Skip to main content

Gee 98News

ਕੇਜਰੀਵਾਲ ਨੂੰ ਅਦਾਲਤੀ ਝਟਕਾ : ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਬੰਧੀ ਪਟੀਸ਼ਨ ਕੀਤੀ ਖਾਰਜ…!

ਚੰਡੀਗੜ੍ਹ,9 ਅਪ੍ਰੈਲ, Gee98 news service
-ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੀਐਮ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਗ੍ਰਿਫਤਾਰੀ ਨੂੰ ਜਾਇਜ਼ ਮੰਨਿਆ।ਅਦਾਲਤ ਨੇ ਕਿਹਾ ਕਿ ਇਹ ਜ਼ਮਾਨਤ ਦਾ ਮਾਮਲਾ ਨਹੀਂ ਹੈ। ਹਾਈਕੋਰਟ ਨੇ ਕਿਹਾ ਕਿ ਦੋਸ਼ੀ ਦੇ ਹਿਸਾਬ ਨਾਲ ਜਾਂਚ ਨਹੀਂ ਕੀਤੀ ਜਾ ਸਕਦੀ। ਅਦਾਲਤ ਦਾ ਰਾਜਨੀਤੀ ਨਾਲ ਕੋਈ ਸਰੋਕਾਰ ਨਹੀਂ ਹੈ। ਮੁੱਖ ਮੰਤਰੀ ਲਈ ਕੋਈ ਵਿਸ਼ੇਸ਼ ਅਧਿਕਾਰ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਟੀਸ਼ਨ ‘ਚ ਏਜੰਸੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੇ ਸਮੇਂ ‘ਤੇ ਸਵਾਲ ਉਠਾਏ ਸਨ। ਆਪਣੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਪਟੀਸ਼ਨ ਵਿੱਚ ਕੇਜਰੀਵਾਲ ਨੇ ਕਿਹਾ ਕਿ ਇਹ ਲੋਕਤੰਤਰ, ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਮੂਲ ਢਾਂਚੇ ਦੀ ਉਲੰਘਣਾ ਹੈ।‌ ਦੂਜੇ ਪਾਸੇ ਈਡੀ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕੀਤਾ। ਕੇਂਦਰੀ ਏਜੰਸੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਚੋਣਾਂ ਦੇ ਆਧਾਰ ‘ਤੇ ਗ੍ਰਿਫਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਕਾਨੂੰਨ ਕੇਜਰੀਵਾਲ ਅਤੇ ਕਿਸੇ ਵੀ ਆਮ ਨਾਗਰਿਕ ‘ਤੇ ਬਰਾਬਰ ਲਾਗੂ ਹੁੰਦਾ ਹੈ। ਇਸ ਸਮੇਂ ਮੁੱਖ ਮੰਤਰੀ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹਨ। ਹਾਈਕੋਰਟ ਦੇ ਉਕਤ ਫੈਸਲੇ ਦੀ ਰੌਸ਼ਨੀ ਵਿੱਚ ਕੇਜਰੀਵਾਲ ਨੂੰ ਅਜੇ ਹੋਰ ਸਮਾਂ ਜੇਲ੍ਹ ਵਿੱਚ ਹੀ ਰਹਿਣਾ ਪੈ ਸਕਦਾ ਹੈ।

error: Content is protected !!