• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

Nirmal Pandori by Nirmal Pandori
04/06/2024
in ਪੰਜਾਬ
Reading Time: 1 min read
A A
0
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਚੰਡੀਗੜ੍ਹ,6 ਅਪ੍ਰੈਲ, Gee98 news service
-ਪੰਜਾਬ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡੀਜੀਪੀ‌ ਨੂੰ ਪੰਜਾਬ ਦੇ ਹਰਿਆਣਾ ਹਾਈਕੋਰਟ ਦੀ ਹੁਕਮ ਅਦੂਲੀ ਮਹਿੰਗੀ ਪਈ, ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਦੋਵੇਂ ਅਫਸਰਾਂ ਨੂੰ 25-25 ਹਜ਼ਾਰ ਜੁਰਮਾਨਾ ਕੀਤਾ ਅਤੇ ਇਹ ਨੋਟਿਸ ਵੀ ਜਾਰੀ ਕੀਤਾ ਕਿ ਕਿਉਂ ਨਾ ਉਹਨਾਂ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਜਾਵੇ ਅਤੇ ਸਜ਼ਾ ਸੁਣਾਈ ਜਾਵੇ। ‌ਸੁਣਵਾਈ ਅਧੀਨ ਮਾਮਲੇ ਨਾਲ ਸੰਬੰਧਿਤ ਪਟੀਸ਼ਨ ਦਾਇਰ ਕਰਦਿਆਂ ਰਾਕੇਸ਼ ਕੁਮਾਰ ਤੇ ਹੋਰਨਾਂ ਨੇ ਐਡਵੋਕੇਟ ਅਰਜੁਨ ਸ਼ੁਕਲਾ ਰਾਹੀਂ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 7416 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ ਕੀਤਾ ਸੀ। ਭਰਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਲਈ 2 ਫੀਸਦੀ ਅਸਾਮੀਆਂ ਰਾਖਵੀਆਂ ਸਨ। ਇਨ੍ਹਾਂ ਨੂੰ ਭਰਨ ਸਬੰਧੀ ਨਿਯਮਾਂ ਵਿੱਚ ਸਪੱਸ਼ਟਤਾ ਨਾ ਹੋਣ ਕਾਰਨ ਪਟੀਸ਼ਨਰਾਂ ਨੇ ਜਨਰਲ ਵਰਗ ਵਿੱਚ ਅਪਲਾਈ ਕੀਤਾ ਸੀ ਪ੍ਰੰਤੂ ਭਰਦੀ ਪ੍ਰਕਿਰਿਆ ਦੌਰਾਨ ਹੀ ਡੀਜੀਪੀ ਨੇ ਇੱਕ ਆਦੇਸ਼ ਜਾਰੀ ਕਰਕੇ ਇਸ ਕੋਟੇ ਲਈ ਸਰਟੀਫਿਕੇਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪਟੀਸ਼ਨਰਾਂ ਨੇ ਇਹ ਸਰਟੀਫਿਕੇਟ ਹਾਸਲ ਕਰਕੇ ਸਰਕਾਰ ਨੂੰ ਆਪਣੀ ਸ਼੍ਰੇਣੀ ਬਦਲਣ ਲਈ ਬੇਨਤੀ ਕੀਤੀ। ਉਨ੍ਹਾਂ ਦੀ ਅਰਜ਼ੀ ‘ਤੇ ਵਿਚਾਰ ਨਹੀਂ ਕੀਤਾ ਗਿਆ, ਜਦਕਿ ਕੋਟੇ ਦੀਆਂ ਅਸਾਮੀਆਂ ਅਜੇ ਵੀ ਖਾਲੀ ਹਨ। ਹਾਈਕੋਰਟ ਨੇ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ ਪਟੀਸ਼ਨਰ ਦੀ ਅਰਜ਼ੀ ਸਵੀਕਾਰ ਕਰੇ ਅਤੇ ਬਾਕੀ ਸ਼ਰਤਾਂ ਪੂਰੀਆਂ ਹੋਣ ‘ਤੇ ਚਾਰ ਮਹੀਨਿਆਂ ਵਿੱਚ ਉਸ ਨੂੰ ਨਿਯੁਕਤੀ ਦਿੱਤੀ ਜਾਵੇ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਸਰਕਾਰ ਨੂੰ ਇੱਕ ਕਾਨੂੰਨੀ ਨੋਟਿਸ ਦਿੱਤਾ, ਜਿਸ ਦੇ ਜਵਾਬ ਵਿੱਚ ਕਿਹਾ ਗਿਆ ਕਿ ਸਰਟੀਫਿਕੇਟ ਦੇਰੀ ਨਾਲ ਜਮ੍ਹਾਂ ਹੋਣ ਕਾਰਨ ਦਾਅਵਾ ਰੱਦ ਕਰ ਦਿੱਤਾ ਗਿਆ ਹੈ।ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਕਿਹਾ ਕਿ ਜਦੋਂ ਹਾਈਕੋਰਟ ਨੇ ਪਿਛਲੇ ਸਾਲ ਜਨਵਰੀ ‘ਚ ਦੇਰੀ ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ ਤਾਂ ਅਜਿਹਾ ਬਹਾਨਾ ਬਣਾ ਕੇ ਅਰਜ਼ੀ ਨੂੰ ਰੱਦ ਕਰਨਾ ਸਿੱਧੇ ਤੌਰ ‘ਤੇ ਅਦਾਲਤ ਦੀ ਨਿਰਾਦਰੀ ਹੈ | ਅਜਿਹੇ ਵਿੱਚ ਹਾਈ ਕੋਰਟ ਨੇ ਹੁਣ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡੀਜੀਪੀ ਨੂੰ ਅਗਲੀ ਸੁਣਵਾਈ ਵਿੱਚ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਕਿ ਕਿਉਂ ਨਾ ਉਨ੍ਹਾਂ ਨੂੰ ਮਾਣਹਾਨੀ ਦਾ ਦੋਸ਼ੀ ਮੰਨਿਆ ਜਾਵੇ ਅਤੇ ਸਜ਼ਾ ਸੁਣਾਈ ਜਾਵੇ। ਹਾਈਕੋਰਟ ਨੇ ਅਦਾਲਤ ਦਾ ਸਮਾਂ ਬਰਬਾਦ ਕਰਨ ‘ਤੇ ਦੋਵਾਂ ‘ਤੇ 25-25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਦੋਵਾਂ ਨੂੰ ਅਦਾਲਤ ‘ਚ ਖ਼ੁਦ ਹਾਜ਼ਰ ਰਹਿਣਾ ਹੋਵੇਗਾ |

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews
Previous Post

ਭਗਵੰਤ ਮਾਨ ਜੀ ਜਾਗੋ ! ਪੰਜਾਬ ‘ਚ ਇੱਕ ਔਰਤ ਨੂੰ ਅਰਧ ਨਗਨ ਕਰਕੇ ਗਲੀਆਂ ਚ ਭਜਾਇਆ, ਵੀਡੀਓ ਬਣਾ ਕੇ ਵਾਇਰਲ ਕੀਤੀ…ਪੁਲਿਸ ਨੇ ਸਮੇਂ ਸਿਰ ਨਹੀਂ ਕੀਤੀ ਕਾਰਵਾਈ

Next Post

ਪਹਿਲੀ ਪੇਸ਼ੀ ਪਹਿਲਾ ਫਾਹਾ : 27 ਲੱਖ ਦੀ ਨਕਲੀ ਕਰੰਸੀ ਸਮੇਤ ਪਤੀ ਪਤਨੀ ਗ੍ਰਿਫ਼ਤਾਰ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਪਹਿਲੀ ਪੇਸ਼ੀ ਪਹਿਲਾ ਫਾਹਾ : 27 ਲੱਖ ਦੀ ਨਕਲੀ ਕਰੰਸੀ ਸਮੇਤ ਪਤੀ ਪਤਨੀ ਗ੍ਰਿਫ਼ਤਾਰ

ਪਹਿਲੀ ਪੇਸ਼ੀ ਪਹਿਲਾ ਫਾਹਾ : 27 ਲੱਖ ਦੀ ਨਕਲੀ ਕਰੰਸੀ ਸਮੇਤ ਪਤੀ ਪਤਨੀ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.