Skip to main content

Gee 98News

ਸੇਵਾ ਭਾਰਤੀ ਦੇ ਚੌਥੀ ਕਲਾਸ ਤੱਕ ਦੇ ਬੱਚਿਆਂ ਦੇ ਨਤੀਜੇ ਐਲਾਨੇ

ਬਰਨਾਲਾ,1 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-
-ਸੇਵਾ ਭਾਰਤੀ ਬਰਨਾਲਾ ਦੇ ਚੌਥੀ ਕਲਾਸ ਤੱਕ ਦੇ ਬੱਚਿਆਂ ਦੇ ਇਮਤਿਹਾਨ ਦੇ ਨਤੀਜੇ ਐਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਮਨੀਸ਼ ਬਾਂਸਲ ਨੇ ਦੱਸਿਆ ਕਿ ਸਾਰੇ ਬੱਚੇ ਚੰਗੇ ਅੰਕਾਂ ਨਾਲ ਪਾਸ ਹੋਏ ਹਨ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਹਾਜ਼ਰੀਨ ਮੈਂਬਰਾਂ ਨੇ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਇਮਤਿਹਾਨਾਂ ‘ਚੋਂ ਪਾਸ ਹੋਏ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਦੇ ਲਈ ਮੁੱਖ ਮਹਿਮਾਨ ਦੇ ਤੌਰ ‘ਤੇ ਸ੍ਰੀ ਅਨਿਲ ਕੁਮਾਰ ਅਤੇ ਐਡਵੋਕੇਟ ਚੰਦਨ ਸ਼ਰਮਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੇਵਾ ਭਾਰਤੀ ਦੇ ਪ੍ਰਧਾਨ ਸ੍ਰੀ ਸੁਭਾਸ਼ ਮੱਕੜਾ, ਜਨਰਲ ਸਕੱਤਰ ਸ੍ਰੀ ਅੰਮ੍ਰਿਤਲਾਲ, ਅਤੇ ਮੈਂਬਰ ਸ੍ਰੀ ਗਿਆਨ ਚੰਦ ਸ਼ੇਰਪੁਰ ਵਾਲੇ, ਸ੍ਰੀ ਬਾਲ ਮੁਕੰਦ, ਸ੍ਰੀਮਤੀ ਰਿੰਪਲ, ਸ੍ਰੀ ਸਤਪਾਲ ਜੀ, ਸ੍ਰੀ ਮਨੀਸ਼ ਬਾਂਸਲ ਅਤੇ ਪ੍ਰਿੰਸੀਪਲ ਚਮਨ ਲਾਲ ਸਿੰਗਲਾ ਤੇ ਸਮੂਹ ਸਟਾਫ਼ ਵੀ ਹਾਜ਼ਰ ਸੀ।

error: Content is protected !!