Skip to main content

Gee 98News

ਕਿਸਾਨ ਪ੍ਰੀਤਪਾਲ ਦੇ ਮਾਮਲੇ ‘ਚ ZERO FIR ਦਰਜ ਕਰਨ ਸਬੰਧੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਗਾਈ ਸਖ਼ਤ ਫਟਕਾਰ

ਚੰਡੀਗੜ੍ਹ,7 ਅਪ੍ਰੈਲ, Gee98 news service
-ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਕਿਸਾਨ ਪ੍ਰੀਤਪਾਲ ਸਿੰਘ ਨੂੰ ਹਰਿਆਣਾ ਪੁਲਿਸ ਵੱਲੋਂ ਅਗਵਾ ਕਰਨ ਤੇ ਉਸਦੀ ਨਜਾਇਜ਼ ਹਿਰਾਸਤ ਵਿੱਚ ਰੱਖ ਕੇ ਕੁੱਟਮਾਰ ਕਰਨ ਸਬੰਧੀ ਪੰਜਾਬ ਪੁਲਿਸ ਵੱਲੋਂ ਪ੍ਰੀਤਪਾਲ ਸਿੰਘ ਦੇ ਬਿਆਨਾਂ ਦੇ ਬਾਵਜੂਦ ਵੀ ਜ਼ੀਰੋ ਐਫਆਈਆਰ ਦਰਜ ਕਰਨ ਦੇ ਮਾਮਲੇ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਪ੍ਰੀਤਪਾਲ ਨੇ ਆਪਣੇ ਬਿਆਨ ‘ਚ ਕਿਹਾ ਸੀ ਕਿ ਉਸ ਨੂੰ ਪੰਜਾਬ ਇਲਾਕੇ ‘ਚੋਂ ਚੁੱਕ ਕੇ ਹਰਿਆਣਾ ਪੁਲਿਸ ਲੈ ਗਈ ਸੀ, ਫਿਰ ਕੀ ਕਾਰਨ ਸੀ ਕਿ ਜ਼ੀਰੋ ਐੱਫ.ਆਈ.ਆਰ. ਦਰਜ ਕੀਤੀ ਗਈ । ਹਾਈਕੋਰਟ ਨੇ ਹੁਣ ਪ੍ਰੀਤਪਾਲ ਦੀ ਮੈਡੀਕਲ ਰਿਪੋਰਟ ਪੁਲਿਸ ਨੂੰ ਉਪਲੱਬਧ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਪੁਲਿਸ ਨੂੰ ਸਟੇਟਸ ਰਿਪੋਰਟ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਹੈਰਾਨੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੈਜਿਸਟ੍ਰੇਟ ਨੂੰ ਦਿੱਤੇ ਬਿਆਨ ‘ਚ ਪ੍ਰੀਤਪਾਲ ਨੇ ਸਪੱਸ਼ਟ ਕਿਹਾ ਸੀ ਕਿ ਉਹ ਪੰਜਾਬ ‘ਚ ਮੌਜੂਦ ਸੀ ਅਤੇ ਸ਼ਾਂਤਮਈ ਪ੍ਰਦਰਸ਼ਨ ਦਾ ਹਿੱਸਾ ਸੀ ਤਾਂ ਫਿਰ ਜ਼ੀਰੋ ਐੱਫ.ਆਈ.ਆਰ. ਦਰਜ ਕਿਉਂ ਕੀਤੀ ਗਈ। ਹਾਈਕੋਰਟ ਨੇ ਦੇਖਿਆ ਕਿ ਐਫਆਈਆਰ ‘ਚ ਨਾ ਤਾਂ ਮੈਡੀਕਲ ਰਿਕਾਰਡ ਮੌਜੂਦ ਸੀ ਅਤੇ ਨਾ ਹੀ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਜੋੜੀਆਂ ਗਈਆਂ ਸਨ। ਇਸ ਤੋਂ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਪ੍ਰੀਤਪਾਲ ਦੇ ਪਿਤਾ ਵੱਲੋਂ ਡੀਜੀਪੀ ਨੂੰ ਅਗਵਾ ਅਤੇ ਬੇਰਹਿਮੀ ਨਾਲ ਕੁੱਟਮਾਰ ਸਬੰਧੀ ਦਿੱਤੀ ਗਈ ਸ਼ਿਕਾਇਤ ‘ਤੇ ਕੀਤੀ ਕਾਰਵਾਈ ਸਬੰਧੀ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ।

error: Content is protected !!