Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੇਰੁਜ਼ਗਾਰ ਪਾਣੀ ਵਾਲੀਆਂ ਟੈਂਕੀਆਂ ਤੇ ਟਾਵਰਾਂ ‘ਤੇ ਰਾਤਾਂ ਕੱਟ ਰਹੇ ਨੇ ਪਰ ਸਰਕਾਰ ਢੀਠ ਬਣੀ ਹੋਈ ਹੈ-ਸਿਮਰਨਜੀਤ ਸਿੰਘ ਮਾਨ

Nirmal Pandori by Nirmal Pandori
03/30/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬੇਰੁਜ਼ਗਾਰ ਪਾਣੀ ਵਾਲੀਆਂ ਟੈਂਕੀਆਂ ਤੇ ਟਾਵਰਾਂ ‘ਤੇ ਰਾਤਾਂ ਕੱਟ ਰਹੇ ਨੇ ਪਰ ਸਰਕਾਰ ਢੀਠ ਬਣੀ ਹੋਈ ਹੈ-ਸਿਮਰਨਜੀਤ ਸਿੰਘ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਮਾਰਚ (ਨਿਰਮਲ ਸਿੰਘ ਪੰਡੋਰੀ ): ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਦੌਰੇ ਦੌਰਾਨ ਪਿੰਡ ਧੌਲਾ, ਰੂੜੇਕੇ ਕਲਾਂ, ਪੱਖੋਂ ਕਲਾਂ, ਕੋਟਦੂਨਾ ਅਤੇ ਕੁੱਬੇ ਵਿਖੇ ਸੰਗਤ ਦਰਸ਼ਨ ਕਰਕੇ ਲੋਕਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ,ਉਪਰੋਕਤ ਪਿੰਡਾਂ ਵਿੱਚ ਸੰਗਤ ਦਰਸ਼ਨਾਂ ਦੌਰਾਨ ਪਿੰਡ ਵਾਸੀਆਂ ਦੇ ਹੋਏ ਭਰਵੇਂ ਇਕੱਠਾਂ ਨੂੰ  ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਆਪਣੀਆਂ ਜਿੰਮੇਵਾਰੀਆਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ  ਭੁੱਲ ਚੁੱਕੀਆਂ ਹਨ | ਲੋਕਾਂ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਰੋਸਾ ਕਰਕੇ ਸੱਤਾ ਵਿੱਚ ਲਿਆਂਦੀ ਗਈ ਆਮ ਆਦਮੀ ਪਾਰਟੀ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮ ‘ਤੇ ਚੱਲਦੇ ਹੋਏ ਲੋਕਾਂ ਦੀ ਆਵਾਜ ਨੂੰ  ਸਰਕਾਰੀ ਡੰਡੇ ਦੇ ਜੋਰ ‘ਤੇ ਦਬਾਉਣ ‘ਤੇ ਤੁਲੀ ਹੋਈ ਹੈ | ਰੁਜਗਾਰ ਪ੍ਰਾਪਤੀ ਲਈ ਸੂਬੇ ਦੇ ਨੌਜਵਾਨਾਂ ਆਪਣੀ ਜਾਨ ਖਤਰੇ ਵਿੱਚ ਪਾ ਕੇ ਪਾਣੀ ਵਾਲੀਆਂ ਟੈਂਕੀਆਂ ਅਤੇ ਮੋਬਾਇਲ ਟਾਵਰਾਂ ਉੱਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ | ਕਿਸਾਨ ਆਪਣੇ ਹੱਕ ਲੈਣ ਸੜਕਾਂ ‘ਤੇ ਰਾਤਾਂ ਕੱਟਣ ਲਈ ਮਜਬੂਰ ਹੋ ਰਹੇ ਹਨ |  ਉਨ੍ਹਾਂ ਕੇਂਦਰ ਸਰਕਾਰ ‘ਤੇ ਸਿੱਖ ਕੌਮ ਨਾਲ ਭੇਦਭਾਵ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ  ਰਿਹਾਅ ਨਹੀਂ ਕੀਤਾ ਜਾ ਰਿਹਾ, ਦੂਜੇ ਪਾਸੇ ਜਬਰ ਜਿਨਾਹ ਅਤੇ ਕਤਲ ਵਰਗੇ ਸੰਗੀਨ ਜੁਰਮਾਂ ਦੇ ਦੋਸ਼ੀਆਂ ਨੂੰ  15 ਅਗਸਤ ਮੌਕੇ ਰਿਹਾਅ ਕਰਕੇ ਜਸ਼ਨ ਮਨਾਏ ਜਾ ਰਹੇ ਹਨ | ਹਾਲੇ ਤੱਕ ਦੀਪ ਸਿੱਧੂ ਅਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕੋਈ ਇਨਸਾਫ ਨਹੀਂ ਮਿਲਿਆ | ਸਾਡੀ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ  ਸਜਾ ਦਿਵਾਉਣ ਲਈ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਹਾਲੇ ਤੱਕ ਕੋਈ ਇਨਸਾਫ ਨਹੀਂ ਮਿਲਿਆ | ਉਨ੍ਹਾਂ ਲੋਕਾਂ ਨੂੰ  ਅਪੀਲ ਕੀਤੀ ਕਿ ਸਰਕਾਰਾਂ ਦੇ ਤਾਨਾਸ਼ਾਹੀ ਰਾਜ ਨੂੰ  ਖਤਮ ਕਰਕੇ ਬਰਾਬਰ ਅਧਿਕਾਰਾਂ ਵਾਲੇ ਰਾਜ ਦੀ ਸਥਾਪਨਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿੱਤਾ ਜਾਵੇ |ਸ. ਮਾਨ ਨੇ ਆਪਣੇ ਪਿਛਲੇ ਡੇਢ ਸਾਲ ਦੀ ਕਾਰਗੁਜਾਰੀ ਦਾ ਲੇਖਾ ਜੋਖਾ ਪੇਸ਼ ਕਰਦਿਆਂ ਦੱਸਿਆ ਕਿ ਐਮ.ਪੀ. ਕੋਟੇ ਤਹਿਤ ਮਿਲੀ ਗ੍ਰਾਂਟ ਨੂੰ  ਹਲਕੇ ਦੇ ਸਾਰੇ ਵਰਗਾਂ ਵਿੱਚ ਬਿਨ੍ਹਾਂ ਪੱਖਪਾਤ ਤੋਂ ਬਰਾਬਰ ਵੰਡਿਆ ਗਿਆ ਹੈ | ਇਸ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਮੁਕੰਮਲ ਬਿਜਲੀ ਨਵੀਨੀਕਰਨ, ਬਰਨਾਲਾ ਵਿਖੇ ਕ੍ਰਿਟੀਕਲ ਕੇਅਰ ਸੈਂਟਰ ਦਾ ਨਿਰਮਾਣ ਸਮੇਤ ਜੋ ਹੋਰਨਾ ਵੱਡੇ ਪ੍ਰੋਜੈਕਟ ਮੰਜੂਰ ਕਰਵਾਏ ਗਏ ਹਨ, ਉਨ੍ਹਾਂ ਦਾ ਲਾਭ ਵੀ ਆਉਣ ਵਾਲੇ ਸਮੇਂ ਵਿੱਚ ਹਲਕਾ ਨਿਵਾਸੀਆਂ ਨੂੰ  ਮਿਲੇਗਾ | ਸਮੇਂ ਅਤੇ ਪੈਸੇ ਦੀ ਘਾਟ ਕਰਕੇ ਜੋ ਵਿਕਾਸ ਦੇ ਕੰਮ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ  ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ | ਉਨ੍ਹਾਂ ਸਰਕਾਰਾਂ ਦੀ ਵਾਅਦਾਖਿਲਾਫੀ ਦਾ ਸ਼ਿਕਾਰ ਹੋਏ ਸਮੂਹ ਪੰਜਾਬੀਆਂ ਨੂੰ  ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਅਗਵਾਈ ਹੇਠ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਅਦਾਖਿਲਾਫੀ ਕਰਨ ਵਾਲਿਆਂ ਨੂੰ  ਸਬਕ ਸਿਖਾਉਣ ਦਾ ਇਹ ਸਹੀ ਸਮਾਂ ਹੈ |ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸੀਨੀਅਰ ਆਗੂ ਪਿ੍ੰਸੀਪਲ ਬਲਦੇਵ ਸਿੰਘ, ਸੁਖਪਾਲ ਸਿੰਘ ਛੰਨਾ ਹਲਕਾ ਇੰਚਾਰਜ ਭਦੌੜ, ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਕੁਲਵਿੰਦਰ ਸਿੰਘ ਕਾਹਨੇਕੇ ਜ਼ਿਲ੍ਹਾ ਪ੍ਰੀਸ਼ਦ ਇੰਚਾਰਜ ਧੌਲਾ, ਉਪਿੰਦਰਪ੍ਰਤਾਪ ਸਿੰਘ, ਲਵਪ੍ਰੀਤ ਸਿੰਘ ਯੂਥ ਪ੍ਰਧਾਨ ਮਾਨਸਾ, ਮੌਤਾ ਸਿੰਘ ਤੇ ਹੀਰਾ ਸਿੰਘ ਨਾਈਵਾਲ ਯੂਥ ਪ੍ਰਧਾਨ, ਗਗਨਦੀਪ ਸਿੰਘ ਧੌਲਾ, ਗੁਰਮੇਲ ਸਿੰਘ ਅਸਪਾਲ, ਹਰਮਨ ਸਿੰਘ ਬਰਨਾਲਾ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਜਗਦੀਪ ਸਿੰਘ ਸੋਸ਼ਲ ਮੀਡੀਆ ਇੰਚਾਰਜ਼ ਬਰਨਾਲਾ, ਜੱਸਾ ਸਿੰਘ, ਕੁਲਦੀਪ ਸਿੰਘ,ਬੀਰਬਲ ਸਿੰਘ ਪੱਖੋ ਕਲਾਂ, ਕਰਮਜੀਤ ਸਿੰਘ ਪ੍ਰਧਾਨ ਧੌਲਾ, ਬਾਬਾ ਦਰਸ਼ਨ ਸਿੰਘ, ਮੱਖਣ ਸਿੰਘ, ਸੁੱਖੀ ਸਿੰਘ, ਸੁਖਜੀਤ ਸਿੰਘ, ਜਗਸੀਰ ਸਿੰਘ ਜੋਗਾ, ਸੁਖਦੇਵ ਸਿੰਘ, ਪੀਤਾ, ਤਾਰਾ ਸਿੰਘ, ਅਮਰੀਕ ਸਿੰਘ, ਸਵਰਨਜੀਤ ਸਿੰਘ, ਬਲਦੇਵ ਸਿੰਘ, ਜੁਗਰਾਜ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਤਾਰਾ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਫੌਜੀ ਕੁੱਬੇ, ਇੰਦਰਜੀਤ ਸਿੰਘ ਕੁੱਬੇ, ਜੱਗੀ ਸਿੰਘ ਕੁੱਬੇ, ਗਗਨ ਸਿੰਘ ਕੁੱਬੇ, ਗੁਰਮੇਲ ਸਿੰਘ, ਨਾਰੰਗ ਸਿੰਘ ਰੁੜੇਕੇ, ਅੰਮਿ੍ਤਪਾਲ ਸਿੰਘ ਰੁੜੇਕੇ, ਸੁਖਮਿੰਦਰ ਸਿੰਘ ਕੋਟਦੂਨਾ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਹਾਜਰ ਸਨ | 

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews#simranjitsinghmann
Previous Post

ਹਾਥੀ ਦੇ ਦੰਦਾਂ ਵਾਲੀ ਨੀਤੀ : ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ‘ਚੋਂ ਪੰਜਾਬ ਬਾਹਰ

Next Post

ਭਾਜਪਾ ਨੇ ਪੰਜਾਬ ਤੋਂ 6 ਉਮੀਦਵਾਰਾਂ ਦਾ ਕੀਤਾ ਐਲਾਨ..ਪੜ੍ਹੋ ਸੂਚੀ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਹਾਥੀ ਦੇ ਦੰਦਾਂ ਵਾਲੀ ਨੀਤੀ : ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ‘ਚੋਂ ਪੰਜਾਬ ਬਾਹਰ

ਭਾਜਪਾ ਨੇ ਪੰਜਾਬ ਤੋਂ 6 ਉਮੀਦਵਾਰਾਂ ਦਾ ਕੀਤਾ ਐਲਾਨ..ਪੜ੍ਹੋ ਸੂਚੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend