Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝੂਠਾ ਪੁਲਿਸ ਮੁਕਾਬਲਾ : 32 ਸਾਲ ਬਾਅਦ ਤਤਕਾਲੀ SHO ਨੂੰ 10 ਸਾਲ ਦੀ ਸਜ਼ਾ, ਅਦਾਲਤ ਦੀ ਸੁਣਵਾਈ ਦੌਰਾਨ ਦੋਸ਼ੀ DSP ਦੀ ਹੋ ਗਈ ਸੀ ਮੌਤ

Nirmal Pandori by Nirmal Pandori
03/31/2024
in ਪੰਜਾਬ
Reading Time: 1 min read
A A
0
ਝੂਠਾ ਪੁਲਿਸ ਮੁਕਾਬਲਾ : 32 ਸਾਲ ਬਾਅਦ ਤਤਕਾਲੀ SHO ਨੂੰ 10 ਸਾਲ ਦੀ ਸਜ਼ਾ, ਅਦਾਲਤ ਦੀ ਸੁਣਵਾਈ ਦੌਰਾਨ ਦੋਸ਼ੀ DSP ਦੀ ਹੋ ਗਈ ਸੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਮਾਰਚ, Gee98 news service
-ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇੱਕ ਝੂਠੇ ਪੁਲਿਸ ਮੁਕਾਬਲੇ ‘ਚ 32 ਸਾਲ ਬਾਅਦ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿੰਦੇ ਹੋਏ ਪੰਜਾਬ ਪੁਲਿਸ ਦੇ ਤਤਕਾਲੀ ਐਸਐਚਓ ਅਮਰਜੀਤ ਸਿੰਘ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਕੀਤਾ ਹੈ, ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਇੱਕ ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ। ‌ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਤੱਤਕਾਲੀ ਡੀਐਸਪੀ ਅਸ਼ੋਕ ਕੁਮਾਰ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ ਜਿਸ ਸਬੰਧੀ ਅਦਾਲਤੀ ਕਾਰਵਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਸਾਰੇ ਮਾਮਲੇ ਦੇ ਵੇਰਵੇ ਅਨੁਸਾਰ 4 ਅਕਤੂਬਰ 1992 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਝਬਾਲ ਤੋਂ ਪੁਲਿਸ ਨੇ ਰਾਜਵੰਤ ਕੌਰ ਅਤੇ ਉਸਦੀ ਸੱਸ ਨੂੰ ਘਰੋਂ ਚੁੱਕ ਲਿਆ, ਇਸ ਪੁਲਿਸ ਪਾਰਟੀ ਦੀ ਅਗਵਾਈ ਥਾਣਾ ਝਬਾਲ ਦਾ ਐਸਐਚਓ ਅਮਰਜੀਤ ਸਿੰਘ ਕਰ ਰਿਹਾ ਸੀ। ਦੋਵੇਂ ਔਰਤਾਂ ਨੂੰ ਥਾਣੇ ਲਿਜਾਣ ਤੋਂ ਬਾਅਦ ਪੁਲਿਸ ਪਾਰਟੀ ਵਾਪਸ ਐਸਐਚਓ ਅਮਰਜੀਤ ਸਿੰਘ ਜੀ ਅਗਵਾਈ ਹੇਠ ਉਹਨਾਂ ਦੇ ਘਰ ਲੈ ਕੇ ਆਈ ਅਤੇ ਫਿਰ ਰਾਜਵੰਤ ਕੌਰ ਦੇ ਪਤੀ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਲੈ ਗਈ।ਇਸ ਤੋਂ ਚਾਰ ਦਿਨ ਬਾਅਦ ਬਲਵਿੰਦਰ ਸਿੰਘ ਦੀ ਮਾਂ ਨੂੰ ਥਾਣੇ ਤੋਂ ਛੱਡ ਦਿੱਤਾ ਗਿਆ ਅਤੇ ਇੱਕ ਹਫਤਾ ਬਾਅਦ ਬਲਵਿੰਦਰ ਸਿੰਘ ਦੀ ਪਤਨੀ ਰਾਜਵੰਤ ਕੌਰ ਨੂੰ ਛੱਡਿਆ ਗਿਆ ਪਰੰਤੂ ਬਲਵਿੰਦਰ ਸਿੰਘ ਨੂੰ ਥਾਣੇ ਵਿੱਚ ਹੀ ਰੱਖਿਆ ਗਿਆ। ਇਸ ਦੌਰਾਨ ਲਗਭਗ 15 ਦਿਨ ਬਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ ਅਤੇ ਹੋਰ ਜਾਣ ਪਹਿਚਾਣ ਵਾਲੇ ਥਾਣੇ ਵਿੱਚ ਜਾ ਕੇ ਬਲਵਿੰਦਰ ਸਿੰਘ ਨੂੰ ਮਿਲਦੇ ਰਹੇ। ਫਿਰ ਕੁਝ ਦਿਨਾਂ ਬਾਅਦ ਹੀ ਬਲਵਿੰਦਰ ਸਿੰਘ ਥਾਣੇ ਚੋਂ ਗਾਇਬ ਕਰ ਦਿੱਤਾ ਗਿਆ ਤੇ ਉਸ ਤੋਂ ਬਾਅਦ ਅੱਜ ਤੱਕ ਉਸ ਦਾ ਕੋਈ ਅਤਾ ਪਤਾ ਨਹੀਂ ਲੱਗਿਆ। ‌ ਬਲਵਿੰਦਰ ਸਿੰਘ ਦੀ ਪਤਨੀ ਨੇ ਇਸ ਮਾਮਲੇ ਵਿੱਚ ਲੰਬੀ ਕਾਨੂੰਨੀ ਲੜਾਈ ਲੜੀ ਜਿਸ ਤੋਂ ਬਾਅਦ ਤਤਕਾਲੀ ਦੋਸ਼ੀ ਪੁਲਿਸ ਅਫਸਰਾਂ ਨੂੰ ਸੀਬੀਆਈ ਦੀ ਮੋਹਾਲੀ ਅਦਾਲਤ ਨੇ ਉਕਤ ਸਜ਼ਾ ਸੁਣਾਈ। 1992 ਦੇ ਇਸ ਮਾਮਲੇ ਵਿੱਚ 1997 ‘ਚ ਸੀਬੀਆਈ ਨੇ ਕੇਸ ਦਰਜ ਕੀਤਾ ਅਤੇ ਮੌਕੇ ਦੇ ਐਸਐਚਓ ਅਮਰਜੀਤ ਸਿੰਘ ਅਤੇ ਡੀਐਸਪੀ ਅਸ਼ੋਕ ਕੁਮਾਰ ਦੇ ਖ਼ਿਲਾਫ਼ ਅਗਵਾ ਕਰਨ ਸਮੇਤ ਕਈ ਸਖ਼ਤ ਧਾਰਾਵਾਂ ਲਗਾਈਆਂ। ਸੀਬੀਆਈ ਨੇ ਇਸ ਕੇਸ ਦਾ 1999 ‘ਚ ਚਲਾਨ ਪੇਸ਼ ਕੀਤਾ, ਜਿਸ ਤੋਂ ਬਾਅਦ 2001 ਵਿੱਚ ਇਸ ਕੇਸ ਦਾ ਪਹਿਲਾ ਗਵਾਹ ਪੇਸ਼ ਹੋਇਆ, ਫਿਰ 2002 ਤੋਂ 2022 ਤੱਕ ਇਸ ਮਾਮਲੇ ਵਿੱਚ ਸੀਬੀਆਈ ਨੇ 31 ਗਵਾਹ ਰੱਖੇ। ਲੱਗਭੱਗ 32 ਸਾਲਾਂ ਬਾਅਦ ਉਕਤ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਬੰਧਿਤ ਪੁਲਿਸ ਅਫ਼ਸਰਾਂ ਨੂੰ ਦੋਸ਼ੀ ਮੰਨਦੇ ਹੋਏ ਉਕਤ ਸਜ਼ਾ ਸੁਣਾਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਦੇ ਦਰਸ਼ਨਾਂ ਲਈ ‘ਵਿਸ਼ੇਸ਼ ਦਰਸ਼ਨ ਪਾਸ’ ਯੋਜਨਾ ਸ਼ੁਰੂ…ਜਾਣੋ ਕਿਵੇਂ ਮਿਲੇਗਾ ਪਾਸ…!

Next Post

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

1 ਅਪ੍ਰੈਲ ਤੋਂ LPG ਸਿਲੰਡਰ 'ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend