ਚੰਡੀਗੜ੍ਹ,28 ਮਾਰਚ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਡਾਕਟਰ ਗੁਰਪ੍ਰੀਤ ਕੌਰ ਨੂੰ ਫੋਰਟਿਸ ਹਸਪਤਾਲ ਮੋਹਾਲੀ ਦੇ ਗਾਇਨੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਸੀਐਮ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰਤਾ ਦਿਵਸ ਮੌਕੇ ਲੁਧਿਆਣਾ ਵਿਖੇ ਹੋਏ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਦੱਸਿਆ ਸੀ ਕਿ ਉਹਨਾਂ ਦੀ ਧਰਮਪਤਨੀ ਗਰਭਵਤੀ ਹੈ ਅਤੇ ਮਾਰਚ ਮਹੀਨੇ ਉਹਨਾਂ ਦੇ ਘਰ ਖੁਸ਼ੀਆਂ ਆਉਣਗੀਆਂ।








