Skip to main content

Gee 98News

ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਚੰਡੀਗੜ੍ਹ,23 ਮਾਰਚ, Gee98 news service
-ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜਹਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦਾ ਸਖ਼ਤ ਨੋਟਿਸ ਲਿਆ ਹੈ। ਚੋਣ ਕਮਿਸ਼ਨ ਨੇ ਐਸ ਸਬੰਧੀ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਤੋਂ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਵਿਸਥਾਰਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ। ਦੱਸ ਦੇਈਏ ਕਿ ਜ਼ਹਿਰੀਲੀ ਸ਼ਰਾਬ ਕਾਰਨ ਹੋਈਆ ਇਹਨਾਂ ਮੌਤਾਂ ਕਰਕੇ ਪੰਜਾਬ ਸਰਕਾਰ ਵੀ ਸਵਾਲਾਂ ਦੇ ਘੇਰੇ ਵਿੱਚ ਹੈ ਕਿਉਂਕਿ ਸੰਗਰੂਰ ਮੁੱਖ ਮੰਤਰੀ ਦਾ ਜੱਦੀ ਜ਼ਿਲ੍ਹਾ ਹੈ ਅਤੇ ਪੰਜਾਬ ਦੇ ਐਕਸਾਈਜ਼ ਮੰਤਰੀ ਵੀ ਇੱਥੋਂ ਦੇ ਹੀ ਰਹਿਣ ਵਾਲੇ ਹਨ। ‌ ਹੈਰਾਨੀ ਇਸ ਗੱਲ ਦੀ ਵੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਇਸ ਵੱਡੇ ਘਟਨਾਕ੍ਰਮ ਤੋਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜ਼ਿਆਦਾ ਅਹਿਮੀਅਤ ਦੇ ਰਹੀ ਹੈ।

error: Content is protected !!