Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਹਲਕੇ ਤੋਂ ਕਾਲਾ ਢਿੱਲੋਂ ਦੀ ਦਾਅਵੇਦਾਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਤੇ ਦਾਅਵੇਦਾਰਾਂ ਦੇ ਮੱਥੇ ‘ਤੇ ਚਿੰਤਾ ਦੀਆਂ ਰੇਖਾਵਾਂ ਉਲੀਕੀਆਂ

Nirmal Pandori by Nirmal Pandori
04/02/2024
in ਪੰਜਾਬ
Reading Time: 1 min read
A A
0
ਸੰਗਰੂਰ ਹਲਕੇ ਤੋਂ ਕਾਲਾ ਢਿੱਲੋਂ ਦੀ ਦਾਅਵੇਦਾਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਤੇ ਦਾਅਵੇਦਾਰਾਂ ਦੇ ਮੱਥੇ ‘ਤੇ ਚਿੰਤਾ ਦੀਆਂ ਰੇਖਾਵਾਂ ਉਲੀਕੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-Gee98 news exclusive

  • ਨਿਰਮਲ ਸਿੰਘ ਪੰਡੋਰੀ ਦੀ ਵਿਸ਼ੇਸ਼ ਰਿਪੋਰਟ

-ਲੋਕ ਸਭਾ ਚੋਣਾਂ ਲਈ ਮੈਦਾਨ ਹੌਲੀ-ਹੌਲੀ ਭਖ ਰਿਹਾ ਹੈ। ਕੁਝ ਪਾਰਟੀਆਂ ਨੇ ਆਪਣੇ ਪਹਿਲਵਾਨ ਮੈਦਾਨ ਵਿੱਚ ਉਤਾਰ ਦਿੱਤੇ ਹਨ ਅਤੇ ਕੁਝ ਅਜੇ ਕਸਰਤ ਕਰ ਰਹੀਆਂ ਹਨ। ਜੇਕਰ ਲੋਕ ਸਭਾ ਹਲਕਾ ਸੰਗਰੂਰ ਦੀ ਗੱਲ ਕਰੀਏ ਤਾਂ ਇੱਥੋਂ ‘ਆਪ’ ਨੇ ਗੁਰਮੀਤ ਸਿੰਘ ਮੀਤ ਹੇਅਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। ‌ ਦੂਜੀਆਂ ਮੁੱਖ ਪਾਰਟੀਆਂ ਭਾਜਪਾ, ਅਕਾਲੀ ਦਲ, ਕਾਂਗਰਸ ਅਤੇ ਬਸਪਾ ਦੇ ਦਾਅਵੇਦਾਰ ਸਾਹਮਣੇ ਆ ਰਹੇ ਹਨ। ‌ ਇਹਨਾਂ ਦਾਅਵੇਦਾਰਾਂ ਵਿੱਚੋਂ ਇੱਕ ਨੇਤਾ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਦੀਆਂ ਗਤੀਵਿਧੀਆਂ ਧਿਆਨ ਖਿੱਚ ਰਹੀਆਂ ਹਨ। ਕਾਲਾ ਢਿੱਲੋਂ ਨੇ ਸੰਗਰੂਰ ਤੋਂ ਕਾਂਗਰਸ ਵੱਲੋਂ ਦਾਅਵਾ ਠੋਕਿਆ ਹੋਇਆ ਹੈ। ਕਾਂਗਰਸੀ ਸੂਤਰਾਂ ਅਨੁਸਾਰ ਕਾਲਾ ਢਿੱਲੋਂ ਦੀ ਦਾਅਵੇਦਾਰੀ ਨੇ ਸੰਗਰੂਰ ਹਲਕੇ ਤੋਂ ਉਮੀਦਵਾਰ ਦੀ ਚੋਣ ਕਰਨ ਸਬੰਧੀ ਕਾਂਗਰਸ ਹਾਈਕਮਾਂਡ ਨੂੰ ਸੋਚਾਂ ਵਿੱਚ ਪਾਇਆ ਹੋਇਆ ਹੈ ਕਿਉਂਕਿ ਕਾਲਾ ਢਿੱਲੋਂ ਦੀ ਆਮ ਲੋਕਾਂ ਤੱਕ ਪਹੁੰਚ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿਆਸੀ ਮਾਹਿਰ ਇਸ ਗੱਲ ਨੂੰ ਮੰਨ ਰਹੇ ਹਨ ਕਿ ਆਪ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਕਾਲਾ ਢਿੱਲੋਂ ਨੇ ਬਰਨਾਲਾ ਜ਼ਿਲ੍ਹੇ ਵਿੱਚ ਮਰੀ ਹੋਈ ਕਾਂਗਰਸ ਨੂੰ ਆਕਸੀਜਨ ਦਿੱਤੀ। ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਜ਼ਰੂਰੀ ਬਣਦਾ ਹੈ ਕਿ ਇਹ ਕਾਲਾ ਢਿੱਲੋਂ ਹੀ ਹੈ ਜਿਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਮੀਤ ਹੇਅਰ ਦੇ ਸਿਰ ‘ਤੇ ਜਿੱਤ ਦਾ ਸਿਹਰਾ ਬੰਨਿਆ ਸੀ ‌ ਅਤੇ ਅੱਜ ਉਸੇ ਮੀਤ ਹੇਅਰ ਦੀ ਗੱਡੀ ‘ਤੇ ਝੰਡੀ ਲੱਗੀ ਹੋਈ ਹੈ। ਕਾਲਾ ਢਿੱਲੋਂ ਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਅਤੇ ਉਸਦੀ ਲੋਕਪ੍ਰਿਯਤਾ ਨੂੰ ਵੇਖਦੇ ਹੋਏ ਕਾਂਗਰਸ ਨੇ ਉਸ ਨੂੰ ਜ਼ਿਲ੍ਹਾ ਪ੍ਰਧਾਨ ਥਾਪਿਆ ਜਿਸ ਤੋਂ ਬਾਅਦ ਕਾਲਾ ਢਿੱਲੋਂ ਨੇ ਆਮ ਲੋਕਾਂ ਦੇ ਮਨਾਂ ਵਿੱਚ ਬਤੌਰ ਨੇਤਾ ਇੱਕ ਖ਼ਾਸ ਜਗ੍ਹਾ ਬਣਾਈ। ਲੋਕਾਂ ਵਿੱਚ ਵਿਚਰਨ ਸਮੇਂ ਕਾਲਾ ਢਿੱਲੋਂ ਦੀ ਸ਼ਖਸ਼ੀਅਤ ਦਾ ਇੱਕ ਅਹਿਮ ਪੱਖ ਇਹ ਵੀ ਹੈ ਕਿ ਉਹ ਜਦ ਵੀ ਕਿਸੇ ਨੂੰ ਮਿਲਦਾ ਹੈ ਤਾਂ ਉਸ ਦੀ ਨਿਮਰਤਾ ਅਤੇ ਮੁਸਕਰਾਹਟ ਵਿਰੋਧੀ ਦਾ ਵੀ ਮਨ ਕੀਲ ਲੈਂਦੀ ਹੈ।

ਕਾਲਾ ਢਿੱਲੋਂ ਕਾਂਗਰਸ ਦੇ ਮੁਹਾਜ਼ ‘ਤੇ ਇੱਕ ਅਜਿਹੇ ਸਿਆਸੀ ਜੋਗੀ ਦੀ ਤਰ੍ਹਾਂ ਵਿਚਰ ਰਿਹਾ ਜੋ ਆਪਣੇ ਸ਼ਬਦਾਂ ਦੀ ਬੀਨ ਨਾਲ ਆਪਣੇ ਆਲੇ ਦੁਆਲੇ ਲੋਕਾਂ ਦੇ ਇਕੱਠ ਨੂੰ ਜੋੜਨ ਵਿੱਚ ਕਾਮਯਾਬ ਹੋ ਰਿਹਾ ਹੈ। ਕੁਲਦੀਪ ਸਿੰਘ ਕਾਲੇ ਢਿੱਲੋਂ ਦੀ ਸੰਗਰੂਰ ਹਲਕੇ ਤੋਂ ਦਾਅਵੇਦਾਰੀ ਨੇ ਜਿੱਥੇ ਕਾਂਗਰਸ ਹਾਈ ਕਮਾਂਡ ਦਾ ਧਿਆਨ ਖਿੱਚਿਆ ਉੱਥੇ ਉਸ ਦੀ ਦਾਅਵੇਦਾਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਦਾਅਵੇਦਾਰਾਂ ਦੇ ਮੱਥੇ ‘ਤੇ ਵੀ ਚਿੰਤਾ ਦੀਆਂ ਰੇਖਾਵਾਂ ਉਲੀਕੀਆਂ ਹੋਈਆਂ ਹਨ। ਕਾਲਾ ਢਿੱਲੋਂ ਦੀ ਸਿਆਸੀ ਸ਼ਖਸ਼ੀਅਤ ਅਤੇ ਕਾਬਲੀਅਤ ਬਾਰੇ ਜਦੋਂ ਆਮ ਆਦਮੀ ਪਾਰਟੀ ਦੇ ਇੱਕ ਸੰਵਿਧਾਨਿਕ ਅਹੁਦੇ ‘ਤੇ ਬੈਠੇ ਆਗੂ ਨਾਲ ਗੱਲ ਕੀਤੀ ਤਾਂ ਉਹਨਾਂ ਬੇਬਾਕੀ ਨਾਲ ਕਿਹਾ ਕਿ “ਕਾਲਾ ਢਿੱਲੋਂ, ਮਰਹੂਮ ਮਲਕੀਤ ਸਿੰਘ ਕੀਤੂ ਵਾਂਗ ਲੋਕਾਂ ਵਿੱਚ ਜਲਦੀ ਹਰਮਨ ਪਿਆਰਾ ਹੋ ਰਿਹਾ ਅਤੇ ਉਸਦੀ ਇਮੇਜ਼ ਲੋਕਾਂ ਦੇ ਮਨਾਂ ‘ਚ ਕੀਤੂ ਵਾਂਗ ਹੀ ਬਣਦੀ ਜਾ ਰਹੀ ਹੈ,ਹਰ ਖੁਸ਼ੀ-ਗਮੀ ਦੇ ਸਮਾਗਮ ‘ਤੇ ਉਸਦੀ ਹਾਜ਼ਰੀ ਲੱਗ ਰਹੀ ਹੈ”। ਅਜੋਕੇ ਦੌਰ ‘ਚ ਜੇਕਰ ਸਿਆਸੀ ਲੀਡਰਾਂ ਦੇ ਪ੍ਰਤੀ ਲੋਕਾਂ ਦੇ ਮਨਾਂ ਵਿੱਚ ਸਤਿਕਾਰ ਦੀ ਭਾਵਨਾ ਦੀ ਗੱਲ ਕਰੀਏ ਤਾਂ ਲੋਕ ਵਿਕਾਸ ਕੰਮਾਂ ਤੋਂ ਜ਼ਿਆਦਾ ਆਪਣੀ ਪਾਰਟੀ ਦੇ ਵਰਕਰਾਂ ਦੇ ਮੋਢੇ ‘ਤੇ ਹੱਥ ਰੱਖਣ ਵਾਲੇ ਅਤੇ ਗਰੀਬਾਂ ਦੇ ਵਿਹੜੇ ਵਿੱਚ ਬਾਣ ਦੇ ਮੰਜਿਆਂ ‘ਤੇ ਬੈਠਣ ਵਾਲੇ ਲੀਡਰ ਨੂੰ ਜ਼ਿਆਦਾ ਪਸੰਦ ਕਰਦੇ ਹਨ… ਤੇ ਕਾਲਾ ਢਿੱਲੋ ਵਿੱਚ ਇਹ ਕਾਬਲੀਅਤ ਦੇਖੀ ਜਾ ਰਹੀ ਹੈ। ਬਹਰਹਾਲ ! ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਸਬੰਧੀ ਕਾਂਗਰਸ ਹਾਈ ਕਮਾਂਡ ਦਾ ਫੈਸਲਾ ਅਜੇ ਸਮੇਂ ਦੀ ਬੁੱਕਲ ਵਿੱਚ ਹੈ ਪ੍ਰੰਤੂ ਜੇਕਰ ਕਾਲਾ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਤਾਂ ਉਸਦੀ ਚੋਣ ਮੁਹਿੰਮ ਬਰਾਬਰ ‘ਤੇ ਖੜੇ ਵੱਡੇ ਮਹਾਰਥੀਆਂ ਦੀ ਸਿਆਸੀ ਬੇੜੀ ‘ਚ ਵੱਟੇ ਪਾਉਣ ਵਾਲੀ ਸਾਬਤ ਹੋ ਸਕਦੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#simranjitsinghmann
Previous Post

ਭਗਵੰਤ ਮਾਨ ਸਰਕਾਰ ਦਾ ਸਾਈਲੋਜ ਵਾਲੇ ਮੁੱਦੇ ‘ਤੇ ਇੱਕ ਹੋਰ ਯੂ- ਟਰਨ

Next Post

ਠੁੱਲੀਵਾਲ ਪੁਲਿਸ ਨੇ ਫੜੀ ਸ਼ਰਾਬ ਦੀ ਚਾਲੂ ਭੱਠੀ, ਇੱਕ ਵਿਅਕਤੀ ਕਾਬੂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਠੁੱਲੀਵਾਲ ਪੁਲਿਸ ਨੇ ਫੜੀ ਸ਼ਰਾਬ ਦੀ ਚਾਲੂ ਭੱਠੀ, ਇੱਕ ਵਿਅਕਤੀ ਕਾਬੂ

ਠੁੱਲੀਵਾਲ ਪੁਲਿਸ ਨੇ ਫੜੀ ਸ਼ਰਾਬ ਦੀ ਚਾਲੂ ਭੱਠੀ, ਇੱਕ ਵਿਅਕਤੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend