Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ‘ਤੇ ਇੱਕ ਹੋਰ ਮੁਸੀਬਤ…ਚੋਣਾਂ ਮੌਕੇ ਵਿਦੇਸ਼ੀ ਫੰਡਿੰਗ ਦੇ ਦੋਸ਼ਾਂ ਦਾ ਸਾਹਮਣਾ…ਪੰਜਾਬ ਵੱਲ ਵੀ ਘੁੰਮ ਸਕਦੀ ਹੈ ਸੂਈ

Nirmal Pandori by Nirmal Pandori
03/26/2024
in ਪੰਜਾਬ
Reading Time: 1 min read
A A
0
ਕੇਜਰੀਵਾਲ ‘ਤੇ ਇੱਕ ਹੋਰ ਮੁਸੀਬਤ…ਚੋਣਾਂ ਮੌਕੇ ਵਿਦੇਸ਼ੀ ਫੰਡਿੰਗ ਦੇ ਦੋਸ਼ਾਂ ਦਾ ਸਾਹਮਣਾ…ਪੰਜਾਬ ਵੱਲ ਵੀ ਘੁੰਮ ਸਕਦੀ ਹੈ ਸੂਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਮਾਰਚ, Gee98 news service
-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ‌ ਸ੍ਰੀ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ, ਹੁਣ ਦੂਜੇ ਪਾਸੇ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ਾਂ ਤੋਂ ਚੋਣਾਂ ਦੇ ਨਾਂ ‘ਤੇ ਫੰਡ ਇਕੱਠਾ ਕਰਨ ਦਾ ਖ਼ੁਲਾਸਾ ਕਰ ਦਿੱਤਾ ਹੈ। ‌ ਅਮਰੀਕਾ ਵੱਸਦੇ ਗਰਮ ਖ਼ਿਆਲੀ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਵੱਖ ਵੱਖ ਸਮੇਂ ‘ਤੇ ਵਿਦੇਸ਼ ਵਸਦੇ ਖਾਲਿਸਤਾਨੀ ਪੱਖੀ ਗਰੁੱਪਾਂ ਤੋਂ 16 ਮਿਲੀਅਨ ਡਾਲਰ (ਲੱਗਭੱਗ 133 ਕਰੋੜ) ਰੁਪਏ ਚੋਣਾਂ ਦੇ ਨਾਮ ‘ਤੇ ਇਕੱਠੇ ਕੀਤੇ। ‌ ਪੰਨੂ ਦਾ ਇਹ ਵੀ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਉਹਨਾਂ ਦੀ ਸਰਕਾਰ ਬਣਨ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦਾ ਵਾਅਦਾ ਵੀ ਕੀਤਾ ਸੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ‘ਤੇ ਵਿਦੇਸ਼ਾਂ ਤੋਂ ਫੰਡ ਇਕੱਠਾ ਕਰਨ ਦੇ ਦੋਸ਼ ਪਹਿਲਾਂ ਵੀ ਲੱਗਦੇ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਿਦੇਸ਼ ਬੈਠੇ ਗਰਮ ਖ਼ਿਆਲੀ ਆਗੂਆਂ ਨਾਲ ਸੰਬੰਧਾਂ ਦੀ ਚਰਚਾ ਓਸ ਵੇਲੇ ਵੀ ਖੁੱਲ੍ਹ ਕੇ ਹੋਈ ਸੀ ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਮੋਗਾ ਨੇੜੇ ਇੱਕ ਗਰਮ ਖ਼ਿਆਲੀ ਆਗੂ ਦੇ ਘਰ ਰੁਕੇ ਸਨ। ਪੰਜਾਬ ‘ਚ 2022 ਦੀਆਂ ਚੋਣਾਂ ਤੱਕ ਇਹਨਾਂ ਗਰਮ ਖ਼ਿਆਲੀ ਆਗੂਆਂ ਨਾਲ ਆਮ ਆਦਮੀ ਪਾਰਟੀ ਦੇ ਸਬੰਧ ਸੁਖਾਵੇਂ ਚੱਲਦੇ ਰਹੇ ਹਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ‘ਤੇ NSA ਲਗਾ ਕੇ ਡਿਬਰੂਗੜ ਦੀ ਜੇਲ੍ਹ ਵਿੱਚ ਬੰਦ ਕਰਨ ਤੋਂ ਬਾਅਦ ਵਿਦੇਸ਼ ਬੈਠੇ ਗਰਮ ਖ਼ਿਆਲੀ ਆਗੂਆਂ ਨੇ ਆਮ ਆਦਮੀ ਪ੍ਰਤੀ ਆਪਣੀ ਨੀਤੀ ਬਦਲ ਲਈ ਅਤੇ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲੈਣਾ ਸ਼ੁਰੂ ਕਰ ਦਿੱਤਾ। ਆਮ ਆਦਮੀ ਪਾਰਟੀ ਪ੍ਰਤੀ ਵਿਦੇਸ਼ ਬੈਠੇ ਇਹਨਾਂ ਗਰਮ ਖ਼ਿਆਲੀ ਆਗੂਆਂ ਦੇ ਬਦਲੇ ਤੇਵਰਾਂ ਤਹਿਤ ਹੀ ਆਪ ਆਗੂਆਂ ਵੱਲੋਂ ਵਿਦੇਸ਼ਾਂ ਤੋਂ ਫੰਡ ਇਕੱਠੇ ਕਰਨ ਦੀਆਂ ਖ਼ਬਰਾਂ ਬਾਹਰ ਆ ਰਹੀਆਂ ਹਨ। ਵਿਦੇਸ਼ ਬੈਠੇ ਇਹਨਾਂ ਗਰਮ ਖ਼ਿਆਲੀ ਆਗੂਆਂ ਦਾ ਇਹ ਦਾਅਵਾ ਇਸ ਕਰਕੇ ਵੀ ਮਜ਼ਬੂਤ ਮੰਨਿਆ ਜਾ ਰਿਹਾ ਹੈ ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਇੱਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਆਪ ਉਮੀਦਵਾਰ ਨੂੰ ਵਿਦੇਸ਼ਾਂ ਤੋਂ ਲੱਖਾਂ ਰੁਪਏ ਦੇ ਫੰਡਿੰਗ ਦੀ ਚਰਚਾ ਹੁਣ ਤੱਕ ਵੀ ਹੋ ਰਹੀ ਹੈ, ਭਾਵੇਂ ਕਿ ਇਸ ਫੰਡਿੰਗ ਦਾ ਕੋਈ ਸਬੂਤ ਕਦੇ ਕਿਸੇ ਨੇ ਸਾਹਮਣੇ ਨਹੀਂ ਰੱਖਿਆ ਪ੍ਰੰਤੂ ਸਬੰਧਿਤ ਉਮੀਦਵਾਰ ਨੇ ਸੱਤ ਸਾਲਾਂ ਤੱਕ ਇਸ ਦਾ ਖੰਡਨ ਵੀ ਕਦੇ ਨਹੀਂ ਕੀਤਾ। ਬਹਰਹਾਲ ! ਵਿਦੇਸ਼ਾਂ ਤੋਂ ਆਪ ਆਗੂਆਂ ਵੱਲੋਂ ਫੰਡ ਇਕੱਠੇ ਕਰਨ ਦੇ ਗੁਰਪਤਵੰਤ ਸਿੰਘ ਪੰਨੂ ਦੇ ਦੋਸ਼ਾਂ ਦੀ ਸੱਚਾਈ ਜਾਂਚ ਦੇ ਘੇਰੇ ਵਿੱਚ ਹੈ ਪ੍ਰੰਤੂ ਲੋਕ ਸਭਾ ਚੋਣਾਂ ਦੀਆਂ ਬਰੂਹਾਂ ‘ਤੇ ਅਜਿਹੇ ਦੋਸ਼ਾਂ ਦਾ ਸਾਹਮਣਾ ਆਮ ਆਦਮੀ ਪਾਰਟੀ ਨੂੰ ਸਿਆਸੀ ਮੁਸੀਬਤ ਵਿੱਚ ਜ਼ਰੂਰ ਫਸਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਚੋਣ ਕਮਿਸ਼ਨ ਦੇ ਅੰਕੜੇ : ਪੰਜਾਬ ‘ਚ 205 ਵੋਟਰਾਂ ਦੀ ਗਿਣਤੀ 120 ਸਾਲ ਤੋਂ ਵੀ ਵੱਧ…ਕੁੱਲ 5209 ਵੋਟਰ 100 ਸਾਲ ਤੋਂ ਉੱਪਰ..ਪੜ੍ਹੋ ਹੋਰ ਅੰਕੜੇ

Next Post

ਦੀਵੇ ਥੱਲੇ ਹਨੇਰਾ : ‘ਆਪ’ ਵਿਧਾਇਕ ਦਾ ਰਿਸ਼ਤੇਦਾਰ ਹੈਰੋਇਨ ਸਮੇਤ ਕਾਬੂ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਦੀਵੇ ਥੱਲੇ ਹਨੇਰਾ : ‘ਆਪ’ ਵਿਧਾਇਕ ਦਾ ਰਿਸ਼ਤੇਦਾਰ ਹੈਰੋਇਨ ਸਮੇਤ ਕਾਬੂ

ਦੀਵੇ ਥੱਲੇ ਹਨੇਰਾ : 'ਆਪ' ਵਿਧਾਇਕ ਦਾ ਰਿਸ਼ਤੇਦਾਰ ਹੈਰੋਇਨ ਸਮੇਤ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend