Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਕੇਂਦਰੀ ਬਿਜਲੀ ਮੰਤਰੀ ਦੀ ਪੰਜਾਬ ਨੂੰ ਦੋ ਟੁੱਕ.. ਕਰਜ਼ਾ ਚੁੱਕ ਕੇ ਮੁਫ਼ਤ ਸਕੀਮਾਂ ਦੇਣੀਆਂ ਬੰਦ ਕਰੋ

Nirmal Pandori by Nirmal Pandori
04/08/2024
in ਪੰਜਾਬ
Reading Time: 1 min read
A A
0
ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਕੇਂਦਰੀ ਬਿਜਲੀ ਮੰਤਰੀ ਦੀ ਪੰਜਾਬ ਨੂੰ ਦੋ ਟੁੱਕ.. ਕਰਜ਼ਾ ਚੁੱਕ ਕੇ ਮੁਫ਼ਤ ਸਕੀਮਾਂ ਦੇਣੀਆਂ ਬੰਦ ਕਰੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਅਪ੍ਰੈਲ, Gee98 news service
-ਪੰਜਾਬ ਸਿਰ ਕਰਜ਼ੇ ਦੀ ਪੰਡ ਦਾ ਜ਼ਿਕਰ ਕਰਦੇ ਹੋਏ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੇ ਪੰਜਾਬ ਨੂੰ ਹੋਰ ਕਰਜ਼ਾ ਚੁੱਕਣ ਤੋਂ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰਾਜਾਂ ‘ਤੇ ਪਹਿਲਾਂ ਹੀ ਬਹੁਤ ਜ਼ਿਆਦਾ ਕਰਜ਼ਾ ਹੈ, ਉਹ ਵੋਟਰਾਂ ਨੂੰ ਭਰਮਾਉਣ ਲਈ ਲੋਕ-ਲੁਭਾਊ ਕਦਮਾਂ ਦਾ ਸਹਾਰਾ ਲੈ ਰਹੇ ਹਨ ਅਤੇ ਰਾਜਾਂ ਦੀ ਮਾਲੀ ਸਥਿਤੀ ਠੀਕ ਨਾ ਹੋਣ ਦੇ ਬਾਵਜੂਦ ਵੀ ਕਰਜੇ ‘ਤੇ ਕਰਜ਼ਾ ਚੁੱਕ ਰਹੇ ਹਨ। ਇਸ ਕਾਰਨ ਉਹ ਕਰਜ਼ੇ ਦੇ ਜਾਲ ਵਿੱਚ ਫਸ ਗਏ ਹਨ। ਅਜਿਹਾ ਕਰਨ ਵਾਲੇ ਸੂਬਿਆਂ ਦੇ ਨਾਂ ਪੁੱਛੇ ਜਾਣ ‘ਤੇ ਉਨ੍ਹਾਂ ਨੇ ਪੰਜਾਬ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪਹਿਲੇ ਦੋ ਸਾਲਾਂ ‘ਚ 47,000 ਕਰੋੜ ਰੁਪਏ ਦਾ ਕਰਜ਼ਾ ਲਿਆ, ਜਿਸ ਨਾਲ ਸੂਬੇ ‘ਤੇ ਕਰਜ਼ੇ ਦਾ ਬੋਝ ਹੋਰ ਵਧ ਗਿਆ।ਉਨ੍ਹਾਂ ਕਿਹਾ ਕਿ ਜੇਕਰ ਸਥਿਤੀ ਨੂੰ ਨਾ ਸੰਭਾਲਿਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੜਕਾਂ, ਹਸਪਤਾਲ ਅਤੇ ਸਕੂਲ ਬਣਾਉਣ ਲਈ ਪੈਸੇ ਨਹੀਂ ਰਹਿਣਗੇ ਕਿਉਂਕਿ ਜੋ ਵੀ ਮਾਲੀਆ ਆਵੇਗਾ ਉਹ ਕਰਜ਼ਾ ਮੋੜਨ ਲਈ ਜਾਵੇਗਾ। ਇੱਕ ਇੰਟਰਵਿਊ ਦੌਰਾਨ ਨੇ ਗੱਲਬਾਤ ਕਰਦੇ ਹੋਏ ਬਿਜਲੀ ਮੰਤਰੀ ਆਰ ਕੇ ਸਿੰਘ ਨੇ ਪੰਜਾਬ ਨੂੰ ਮੁਫਤ ਬਿਜਲੀ ਦੇਣ ਦੇ ਮੁੱਦੇ ‘ਤੇ ਵੀ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ-ਲੁਭਾਊ ਯੋਜਨਾਵਾਂ ਉਦੋਂ ਹੀ ਚੰਗੀਆਂ ਹੁੰਦੀਆਂ ਹਨ ਜਦੋਂ ਕਿਸੇ ਸੂਬੇ ਕੋਲ ਲੋੜੀਂਦਾ ਪੈਸਾ ਹੋਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਹੋਰ ਚੀਜ਼ ਦੀ ਤਰ੍ਹਾਂ ਬਿਜਲੀ ਉਤਪਾਦਨ ਦੀ ਲਾਗਤ ਹੁੰਦੀ ਹੈ ਅਤੇ ਜੇਕਰ ਕੋਈ ਰਾਜ ਖਪਤਕਾਰਾਂ ਦੇ ਇੱਕ ਵਰਗ ਨੂੰ ਇਹ ਮੁਫਤ ਪ੍ਰਦਾਨ ਕਰਦਾ ਹੈ, ਤਾਂ ਉਸ ਨੂੰ ਇਹ ਵੀ ਵਿਚਾਰ ਕਰਨਾ ਚਾਹੀਦਾ ਹੈ ਕਿ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਨੂੰ ਵੀ ਭੁਗਤਾਨ ਕਰਨਾ ਪਵੇਗਾ। ਜੇ ਜਨਰੇਟਿੰਗ ਪਲਾਂਟ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਬਿਜਲੀ ਦਾ ਉਤਪਾਦਨ ਨਹੀਂ ਹੋਵੇਗਾ। ਆਰ.ਕੇ. ਸਿੰਘ ਨੇ ਕਿਹਾ ਕਿ ਉਹ ਰਾਜਾਂ ਨੂੰ ਦੱਸਦੇ ਰਹੇ ਹਨ ਕਿ ਬਿਜਲੀ ਮੁਫਤ ਨਹੀਂ ਹੈ। ‘ਜੇਕਰ ਕੋਈ ਰਾਜ ਕਿਸੇ ਵੀ ਵਰਗ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣਾ ਚਾਹੁੰਦਾ ਹੈ, ਤਾਂ ਉਹ ਅਜਿਹਾ ਕਰ ਸਕਦਾ ਹੈ, ਪਰ ਉਨ੍ਹਾਂ ਨੂੰ ਇਸਦਾ ਭੁਗਤਾਨ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਪਾਵਰਕਾਮ ਦਾ ਮੁਫ਼ਤ ਬਿਜਲੀ ਦਾ ਪੰਜਾਬ ਸਰਕਾਰ ਵੱਲ ਹਜ਼ਾਰਾਂ ਕਰੋੜ ਰੁਪਏ ਬਕਾਇਆ ਹੈ, ਜੋ ਲੰਮੇ ਸਮੇਂ ਤੋਂ ਅਦਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪਾਵਰਕਾਮ ਦੀ ਮਾਲੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!

Next Post

ਚੌਧਰੀ ਸਾਬ੍ਹ ਦੀ ਲੁਤਰੋ ਫਿਸਲੀ ! EX CM ਚੰਨੀ ਨਾਲ ਲਾਹੌਰ ਤੇ ਪਿਸ਼ੌਰ ਵਾਲੀ ਕਹਾਵਤ ਜੋੜ ਦਿੱਤੀ..ਹੋਰ ਵੀ ਕਹਿ ਦਿੱਤੀਆਂ ਵੱਡੀਆਂ ਗੱਲਾਂ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚੌਧਰੀ ਸਾਬ੍ਹ ਦੀ ਲੁਤਰੋ ਫਿਸਲੀ ! EX CM ਚੰਨੀ ਨਾਲ ਲਾਹੌਰ ਤੇ ਪਿਸ਼ੌਰ ਵਾਲੀ ਕਹਾਵਤ ਜੋੜ ਦਿੱਤੀ..ਹੋਰ ਵੀ ਕਹਿ ਦਿੱਤੀਆਂ ਵੱਡੀਆਂ ਗੱਲਾਂ…ਪੜ੍ਹੋ ਖ਼ਬਰ

ਚੌਧਰੀ ਸਾਬ੍ਹ ਦੀ ਲੁਤਰੋ ਫਿਸਲੀ ! EX CM ਚੰਨੀ ਨਾਲ ਲਾਹੌਰ ਤੇ ਪਿਸ਼ੌਰ ਵਾਲੀ ਕਹਾਵਤ ਜੋੜ ਦਿੱਤੀ..ਹੋਰ ਵੀ ਕਹਿ ਦਿੱਤੀਆਂ ਵੱਡੀਆਂ ਗੱਲਾਂ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend