Skip to main content

Gee 98News

-ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਵੰਡੇ ਵਧੀ ਹੋਈ ਪੈਨਸ਼ਨ ਦੇ ਚੈੱਕ

67,191 ਲਾਭਪਾਤਰੀਆਂ ਨੂੰ ਮਿਲੇਗਾ ਲਾਭ: ਕੇਵਲ ਸਿੰਘ ਢਿੱਲੋਂ
ਬਰਨਾਲਾ,31 ਅਗਸਤ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨ ਵਿੱਚ 750 ਰੁਪਏ ਤੋਂ 1500 ਰੁਪਏ ਦਾ ਵਾਧਾ ਪਹਿਲੀ ਜੁਲਾਈ ਤੋਂ ਕੀਤਾ ਗਿਆ ਹੈ, ਜਿਸ ਦੇ ਲਾਭਪਾਤਰੀਆਂ ਨੂੰ ਚੈੱਕ ਵੰਡਣ ਦੀ ਸ਼ੁਰੂਆਤ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਪੱਧਰੀ ਪੈਨਸ਼ਨ ਵੰਡ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਸ਼ਾਮਲ ਹੋਏ। ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਰਾਸ਼ੀ ਦੁੱਗਣੀ ਕਰਨ ਨਾਲ ਲੋੜਵੰਦਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲਾਭਪਾਤਰੀ ਪਰਿਵਾਰਾਂ ਦੀਆਂ ਜ਼ਰੂਰੀ ਲੋੜਾਂ ਪਹਿਲਾਂ ਨਾਲੋਂ ਸੌਖੀਆਂ ਪੂਰੀਆਂ ਹੋਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ, ਉਥੇ ਹਰ ਲੋੜਵੰਦ ਵਰਗ ਦੀ ਆਰਥਿਕ ਖੁਸ਼ਹਾਲੀ ਲਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ 67,191 ਲਾਭਪਾਤਰੀਆਂ ਦੀ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਹੈ ਤੇ ਇਹ ਰਕਮ 10.07 ਕਰੋੜ ਰੁਪਏ ਬਣਦੀ ਹੈ। ਇਸ ਸਮਾਗਮ ’ਚ ਬਲਾਕ ਬਰਨਾਲਾ, ਮਹਿਲ ਕਲਾਂ ਤੇ ਸ਼ਹਿਣਾ ਦੇ ਤਿੰਨ ਪਿੰਡਾਂ ਠੁੱਲੀਵਾਲ , ਸੱਦੋਵਾਲ ਤੇ ਮੌੜ ਮਕਸੂਦਾਂ ਦੇ 80 ਦੇ ਕਰੀਬ ਲਾਭਪਾਤਰੀਆਂ ਨੂੰ ਲਗਭਗ 1.20 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਮੌਕੇ ’ਤੇ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਸਹਾਇਕ ਕਮਿਸ਼ਨਰ (ਜ) ਸ੍ਰੀ ਦੇਵਦਰਸ਼ਦੀਪ ਸਿੰਘ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਬੀਬੀ ਸੁਰਿੰਦਰ ਕੌਰ ਬਾਲੀਆ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ, ਸੀਡੀਪੀਓ ਰਤਿੰਦਰਪਾਲ ਕੌਰ, ਬੀਡੀਪੀਓ ਬਰਨਾਲਾ ਸੁਖਦੀਪ ਸਿੰਘ, ਮੁਕੇਸ਼ ਕੁਮਾਰ, ਪਿੰਡਾਂ ਦੇ ਸਰਪੰਚ, ਪੰਚ ਤੇ ਲਾਭਪਾਤਰੀ ਹਾਜ਼ਰ ਸਨ।

ਬਾਕਸ ਆਈਟਮ
ਪੈਨਸ਼ਨ ਵੰਡ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਦੀ ਪਹਿਲ ਸਦਕਾ ਲਾਭਪਾਤਰੀਆਂ ਨੂੰ ਚੈੱਕ ਦੇ ਨਾਲ ਨਾਲ ਪੌਦੇ ਵੀ ਵੰਡੇ ਗਏ। ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਹਰ ਨਾਗਰਿਕ ਦਾ ਵਾਤਾਵਰਣ ਪ੍ਰਤੀ ਸੰਜੀਦਾ ਹੋਣਾ ਜ਼ਰੂਰੀ ਹੈ, ਜਿਸ ਵਾਸਤੇ ਹੋਰ ਪਹਿਲਕਦਮੀਆਂ ਦੇ ਨਾਲ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਹਰਿਆਵਲ ਮੁਹਿੰਮ ਵਿੱਢੀ ਗਈ ਹੈ। ਇਸੇ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਅੱਜ ਪੌਦੇ ਵੰਡੇ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਵੀ ਜ਼ਿਲਾ ਪ੍ਰਸ਼ਾਸਨ ਵੱਲੋਂ ਸਨਮਾਨ ਚਿੰਨਾਂ ਵਜੋਂ ਪੌਦੇ ਵੰਡੇ ਗਏ।

ਬਾਕਸ ਆਈਟਮ
ਇਸ ਸਮਾਗਮ ਵਿੱਚ ਪੁੱਜੇ ਲਾਭਪਾਤਰੀ ਗੁਰਬਾਜ਼ ਸਿੰਘ ਨੇ ਪੱਤਰਕਾਰਾਂ ਨਾਲ ਗੱਨਬਾਤ ਕਰਦੇ ਹੋਏ ਮੰਗ ਕੀਤੀ ਕਿ ਸਰਕਾਰ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵੇ। ਗੁਰਬਾਜ਼ ਸਿੰਘ ਨੇ ਕੈਪਟਨ ਸਰਕਾਰ ਵੱਲੋਂ ਲਾਭਪਾਤਰੀਆਂ ਨਾਲ ਕੀਤੀ ਜਾ ਰਹੀ ਧੱਕੇਸਾਹ ਦਾ ਖੁਲਾਸਾ ਕਰਦੇ ਹੋਏ ਮੰਗ ਕੀਤੀ ਕਿ ਸਰਕਾਰ ਮਈ 2017 ਤੋਂ ਨਵੰਬਰ 2017 ਤੱਕ 740 ਕਰੋੜ ਰੁਪਏ ਸਾਰੀਆਂ ਪੈਨਸ਼ਨਾਂ ਦਾ ਬਕਾਇਆ ਵੀ ਜਾਰੀ ਕਰੇ।

Gee98 Ads

error: Content is protected !!