Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਸੁਨੀਲ ਜਾਖੜ ਨੇ ਦਿੱਤਾ ਬਿਆਨ…ਭਾਜਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ…ਸਿਰੇ ਨਹੀਂ ਚੜਿਆ ਗੱਠਜੋੜ

Nirmal Pandori by Nirmal Pandori
03/26/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਸੁਨੀਲ ਜਾਖੜ ਨੇ ਦਿੱਤਾ ਬਿਆਨ…ਭਾਜਪਾ ਇਕੱਲੇ ਲੜੇਗੀ ਲੋਕ ਸਭਾ ਚੋਣਾਂ…ਸਿਰੇ ਨਹੀਂ ਚੜਿਆ ਗੱਠਜੋੜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਮਾਰਚ, Gee98 news service
-ਲੋਕ ਸਭਾ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀ ਗੱਲਬਾਤ ਨੂੰ ਫਿਲਹਾਲ ਬਰੇਕਾਂ ਲੱਗ ਗਈਆਂ ਹਨ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਜਪਾ ਪੰਜਾਬ ‘ਚ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਲੀਡਰਸ਼ਿਪ ਦੀ ਰਾਏ ਜਾਨਣ ਤੋਂ ਬਾਅਦ ਪੰਜਾਬ ਦੇ ਭਵਿੱਖ, ਜਵਾਨੀ, ਵਪਾਰੀਆਂ, ਨੌਜਵਾਨਾਂ ਤੇ ਪਛੜੇ ਵਰਗਾਂ ਦੀ ਬਿਹਤਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਉਹਨਾਂ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਹਿਨੁਮਾਈ ਹੇਠ ਕੀਤੇ ਹਨ ਉਹ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ, ਪੰਜਾਬ ਦੀ ਸੁਰੱਖਿਆ ਤੇ ਸਰਹੱਦਾਂ ਦੀ ਮਜ਼ਬੂਤੀ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ‘ਚ ਇਕੱਲੇ ਲੋਕ ਸਭਾ ਚੋਣ ਲੜਨ ਦਾ ਫੈਸਲਾ ਲਿਆ ਹੈ। ਭਾਵੇਂ ਕਿ ਸੁਨੀਲ ਜਾਖੜ ਨੇ ਭਾਜਪਾ ਦਾ ਇਕੱਲੇ ਚੋਣ ਲੜਨ ਦੇ ਫੈਸਲੇ ਪਿੱਛੇ ਵਰਕਰਾਂ ਅਤੇ ਪਾਰਟੀ ਆਗੂਆਂ ਦੀ ਰਾਏ ਦੱਸਿਆ ਪ੍ਰੰਤੂ ਪਰਦੇ ਦੇ ਪਿੱਛੇ ਕਹਾਣੀ ਕੁਝ ਹੋਰ ਹੀ ਸਾਹਮਣੇ ਆ ਰਹੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪਿਛਲੇ 10 ਦਿਨਾਂ ਤੋਂ ਭਾਜਪਾ ਤੇ ਅਕਾਲੀ ਆਗੂ ਲੋਕ ਸਭਾ ਚੋਣਾਂ ਲਈ ਮੰਥਨ ਕਰ ਰਹੇ ਹਨ। ਸੂਤਰਾਂ ਅਨੁਸਾਰ ਭਾਜਪਾ ਪੰਜਾਬ ‘ਚ ਲੋਕ ਸਭਾ ਦੀਆਂ ਪੰਜ ਸੀਟਾਂ ਮੰਗ ਰਹੀ ਹੈ ਅਤੇ ਵਿਧਾਨ ਸਭਾ ਦੀਆਂ 45 ਤੋਂ 50 ਸੀਟਾਂ ਮੰਗੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਚੋਣਾਂ ਲਈ ਤਾਂ ਭਾਜਪਾ ਨੂੰ ਪੰਜ ਸੀਟਾਂ ਦੇਣ ਲਈ ਸਹਿਮਤ ਹੋਇਆ ਦੱਸਿਆ ਜਾਂਦਾ ਹੈ ਪ੍ਰੰਤੂ ਵਿਧਾਨ ਸਭਾ ਚੋਣਾਂ ਵਿੱਚ 45 ਤੋਂ 50 ਸੀਟਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਸਹਿਮਤ ਨਹੀਂ ਹੋਈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਨਿਰੋਲ ਪੰਥਕ ਮੁੱਦੇ ਵੱਲ ਮੁੜਦੇ ਹੋਏ ਬੰਦੀ ਸਿੰਘਾਂ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਭਾਜਪਾ ਅੱਗੇ ਰੱਖਿਆ। ਸੂਤਰਾਂ ਅਨੁਸਾਰ ਭਾਜਪਾ ਅਜੇ ਬੰਦੀ ਸਿੰਘਾਂ ਅਤੇ ਕਿਸਾਨਾਂ ਨੂੰ ਹਰੇਕ ਫਸਲ ‘ਤੇ ਐਮਐਸਪੀ ‘ਤੇ ਵਿਚਾਰ ਨਹੀਂ ਕਰਨਾ ਚਾਹੁੰਦੀ, ਜਦ ਕਿ ਸ਼੍ਰੋਮਣੀ ਅਕਾਲੀ ਦਲ ਇਹ ਚਾਹੁੰਦਾ ਹੈ ਕਿ ਭਾਜਪਾ ਇਹਨਾਂ ਦੋਵੇਂ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਪੱਸ਼ਟ ਐਲਾਨ ਕਰੇ। ‌ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਬਹੁਤ ਹੀ ਸੀਨੀਅਰ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਸਦੇ ਨੇੜਲੇ ਸੀਨੀਅਰ ਆਗੂਆਂ ਨੇ ਇਹ ਫੈਸਲਾ ਕਰ ਲਿਆ ਹੈ ਕਿ ਪਾਰਟੀ ਦੀ ਲੋਕ ਸਭਾ ਦੇ ਵਿੱਚ ਕਾਰਗੁਜ਼ਾਰੀ ਜਿਹੋ ਜਿਹੀ ਮਰਜ਼ੀ ਹੋਵੇ, ਭਵਿੱਖ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਪੰਥਕ ਮੁੱਦਿਆਂ ‘ਤੇ ਹੀ ਆਪਣੀ ਰਾਜਨੀਤੀ ਅਤੇ ਰਣਨੀਤੀ ਕੇਂਦਰਿਤ ਰੱਖੇਗੀ। ਭਾਵੇਂ ਕਿ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਇਕੱਲੇ ਚੋਣ ਲੜਨ ਦੀ ਨੀਤੀ ਨੂੰ ਭਾਜਪਾ ਆਗੂਆਂ ਤੇ ਵਰਕਰਾਂ ਦੀ ਰਾਏ ਦੱਸਿਆ ਹੈ ਪ੍ਰੰਤੂ ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਵੱਲੋਂ ਮੰਗਿਆ ਜਾ ਰਹੀਆਂ ਸੀਟਾਂ ਦੀ ਗਿਣਤੀ ਤੋਂ ਕੋਰੀ ਨਾਂਹ ਕਰਨਾ, ਬੰਦੀ ਸਿੰਘਾਂ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਮੁੱਖ ਰੱਖਣਾ ਹੀ ਇਸ ਪਿੱਛੇ ਅਸਲ ਕਹਾਣੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਅਜੇ ਤੱਕ ਸਿਰੇ ਨਹੀਂ ਚੜ ਰਿਹਾ। ‌ਦੂਜੇ ਪਾਸੇ ਸਿਆਸੀ ਮਾਹਿਰ ਸੁਨੀਲ ਜਾਖੜ ਦੇ ਬਿਆਨ ਨੂੰ ਸ਼੍ਰੋਮਣੀ ਅਕਾਲੀ ਦਲ ਉੱਪਰ ਦਬਾਅ ਪਾਉਣ ਦੀ ਨੀਤੀ ਮੰਨ ਰਹੇ ਹਨ, ਕਿਉਂਕਿ ਅਸਲ ਵਿੱਚ ਸੁਨੀਲ ਜਾਖੜ ਕੋਲ ਆਪਣੇ ਪੱਧਰ ‘ਤੇ ਗੱਠਜੋੜ ਕਰਨ ਜਾਂ ਨਾ ਕਰਨ ਦੀ ਕੋਈ ਪਾਵਰ ਨਹੀਂ ਹੈ ਇਹ ਫੈਸਲਾ ਸਿਰਫ਼ ਤੇ ਸਿਰਫ਼ ਭਾਜਪਾ ਦੀ ਦਿੱਲੀ ਹਾਈਕਮਾਂਡ ਦੇ ਹੱਥ ਵਿੱਚ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Tags: #barnalanews#malwanews #meethayer #loksabhaelection#punjabnews
Previous Post

ਦੀਵੇ ਥੱਲੇ ਹਨੇਰਾ : ‘ਆਪ’ ਵਿਧਾਇਕ ਦਾ ਰਿਸ਼ਤੇਦਾਰ ਹੈਰੋਇਨ ਸਮੇਤ ਕਾਬੂ

Next Post

ਘਰ ਘਰ ਰਾਸ਼ਨ : ਪਿੰਡ ਜਗਜੀਤਪੁਰਾ ‘ਚ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਮੋੜਿਆ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਘਰ ਘਰ ਰਾਸ਼ਨ : ਪਿੰਡ ਜਗਜੀਤਪੁਰਾ ‘ਚ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਮੋੜਿਆ…ਪੜ੍ਹੋ ਖ਼ਬਰ

ਘਰ ਘਰ ਰਾਸ਼ਨ : ਪਿੰਡ ਜਗਜੀਤਪੁਰਾ 'ਚ ਆਟਾ ਵੰਡਣ ਆਏ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਮੋੜਿਆ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend