ਚੰਡੀਗੜ੍ਹ, 27 ਮਾਰਚ, Gee98 news service
-ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਲਬਦਲੀ ਵੀ ਵੱਡੀ ਕਾਰਵਾਈ ਤਹਿਤ ਕਨਸੋਆਂ ਹਨ ਕਿ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗਰਾਲ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਸੁਸ਼ੀਲ ਰਿੰਕੂ ਕੁਝ ਹੀ ਦੇਰ ‘ਚ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਇਸ ਵੇਲੇ ਦਿੱਲੀ ਵਿੱਚ ਮੌਜੂਦ ਹਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਦੋਵਾਂ ਦੀ ਬੰਦ ਕਮਰਾ ਮੀਟਿੰਗ ਹੋ ਚੁੱਕੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਅਤੇ ਦੂਜੇ ਪਾਸੇ ਭਾਜਪਾ ਪੰਜਾਬ ਦਾ ਕੋਈ ਵੀ ਆਗੂ ਕੁਝ ਵੀ ਦੱਸਣ ਲਈ ਤਿਆਰ ਨਹੀਂ ਪ੍ਰੰਤੂ ਇਹ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਆਪ ਦੇ ਦੋਵੇਂ ਆਗੂ ਇਸ ਵੇਲੇ ਦਿੱਲੀ ਵਿੱਚ ਹਨ।








