਸਰਕਾਰ ਦੇ ਮੁਲਾਜ਼ਮਾਂ ਵੱਲੋਂ ‌ ਲੋਕਾਂ ਤੋਂ ਕੰਮ ਕਰਵਾਉਣ ਬਦਲੇ ਸ਼ਰੇਆਮ ਰਿਸ਼ਵਤ ਲਈ ਜਾ ਰਹੀ ਹੈ। ‌ ਇਹ ਗੱਲ ਪੜ੍ਨ ਤੇ ਸੁਣਨ ਵਿੱਚ ਅਜੀਬ ਜਿਹੀ ਹੀ ਲੱਗਦੀ ਹੈ ਪਰੰਤੂ ਇਹ ਸੱਚ ਹੈ ਕਿ ਵਿਜੀਲੈਂਸ ਬਿਊਰੋ ਦੀ ਬਰਨਾਲਾ ਟੀਮ ਨੇ ਨਗਰ ਕੌਂਸਲ ਬਰਨਾਲਾ ਦੇ ਬਿਲਡਿੰਗ ਇੰਸਪੈਕਟਰ ਨੂੰ ਨਕਸ਼ਾ ਪਾਸ ਕਰਵਾਉਣ ਬਦਲੇ 25000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ਦੱਸਿਆ ਕਿ ਰਸ਼ਪਾਲ ਸਿੰਘ ਵਾਸੀ ਬਰਨਾਲਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ ਕਿ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਹਰਬਖਸ਼ ਸਿੰਘ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗ ਰਿਹਾ ਹੈ ਪ੍ਰੰਤੂ ਉਹਨਾਂ ਦਾ ਸੌਦਾ 25 ਹਜ਼ਾਰ ਵਿੱਚ ਤੈਅ ਹੋ ਗਿਆ ਹੈ। ਉਹਨਾਂ ਦੱਸਿਆ ਕਿ ਰਸ਼ਪਾਲ ਸਿੰਘ ਦੀ ਸ਼ਿਕਾਇਤ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਹਰਬਖਸ਼ ਸਿੰਘ ਨੂੰ ਰਸ਼ਪਾਲ ਸਿੰਘ ਤੋਂ 25000 ਦੀ ਰਿਸ਼ਵਤ ਲੈਂਦੇ ਹੋਏ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕੀਤਾ। ਉਹਨਾਂ ਦੱਸਿਆ ਕਿ ਮੁਲਜ਼ਮ ਹਰਬਖਸ਼ ਸਿੰਘ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਵੀ ਕੀਤੀ ਜਾ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews#punjabpolice #barnalapolice
Previous Post

ਪੰਜਾਬ ‘ਚ ਅਧਿਆਪਕਾਂ ਦੀ ਭਰਤੀ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

Next Post

ਪੜ੍ਹੋ..ਅਰਵਿੰਦ ਕੇਜਰੀਵਾਲ ਦਾ ਪਲੈਨ-B…ਕਿਵੇਂ ਚੱਲੇਗੀ ਦਿੱਲੀ ਸਰਕਾਰ…ਕੀ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਦੇਣਗੇ ਅਸਤੀਫਾ…!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਪੜ੍ਹੋ..ਅਰਵਿੰਦ ਕੇਜਰੀਵਾਲ ਦਾ ਪਲੈਨ-B…ਕਿਵੇਂ ਚੱਲੇਗੀ ਦਿੱਲੀ ਸਰਕਾਰ…ਕੀ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਦੇਣਗੇ ਅਸਤੀਫਾ…!

ਪੜ੍ਹੋ..ਅਰਵਿੰਦ ਕੇਜਰੀਵਾਲ ਦਾ ਪਲੈਨ-B…ਕਿਵੇਂ ਚੱਲੇਗੀ ਦਿੱਲੀ ਸਰਕਾਰ…ਕੀ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਦੇਣਗੇ ਅਸਤੀਫਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend