Skip to main content

Gee 98News

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ

ਚੰਡੀਗੜ੍ਹ,9 ਅਪ੍ਰੈਲ, Gee98 news service
-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੀ ਟਿਕਟ ਲਈ ਹੋ ਰਹੀ ਕਿ ਖਿੱਚਾਧੂਹੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਟਿਕਟ ਦੇ ਵੱਡੇ ਦਾਅਵੇਦਾਰ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵਿਧਾਨ ਸਭਾ ‘ਚ ਕਾਂਗਰਸ ਦੇ ਚੀਫ਼ ਵਿਪ੍ਹ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਇਕ ਚੌਧਰੀ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਆਪਣੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਭੇਜਿਆ ਹੈ। ਜ਼ਿਕਰਯੋਗ ਹੈ ਕਿ ਜਲੰਧਰ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੋਣ ਲੜਨ ਦੀ ਚਰਚਾ ਚੱਲ ਰਹੀ ਹੈ। ਕੁਝ ਦਿਨ ਪਹਿਲਾਂ ਆਪਣੀ ਦਾਅਵੇਦਾਰੀ ਸਬੰਧੀ ਵਿਕਰਮਜੀਤ ਚੌਧਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਸੀ। ‌ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਦੀ ਇਹ ਫੁੱਟ ਸ਼ੁਭ ਸੰਕੇਤ ਨਹੀਂ ਹੈ।

error: Content is protected !!