Skip to main content

Gee 98News

ਮਾਂ ਹੀ ਬਣਗੀ ਡੈਣ…ਆਪਣੇ ਹੀ ਮਾਸੂਮ ਦਾ ਕੀਤਾ ਕਤਲ.. ਲਾਸ਼ ਮਾਨਸਾ ਦੇ ਬੱਸ ਸਟੈਂਡ ‘ਤੇ ਰੱਖ ਦਿੱਤੀ

ਚੰਡੀਗੜ੍ਹ, 3 ਅਪ੍ਰੈਲ, Gee98 news service
-ਪਿਛਲੇ ਦਿਨੀ ਮਾਨਸਾ ਦੇ ਬੱਸ ਸਟੈਂਡ ‘ਤੇ ਇੱਕ ਗੁਰਸਿੱਖ ਬੱਚੇ ਦੀ ਲਾਸ਼ ਮਿਲਣ ਦਾ ਮਾਮਲਾ ਮਾਨਸਾ ਪੁਲਿਸ ਨੇ ਸੁਲਝਾ ਲਿਆ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਮਾਨਸਾ ਦੇ ਐਸਪੀ ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਮਾਸੂਮ ਬੱਚੇ ਦੀ ਕਾਤਲ ਕੋਈ ਹੋਰ ਨਹੀਂ ਸਗੋਂ ਉਸਦੀ ਮਾਂ ਨੇ ਹੀ ਇਸ ਦਾ ਕਤਲ ਕੀਤਾ ਸੀ। ਉਹਨਾਂ ਦੱਸਿਆ ਕਿ ਬੱਸ ਸਟੈਂਡ ਤੋਂ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਇਸ ਦੀ ਸ਼ਨਾਖਤ ਲਈ ਇਸ਼ਤਿਹਾਰ ਜਾਰੀ ਕੀਤੇ ਗਏ ਜਿਸ ਤੋਂ ਬਾਅਦ ਸੰਦੀਪ ਕੌਰ (ਬੱਚੇ ਦੀ ਭੂਆ) ਪਤਨੀ ਹਰਪ੍ਰੀਤ ਸਿੰਘ ਵਾਸੀ ਪਿੰਡ ਬਿਲਾਸਪੁਰ ਜ਼ਿਲ੍ਹਾ ਮੋਗਾ ਨੇ ਪੁਲਿਸ ਕੋਲ ਪੁੱਜ ਕੇ ਬੱਚੇ ਦੀ ਸ਼ਨਾਖਤ ਕਰਕੇ ਬੱਚੇ ਦਾ ਨਾਮ ਅਗਮਜੋਤ ਸਿੰਘ ਦੱਸਿਆ ਤੇ ਆਪਣੀ ਭਰਜਾਈ ਵੀਰਪਾਲ ਕੌਰ (ਮਾਂ) ‘ਤੇ ਬੱਚੇ ਦੇ ਕਤਲ ਦੇ ਦੋਸ਼ ਲਗਾਏ। ਸੰਦੀਪ ਕੌਰ ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਪੜ੍ਹਤਾਲ ਡੀਐਸਪੀ ਗੁਰਪ੍ਰੀਤ ਸਿੰਘ ਅਤੇ ਸਬ ਇੰਸਪੈਕਟਰ ਕਰਮਜੀਤ ਸਿੰਘ ਐਸਐਚਓ ਥਾਣਾ ਸਿਟੀ 2 ਰਾਹੀਂ ਕੀਤੀ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਬੱਚੇ ਦਾ ਕਤਲ ਉਸ ਦੀ ਮਾਂ ਵੀਰਪਾਲ ਕੌਰ ਨੇ ਹੀ ਕੀਤਾ ਹੈ। ਪੁਲਿਸ ਅਨੁਸਾਰ ਦੋਸ਼ਣ ਵੀਰਪਾਲ ਕੌਰ ਦਾ ਪਤੀ ਹਰਦੀਪ ਸਿੰਘ (ਬੱਚੇ ਦਾ ਪਿਤਾ) ਪਿਛਲੇ ਤਿੰਨ ਕੁ ਸਾਲਾਂ ਤੋਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਵੀਰਪਾਲ ਕੌਰ ਹੁਣ ਆਪਣੀ ਜ਼ਿੰਦਗੀ ਆਜ਼ਾਦ ਮਰਜ਼ੀ ਨਾਲ ਕਿਸੇ ਹੋਰ ਨਾਲ ਬਤੀਤ ਕਰਨਾ ਚਾਹੁੰਦੀ ਸੀ ਜਿਸ ਕਰਕੇ ਉਸ ਨੇ ਆਪਣੇ ਬੱਚੇ ਦੇ ਕਤਲ ਦੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ। ਐਸ ਪੀ ਮਨਮੋਹਨ ਸਿੰਘ ਨੇ ਦੱਸਿਆ ਕਿ ਦੋਸ਼ਣ ਵੀਰਪਾਲ ਕੌਰ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਦੌਰਾਨ ਇਸ ਮਾਮਲੇ ਦੀ ਗਹਿਰੀ ਪੜ੍ਹਤਾਲ ਕੀਤੀ ਜਾਵੇਗੀ ਜਿਸ ਤਹਿਤ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ ਅਤੇ ਕਤਲ ਦੀ ਇਸ ਵਾਰਦਾਤ ਵਿੱਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾਵੇਗਾ।

error: Content is protected !!