Gee 98News

ਮਹਿਲ ਕਲਾਂ 2 ਅਪ੍ਰੈਲ ( ਜਸਵੰਤ ਸਿੰਘ ਲਾਲੀ ) ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਹੁਕਮਾਂ ਤੇ ਐਸਐਸਪੀ ਬਰਨਾਲਾ ਸੰਦੀਪ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਕੰਵਰਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ ਮਹਿਲ ਕਲਾਂ ਵਿਖੇ ਸਰਚ ਅਪ੍ਰੇਰਸ਼ਨ ਚਲਾਇਆ ਗਿਆ | ਇਸ ਮੌਕੇ ਪੁਲਿਸ ਪਾਰਟੀ ਵੱਲੋਂ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਉਥੇ ਬੱਸ ਸਟੈਂਡ ਮਹਿਲ ਕਲਾਂ ਵਿਖੇ ਬੱਸਾਂ ਨੂੰ ਰੋਕ ਕੇ ਸਵਾਰੀਆਂ ਦੇ ਸਮਾਨ ਦੀ ਤਲਾਸ਼ੀ ਲਈ | ਇਸ ਮੌਕੇ ਡੀਐਸਪੀ ਮਹਿਲ ਕਲਾਂ ਕੰਵਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ਅਨੁਸਾਰ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ੱਕੀ ਵਾਹਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ || ਇਸ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸਿਆ ਨਹੀਂ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਸਾਂਤੀ ਬਰਕਰਾਰ ਰੱਖਣ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ | ਸ਼ੱਕੀ ਵਾਹਨਾਂ ਤੇ ਸ਼ੱਕੀ ਵਿਕਤੀਆਂ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਅਜੈਬ ਸਿੰਘ,ਏਐਸਆਈ ਜਗਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜ਼ਰ ਸਨ |

Leave a Reply

Your email address will not be published. Required fields are marked *

error: Content is protected !!