Gee 98News

ਪੜ੍ਹੋ..ਅਰਵਿੰਦ ਕੇਜਰੀਵਾਲ ਦਾ ਪਲੈਨ-B…ਕਿਵੇਂ ਚੱਲੇਗੀ ਦਿੱਲੀ ਸਰਕਾਰ…ਕੀ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਦੇਣਗੇ ਅਸਤੀਫਾ…!

ਚੰਡੀਗੜ੍ਹ,23 ਮਾਰਚ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਵੇਂ ਚੱਲੇਗੀ ਦਿੱਲੀ ਦੀ ਸਰਕਾਰ ? ਜੇਕਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਜਾਣਾ ਪੈਂਦਾ ਹੈ ਤਾਂ ਕੀ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਜਾਂ ਜੇਲ੍ਹ ਵਿੱਚ ਰਹਿ ਕੇ ਹੀ ਸਰਕਾਰ ਚਲਾਉਣਗੇ ? ਕੀ ਦਿੱਲੀ ਦੇ ਕਿਸੇ ਮੰਤਰੀ ਨੂੰ ਐਕਟਿੰਗ ਮੁੱਖ ਮੰਤਰੀ ਬਣਾਇਆ ਜਾਵੇਗਾ। ‌? ਸੂਤਰਾਂ ਅਨੁਸਾਰ ਜੇਕਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਜਾਣਾ ਪਿਆ ਤਾਂ ਉਹ ਅਸਤੀਫਾ ਨਹੀਂ ਦੇਣਗੇ ਸਗੋਂ ਮੁੱਖ ਮੰਤਰੀ ਬਣੇ ਰਹਿਣਗੇ । ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਨੂੰ ਇਸ ਗੱਲ ਦਾ ਚੰਗੀ ਤਰ੍ਹਾਂ ਪਤਾ ਸੀ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਵੇਗੀ ਇਸ ਲਈ ਪਾਰਟੀ ਨੇ ਪਹਿਲਾਂ ਹੀ ਪਲੈਨ-ਬੀ ਤਿਆਰ ਕੀਤਾ ਹੋਇਆ ਹੈ। ‌ ਭਾਰਤੀ ਸੰਵਿਧਾਨ ਵਿੱਚ ਇਹ ਕਿਧਰੇ ਵੀ ਦਰਜ ਨਹੀਂ ਕਿ ਕੋਈ ਮੁੱਖ ਮੰਤਰੀ ਆਪਣੀ ਗ੍ਰਿਫਤਾਰੀ ਤੋਂ ਬਾਅਦ ਅਸਤੀਫਾ ਦੇਵੇ ਜਾਂ ਕੋਈ ਮੁੱਖ ਮੰਤਰੀ ਜੇਲ੍ਹ ਵਿੱਚੋਂ ਸਰਕਾਰ ਨਾ ਚਲਾਵੇ। ‌ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਪਲੈਨ-ਬੀ ਅਨੁਸਾਰ ਕੇਜਰੀਵਾਲ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਐਕਟਿੰਗ ਮੁੱਖ ਮੰਤਰੀ ਦੀਆਂ ਪਾਵਰਾਂ ਦਿੱਤੀਆਂ ਜਾਣਗੀਆਂ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਦਿੱਲੀ ਸਰਕਾਰ ਨੂੰ ਲੈ ਕੇ ਆਪਣੇ ਵਿਚਾਰ ਸਪੱਸ਼ਟ ਕਰ ਚੁੱਕੇ ਸਨ। ‌ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹਨ ਅਤੇ ਮੁੱਖ ਮੰਤਰੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਰਹਿ ਕੇ ਹੀ ਪਾਰਟੀ ਅਤੇ ਸਰਕਾਰ ਚਲਾਵਾਂਗੇ। ਭਾਜਪਾ ਚਾਹੁੰਦੀ ਹੈ ਕਿ ਹਰ ਕੋਈ ਜੇਲ੍ਹ ਵਿੱਚ ਹੋਵੇ ਅਤੇ ਦਿੱਲੀ ਵਿੱਚ ਮੁਫਤ ਸਿੱਖਿਆ, ਮੁਫਤ ਬਿਜਲੀ, ਮੁਫਤ ਪਾਣੀ, ਮੁਫਤ ਤੀਰਥ ਯਾਤਰਾ ਅਤੇ ਮੁਹੱਲਾ ਕਲੀਨਿਕਾਂ ਨੂੰ ਬੰਦ ਕੀਤਾ ਜਾਵੇ, ਪਰ ਅਰਵਿੰਦ ਕੇਜਰੀਵਾਲ ਅਜਿਹਾ ਨਹੀਂ ਹੋਣ ਦੇਣਗੇ। ਜੇਲ੍ਹ ਵਿੱਚ ਰਹਿੰਦਿਆਂ ਸਰਕਾਰ ਚਲਾਈ ਜਾਵੇਗੀ।ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਨੇ ਸਾਫ ਕਹਿ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਜੇਲ੍ਹ ‘ਚ ਰਹਿ ਕੇ ਕੇਜਰੀਵਾਲ ਸਰਕਾਰ ਚਲਾਉਣਗੇ। ਦਿੱਲੀ ਦੇ ਲੋਕਾਂ ਤੋਂ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੌਂਸਲਰਾਂ ਅਤੇ ਰਾਜ ਸਭਾ ਸੰਸਦ ਮੈਂਬਰਾਂ ਤੱਕ ਇਹ ਤੈਅ ਹੋਇਆ ਸੀ ਕਿ ਕੇਜਰੀਵਾਲ ਦਿੱਲੀ ਦੀ ਸਰਕਾਰ ਜੇਲ੍ਹ ਤੋਂ ਹੀ ਚਲਾਉਣਗੇ। ਸਪੀਕਰ ਨੇ ਕਿਹਾ ਕਿ ਤੁਸੀਂ ਚਾਹੋ ਤਾਂ ਸਾਨੂੰ ਵੀ ਗ੍ਰਿਫਤਾਰ ਕਰ ਸਕਦੇ ਹੋ ਪਰ ਕੇਜਰੀਵਾਲ ਸਰਕਾਰ ਬਣੀ ਰਹੇਗੀ। ਆਮ ਆਦਮੀ ਪਾਰਟੀ ਦੇ ਉ ਆਗੂਆਂ ਦੀਆਂ ਗੱਲਾਂ ਤੋਂ ਸਪੱਸ਼ਟ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਬਣੇ ਰਹਿਣਗੇ। ਫਿਲਹਾਲ, ਕੇਜਰੀਵਾਲ 28 ਮਾਰਚ ਤੱਕ ਰਿਮਾਂਡ ‘ਤੇ ਹਨ। ਰਿਮਾਂਡ ਦਿੱਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖੁਦ ਵੀ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ, ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ।ਦੂਜੇ ਪਾਸੇ ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਅਦਾਲਤੀ ਪ੍ਰਕਿਰਿਆ ਦੌਰਾਨ ਕੇਜਰੀਵਾਲ ਨੂੰ ਅਸਤੀਫਾ ਵੀ ਦੇਣਾ ਪੈ ਸਕਦਾ ਹੈ।

error: Content is protected !!