Gee 98News

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਚੋਣ ਸਰਵੇਖਣਾਂ ‘ਤੇ ਲਗਾਈ ਪਾਬੰਦੀ.. ਉਲੰਘਣਾ ਕਰਨ ‘ਤੇ ਹੋਵੇਗੀ ਦੋ ਸਾਲ ਤੱਕ ਦੀ ਸਜ਼ਾ ਤੇ ਜੁਰਮਾਨਾ

ਚੰਡੀਗੜ੍ਹ, 30 ਮਾਰਚ, Gee98 news service
-ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਅਦਾਰਿਆਂ ਅਤੇ ਹੋਰ ਏਜੰਸੀਆਂ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਚੋਣ ਸਰਵੇਖਣਾਂ ਸਬੰਧੀ ਵੱਡਾ ਫੈਸਲਾ ਲਿਆ ਹੈ। ‌ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 19 ਅਪ੍ਰੈਲ ਤੋਂ 1 ਜੂਨ ਤੱਕ ਚੋਣ ਸਰਵੇਖਣਾਂ ‘ਤੇ ਪਾਬੰਦੀ ਰਹੇਗੀ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ 19 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 1 ਜੂਨ ਨੂੰ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਮੇਂ ਦੌਰਾਨ ਸਾਰੇ ਲੋਕ ਸਭਾ ਹਲਕਿਆਂ ਵਿੱਚ ਐਗਜ਼ਿਟ ਪੋਲ ਦੇ ਨਤੀਜਿਆਂ ਦੇ ਪ੍ਰਕਾਸ਼ਨ ਅਤੇ ਪ੍ਰਸਾਰਣ ‘ਤੇ ਪਾਬੰਦੀ ਰਹੇਗੀ।ਲੋਕ ਸਭਾ ਚੋਣਾਂ ਤੋਂ ਇਲਾਵਾ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ 12 ਰਾਜਾਂ ਦੇ 25 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣ ਵੀ ਹੋ ਰਹੀ ਹੈ। ਇਸ ਦੌਰਾਨ ਅਨੁਸਾਰ ਐਗਜ਼ਿਟ ਪੋਲ ਕਰਵਾਉਣ ਅਤੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਅਖਬਾਰਾਂ ਵਿੱਚ ਪ੍ਰਕਾਸ਼ਿਤ ਕਰਨ ਜਾਂ ਇਲੈਕਟ੍ਰਾਨਿਕ ਮੀਡੀਆ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਪ੍ਰਸਾਰਿਤ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ। ਇਸ ਹੁਕਮ ਦੀ ਉਲੰਘਣਾ ਕਰਨ ‘ਤੇ ਦੋ ਸਾਲ ਦੀ ਕੈਦ ਅਤੇ ਜੁਰਮਾਨਾ ਵੀ ਹੋ ਸਕਦਾ ਹੈ। ਮੀਡੀਆ ਅਦਾਰੇ ਚੋਣ ਸਮੇਂ ਦੌਰਾਨ ਵੋਟ ਪੋਲ ਅਤੇ ਸਰਵੇਖਣ ਨਤੀਜੇ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕਰਨ ਦੇ ਯੋਗ ਨਹੀਂ ਹੋਣਗੇ।

error: Content is protected !!