• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

Nirmal Pandori by Nirmal Pandori
04/05/2024
in ਪੰਜਾਬ
Reading Time: 1 min read
A A
0
ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

ਚੰਡੀਗੜ੍ਹ,5 ਅਪ੍ਰੈਲ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਇਹ ਗੱਲ ਕਹਿੰਦੇ ਹਨ ਕਿ ਸੂਬੇ ‘ਚ ਵਾਪਰਨ ਵਾਲੀ ਹਰ ਘਟਨਾ ‘ਤੇ ਉਹਨਾਂ ਦੀ ਬਾਜ਼ ਨਜ਼ਰ ਹੈ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਹ ਸਿੱਧੇ ਤੌਰ ‘ਤੇ ਜੁੜੇ ਹੋਏ ਹਨ। ਅਕਸਰ ਭਗਵੰਤ ਮਾਨ ਦੇ ਕੁਝ ਅਜਿਹੇ ਬਿਆਨ ਸਾਹਮਣੇ ਆਏ ਹਨ ਜਿਨਾਂ ਤੋਂ ਇਹ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਭਗਵੰਤ ਮਾਨ ਸੂਬੇ ਦੇ ਪਾਵਰਫੁੱਲ ਮੁੱਖ ਮੰਤਰੀ ਦੇ ਤੌਰ ‘ਤੇ ਵਿਚਰ ਰਹੇ ਹਨ‌ ਪ੍ਰੰਤੂ ਪੰਜਾਬ ਪੁਲਿਸ, ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨੂੰ ਵੀ ਟਿੱਚ ਕਰਕੇ ਜਾਣਦੀ ਹੈ ਇਹ ਉਦੋਂ ਹੋ ਰਿਹਾ ਹੈ ਜਦੋਂ ਕਿ ਸੂਬੇ ਦਾ ਗ੍ਰਹਿ ਵਿਭਾਗ ਵੀ ਮੁੱਖ ਮੰਤਰੀ ਦੇ ਕੋਲ ਹੀ ਹੈ। ਮੁੱਖ ਮੰਤਰੀ ਦੇ ਹੁਕਮਾਂ ਦੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਕੋਈ ਪਰਵਾਹ ਨਹੀਂ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਜਨਵਰੀ 2023 ‘ਚ ਗ੍ਰਹਿ ਵਿਭਾਗ ਨੂੰ ਵਿਜੀਲੈਂਸ ਦੇ ਡੀਐੱਸਪੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਪਰ ਪੁਲਿਸ ਤੇ ਵਿਜੀਲੈਂਸ ਦੇ ਅਧਿਕਾਰੀ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਇਕ-ਦੂਜੇ ‘ਤੇ ਸੁੱਟ ਕੇ ਵਕਤ ਲੰਘਾ ਰਹੇ ਹਨ।‌ ਮੁੱਖ ਮੰਤਰੀ ਦੇ ਹੁਕਮਾਂ ਨੂੰ ਭਾਵੇਂ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਪ੍ਰੰਤੂ ਤਾਜ਼ਾ ਹੁਕਮਾਂ ਅਨੁਸਾਰ ਵੀ‌ ਗ੍ਰਹਿ ਵਿਭਾਗ ਨੇ 9 ਫਰਵਰੀ 2024 ਨੂੰ ਡਾਇਰੈਕਟਰ ਜਨਰਲ ਪੁਲਿਸ ਨੂੰ 15 ਦਿਨਾਂ ਦੇ ਅੰਦਰ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਵਿਭਾਗੀ ਕਾਰਵਾਈ ਦਾ ਪੱਤਰ ਜਾਰੀ ਕੀਤਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਜਾਣਕਾਰੀ ਅਨੁਸਾਰ 2020 ’ਚ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਫਰੀਦਕੋਟ ਵਿਖੇ ਤਾਇਨਾਤ ਪੀਸੀਐੱਸ ਅਫ਼ਸਰ ਤਰਸੇਮ ਚੰਦ (RTA) ਤੇ ਉਨ੍ਹਾਂ ਦੇ ਸੁਰੱਖਿਆ ਕਰਮੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਤਰਸੇਮ ਚੰਦ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ। ਉਚ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਵਿਚ ਪਾਇਆ ਗਿਆ ਕਿ ਉਸ ਵਕਤ ਵਿਜੀਲੈਂਸ ਅਧਿਕਾਰੀਆਂ ਨੇ ਇੱਕ ਟਰਾਂਸਪੋਰਟਰ ਨਾਲ ਮਿਲ ਕੇ ਤਰਸੇਮ ਚੰਦ ਨੂੰ ਝੂਠੇ ਕੇਸ ਵਿਚ ਫਸਾਇਆ ਹੈ। ਜਾਂਚ ਰਿਪੋਰਟ ਅਨੁਸਾਰ ਵਾਰਦਾਤ ਦੇ ਦਿਨਾਂ ਦੌਰਾਨ ਦੇਸ਼ ਵਿਚ ਤਾਲਾਬੰਦੀ (ਲਾਕਡਾਊਨ) ਚੱਲ ਰਿਹਾ ਸੀ ਅਤੇ ਜਾਣਬੁੱਝ ਕੇ ਪੀਸੀਐੱਸ ਅਫ਼ਸਰ ਨੂੰ ਬਦਨਾਮ ਕਰਨ ਤੇ ਫਸਾਉਣ ਲਈ ਸਾਜ਼ਿਸ਼ ਰਚੀ ਗਈ ਸੀ।ਜਾਂਚ ਅਧਿਕਾਰੀਆਂ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਇਕ ਘੰਟਾ 30 ਮਿੰਟ ਦੀ ਆਡਿਓ ਵਿਚ ਸ਼ਿਕਾਇਤਕਰਤਾ ਵਾਰ-ਵਾਰ ਗੰਨਮੈਨ ਅਮਰਜੀਤ ਸਿੰਘ ਨੂੰ ਆਰਟੀਏ (ਤਰਸੇਮ ਚੰਦ) ਨਾਲ ਮਿਲਾਉਣ ਦੀ ਬੇਨਤੀ ਕਰ ਰਿਹਾ। ਇਸੇ ਤਰ੍ਹਾਂ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਡਰਾਈਵਰ ਦੀ ਮਦਦ ਨਾਲ ਪੀਸੀਐੱਸ ਅਧਿਕਾਰੀ ਦੀ ਕਾਰ ਵਿਚ ਨਕਦੀ ਰੱਖੀ ਗਈ ਸੀ। ਜਾਂਚ ਅਧਿਕਾਰੀਆਂ ਨੇ ਪੀਸੀਐੱਸ ਅਧਿਕਾਰੀ ਨੂੰ ਬੇਗੁਨਾਹ ਹੋਣ ਤੇ ਕੇਸ ਵਿਚ ਡਿਸਚਾਰਜ ਕਰਨ ਦੀ ਸਿਫ਼ਾਰਸ਼ ਕੀਤੀ।ਇਸ ਜਾਂਚ ਰਿਪੋਰਟ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਨੂੰ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਗ੍ਰਹਿ ਵਿਭਾਗ ਦੇ ਸਕੱਤਰ ਨੇ 9 ਫਰਵਰੀ 2024 ਨੂੰ ਡੀਜੀਪੀ ਨੂੰ ਪੱਤਰ ਲਿਖ ਕੇ ਵਿਜੀਲੈਂਸ ਦੇ ਡੀਐੱਸਪੀ ਹਰਵਿੰਦਰ ਪਾਲ ਸਿੰਘ, ਏਐੱਸਆਈ ਗੁਰਮੀਤ ਸਿੰਘ ਅਤੇ ਹੈੱਡ ਕਾਂਸਟੇਬਲ ਕਰਨਦੀਪ ਸਿੰਘ ਖ਼ਿਲਾਫ਼ ਪੰਜਾਬ ਸਿਵਲ ਸਰਵਿਸ ਰੂਲਜ਼ ਦੀ ਧਾਰਾ 8 ਤਹਿਤ ਚਾਰਜਸ਼ੀਟ ਦਾਇਰ ਕਰਨ ਤੋਂ ਇਲਾਵਾ ਆਈਪੀਸੀ ਦੀ ਧਾਰਾ 167 ਅਤੇ 220 ਤਹਿਤ ਦੋਸ਼ੀ ਅਧਿਕਾਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਕਿਹਾ ਹੈ।

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews
Previous Post

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੀ ਭਾਜਪਾ ਕੋਰ ਕਮੇਟੀ ਦੀ ਹੋਈ ਮੀਟਿੰਗ

Next Post

ਤਿੰਨ ਫੁੱਟੀ ਕਿਰਪਾਨ ਦਾ 500…ਇੱਕ ਸਿਰੋਪੇ ਦਾ 150 ਅਤੇ ਜੇ ਸਾਰਾ ਦਿਨ ਢੋਲ ਵਜਾਉਣਾ ਤਾਂ 1500 ਦੇਣਾ ਪਵੇਗਾ…ਚੋਣ ਕਮਿਸ਼ਨ ਦੇ ਰੇਟ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ

ਤਿੰਨ ਫੁੱਟੀ ਕਿਰਪਾਨ ਦਾ 500…ਇੱਕ ਸਿਰੋਪੇ ਦਾ 150 ਅਤੇ ਜੇ ਸਾਰਾ ਦਿਨ ਢੋਲ ਵਜਾਉਣਾ ਤਾਂ 1500 ਦੇਣਾ ਪਵੇਗਾ…ਚੋਣ ਕਮਿਸ਼ਨ ਦੇ ਰੇਟ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.