Gee 98News

ਚੰਡੀਗੜ੍ਹ,3 ਅਪ੍ਰੈਲ, Gee98 news service
-ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰਾਂ ‘ਤੇ ਮੰਥਨ ਕਰ ਰਿਹਾ ਹੈ। ਪੰਜਾਬ ਦੀਆਂ 13 ਸੀਟਾਂ ਵਿੱਚੋਂ 5-6 ਸੀਟਾਂ ‘ਤੇ ਅਕਾਲੀ ਦਲ ਨੇ ਆਪਣੀ ਉਮੀਦਵਾਰਾਂ ਦੀ ਫਾਈਨਲ ਸੂਚੀ ਤਿਆਰ ਕਰ ਲਈ ਦੱਸੀ ਜਾਂਦੀ ਹੈ ਇਹਨਾਂ ਵਿੱਚੋਂ ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਦਾ ਨਾਮ ਸਾਹਮਣੇ ਆ ਰਿਹਾ ਪ੍ਰੰਤੂ ਸੁਰਜੀਤ ਸਿੰਘ ਰੱਖੜਾ ਨੇ ਪਟਿਆਲਾ ਤੋਂ ਲੋਕ ਸਭਾ ਦੀ ਚੋਣ ਨਾ ਲੜਨ ਸੰਬੰਧੀ ਬਿਆਨ ਦੇ ਕੇ ਸ਼੍ਰੋਮਣੀ ਅਕਾਲੀ ਦਲ ਲਈ ਮੁਸ਼ਕਿਲਾਂ ਖੜੀਆਂ ਕਰ ਦਿੱਤੀਆਂ ਹਨ। ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਤਰਫੋਂ ਲੋਕ ਸਭਾ ਚੋਣ ਨਹੀਂ ਲੜਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਚੋਣ ਖ਼ੁਦ ਲੜਨ ਨਾਲ ਕੰਮ ਨਹੀਂ ਹੁੰਦਾ ਅਤੇ ਵਿਅਕਤੀ ਨੂੰ ਇੱਕ ਸਮੇਂ ‘ਤੇ ਆ ਕੇ ਖ਼ੁਦ ਹੀ ਪਿੱਛੇ ਹਟ ਜਾਣਾ ਚਾਹੀਦਾ ਹੈ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅਕਾਲੀ ਦਲ ਦਾ ਜੋ ਵੀ ਆਗੂ ਇਸ ਸੀਟ ਤੋਂ ਚੋਣ ਲੜੇਗਾ, ਉਹ ਹੋਰਨਾਂ ਪਾਰਟੀਆਂ ਦੇ ਆਗੂਆਂ ਨਾਲੋਂ ਮਜ਼ਬੂਤ ​​ਹੋਵੇਗਾ। ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਨੂੰ 100 ਫੀਸਦੀ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ। ਸੁਰਜੀਤ ਸਿੰਘ ਰੱਖੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਸਵਾਲ ‘ਤੇ ਬੋਲਦਿਆਂ ਕਿਹਾ ਕਿ ਮੈਂ ਜਨਮ ਤੋਂ ਹੀ ਅਕਾਲੀ ਦਲ ਨਾਲ ਸਬੰਧਿਤ ਹਾਂ ਅਤੇ ਅਕਾਲੀ ਦਲ ਵਿੱਚ ਹੀ ਰਹਾਂਗਾ। ਜ਼ਿਕਰਯੋਗ ਹੈ ਕਿ ਪਟਿਆਲਾ ‘ਚ ਆਪ ਉਮੀਦਵਾਰ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ, ਭਾਜਪਾ ਦੇ ਮਹਾਰਾਣੀ ਪਰਨੀਤ ਕੌਰ ਅਤੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਦੇ ਮੁਕਾਬਲੇ ‘ਚ ਸ਼੍ਰੋਮਣੀ ਅਕਾਲੀ ਦਲ ਕੋਲ ਕੋਈ ਕੱਦਾਵਰ ਆਗੂ ਨਹੀਂ ਹੈ ਇਸ ਲਈ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਉਮੀਦਵਾਰ ਦੀ ਚੋਣ ਸਿਆਸੀ ਸਿਰਦਰਦੀ ਬਣੀ ਰਹੇਗੀ।

Leave a Reply

Your email address will not be published. Required fields are marked *

error: Content is protected !!