Skip to main content

Gee 98News

ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕੀਤਾ ਨੋਟਿਸ ਜਾਰੀ

ਚੰਡੀਗੜ੍ਹ,1 ਅਪ੍ਰੈਲ, Gee98 news service
-ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਾਇਕ ਜੈਜ਼ੀ ਬੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜੈਜ਼ੀ ਬੀ ਆਪਣੇ ਨਵੇਂ ਗੀਤ “ਮੜਕ ਸ਼ੌਕੀਨਾਂ ਦੀ” ਕਰਕੇ ਵਿਵਾਦਾਂ ਵਿੱਚ ਹਨ ਇਸ ਗੀਤ ਵਿੱਚ ਜੈਜ਼ੀ ਬੀ ਨੇ ਔਰਤਾਂ ਲਈ ਭੇਡ ਸ਼ਬਦ ਦੀ ਵਰਤੋਂ ਕੀਤੀ ਹੈ ਇਸ ਤੋਂ ਬਾਅਦ ਔਰਤ ਵਰਗ ਵਿੱਚ ਜੈਜ਼ੀ ਬੀ ਦੇ ਖ਼ਿਲਾਫ਼ ਰੋਸ ਦੀ ਲਹਿਰ ਹੈ।ਔਰਤਾਂ ਦੀਆਂ ਕਈ ਜਥੇਬੰਦੀਆਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਜੈਜ਼ੀ ਦੇ ਖ਼ਿਲਾਫ਼ ਲਿਖ਼ਤੀ ਦਰਖਾਸਤਾਂ ਵੀ ਦਿੱਤੀਆਂ ਸਨ ਜਿਨਾਂ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਜੈਜ਼ੀ ਬੀ ਅਤੇ ਗੀਤਕਾਰ ਜੀਤ ਕੱਦੋਂਵਾਲਾ ਨੂੰ ਨੋਟਿਸ ਜਾਰੀ ਕਰਦੇ ਹੋਏ ਇੱਕ ਹਫ਼ਤੇ ਦੇ ਅੰਦਰ ਅੰਦਰ ਜਵਾਬ ਮੰਗਿਆ ਹੈ, ਇਸ ਤੋਂ ਬਾਅਦ ਦੋਵਾਂ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

error: Content is protected !!