Skip to main content

Gee 98News

ਬਰਨਾਲਾ ਦੇ ਪੱਕਾ ਕਾਲਜ ਰੋਡ ‘ਤੇ ਪਿਸਤੌਲ ਦੀ ਨੋਕ ‘ਤੇ ਦੁਕਾਨ ਚੋਂ ਹਜ਼ਾਰਾਂ ਦੀ ਲੁੱਟ…!

ਬਰਨਾਲਾ,5 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-
-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਵੇਂ ਬਰਨਾਲਾ ਸ਼ਹਿਰ ਦੇ ਚੱਪੇ ਚੱਪੇ ‘ਤੇ ਪੁਲਿਸ ਤਾਇਨਾਤ ਹੈ ਫਿਰ ਵੀ ਲੁਟੇਰਿਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਸ਼ੁੱਕਰਵਾਰ ਸਵੇਰੇ ਹੀ ਲੁਟੇਰਿਆਂ ਨੇ ਬਰਨਾਲਾ ਦੇ ਪੱਕਾ ਕਾਲਜ ਰੋਡ ‘ਤੇ ਇੱਕ ਦੁਕਾਨ ਤੋਂ ਪਿਸਤੌਲ ਦੀ ਨੋਕ ਤੇ 5000 ਤੋਂ ਵਧੇਰੇ ਦੀ ਲੁੱਟ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਲੁਟੇਰੇ ਸਵਾ ਕੁ 6 ਵਜੇ ਪੱਖੋ ਵਾਲੇ ਜੀਵਨ ਦੀ ਸਪੇਅਰ ਪਾਰਟਸ ਦੀ ਦੁਕਾਨ ‘ਤੇ ਆਏ ਅਤੇ ਪਿਸਤੌਲ ਦੀ ਨੋਕ ‘ਤੇ ਮਿੰਟਾਂ ‘ਚ ਲੁੱਟ ਕੇ ਫਰਾਰ ਹੋ ਗਏ। ‌ ਗੱਲਬਾਤ ਕਰਦੇ ਹੋਏ ਦੁਕਾਨ ਦੇ ਮਾਲਕ ਜੀਵਨ ਨੇ ਦੱਸਿਆ ਕਿ ਉਸਨੇ 6 ਕੁ ਵਜੇ ਦੇ ਕਰੀਬ ਸਫਾਈ ਕਰਨ ਲਈ ਦੁਕਾਨ ਖੋਲੀ ਸੀ ਤਾਂ ਦੋ ਨੌਜਵਾਨ ਅਲਟੋ ਗੱਡੀ ‘ਤੇ ਆਏ ਅਤੇ ਉਹਨਾਂ ਨੇ ਪੱਖੇ ਦੀ ਬੈਲਟ ਮੰਗੀ। ਇਸ ਦੌਰਾਨ ਦੋਵਾਂ ਵਿੱਚੋਂ ਇੱਕ ਨੌਜਵਾਨ ਨੇ ਉਸਦੇ ਗੱਲੇ ਦਾ ਦਰਾਜ਼ ਖੋਲਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਉਸ ਨੂੰ ਜੱਫਾ ਮਾਰ ਲਿਆ ਪ੍ਰੰਤੂ ਦੂਜੇ ਨੌਜਵਾਨ ਨੇ ਪਿਸਤੌਲ ਕੱਢ ਕੇ ਉਸਦੀ ਕੰਨਪਟੀ ‘ਤੇ ਲਾ ਲਿਆ ਅਤੇ ਪੈਸੇ ਦੇਣ ਲਈ ਕਿਹਾ ਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਗੋਲੀ ਮਾਰਨ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਦੋਵੇਂ ਲੁਟੇਰੇ 5000 ਤੋਂ ਵਧੇਰੇ ਦੀ ਨਕਦੀ ਲੈ ਕੇ ਫਰਾਰ ਹੋ ਗਏ । ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕੰਗਾਲ ਰਹੀ ਹੈ ।‌ ਪੁਲਿਸ ਦਾ ਦਾਅਵਾ ਹੈ ਕਿ ਫੁਟੇਜ ਦੇ ਆਧਾਰ ‘ਤੇ ਲੁਟੇਰਿਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ‌ ਹੈਰਾਨੀ ਦੀ ਗੱਲ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਥਾਨਕ ਪੁਲਿਸ ਕਰਮਚਾਰੀਆਂ ‘ਤੇ ਇਲਾਵਾ ਪੈਰਾਮਿਲਟਰੀ ਫੋਰਸ ਦੀਆਂ ਕੰਪਨੀਆਂ ਵੀ ਲੱਗੀਆਂ ਹੋਈਆਂ ਹਨ ਅਤੇ ਸ਼ਹਿਰ ਵਿੱਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਸ਼ਰੇਬਾਜ਼ਾਰ ਲੁੱਟ ਦੀ ਘਟਨਾ ਵਾਪਰਨ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

error: Content is protected !!