Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬੀ ਪੁੱਤ ਹੀ ਹੈ ਦੇਸ਼ ਦਾ ਸਭ ਤੋਂ ਅਮੀਰ IPS ਅਫ਼ਸਰ… ਬਹੁਤ ਹੀ ਜਾਇਦਾਦ ਜੱਦੀ ਪੁਸ਼ਤੀ…ਜਾਣੋ ਕੌਣ ਹਨ ਇਹ ਅਫ਼ਸਰ….!

Nirmal Pandori by Nirmal Pandori
04/10/2024
in ਪੰਜਾਬ
Reading Time: 1 min read
A A
0
ਪੰਜਾਬੀ ਪੁੱਤ ਹੀ ਹੈ ਦੇਸ਼ ਦਾ ਸਭ ਤੋਂ ਅਮੀਰ IPS ਅਫ਼ਸਰ… ਬਹੁਤ ਹੀ ਜਾਇਦਾਦ ਜੱਦੀ ਪੁਸ਼ਤੀ…ਜਾਣੋ ਕੌਣ ਹਨ ਇਹ ਅਫ਼ਸਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਅਪ੍ਰੈਲ, Gee98 news service
-ਦੇਸ਼ ਦੇ IPS ਅਫਸਰਾਂ ਦੀ ਅਮੀਰੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਖੇਤਰ ਵਿੱਚ ਪੰਜਾਬ ਦੇ ਇੱਕ ਗੱਭਰੂ ਦਾ ਨਾਮ ਸਭ ਤੋਂ ਉਪਰ ਹੈ। ਪੰਜਾਬ ਦੇ ਇਸ IPS ਅਫ਼ਸਰ ਦੀ ਕੁੱਲ ਜਾਇਦਾਦ ਦਾ ਇੱਕ ਦਿਲਚਸਪ ਪੱਖ ਇਹ ਵੀ ਹੈ ਕਿ ਉਹਨਾਂ ਦੀ ਕਰੋੜਾਂ ਦੀ ਜਾਇਦਾਦ ਵਿੱਚੋਂ ਬਹੁਹੀ ਜਾਇਦਾਦ ਜੱਦੀ ਪੁਸ਼ਤੀ ਹੈ। ‌ ਪੰਜਾਬ ਕਾਡਰ ਦੇ IPS ਅਧਿਕਾਰੀ ਸਰਦਾਰ ਗੁਰਪ੍ਰੀਤ ਸਿੰਘ ਭੁੱਲਰ ਦੇਸ਼ ਦੇ IPS ਅਫ਼ਸਰਾਂ ਵਿੱਚੋਂ ਸਭ ਤੋਂ ਅਮੀਰ ਹਨ। ਗੁਰਪ੍ਰੀਤ ਸਿੰਘ ਭੁੱਲਰ ਨੇ 2016 ਵਿੱਚ 152 ਕਰੋੜ ਰੁਪਏ ਦੀ ਜਾਇਦਾਦ ਦਾ ਐਲਾਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਦੇ ਅੱਠ ਮਕਾਨ, ਚਾਰ ਖੇਤੀਬਾੜੀ ਅਤੇ ਤਿੰਨ ਵਪਾਰਕ ਪਲਾਟਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕੋਲ 85 ਲੱਖ ਰੁਪਏ ਦੀ ਵਪਾਰਕ ਜਾਇਦਾਦ ਅਤੇ ਸੈਨਿਕ ਫਾਰਮ, ਦਿੱਲੀ ਵਿੱਚ 1500 ਵਰਗ ਗਜ਼ ਦਾ ਖਾਲੀ ਪਲਾਟ ਵੀ ਹੈ। ਇਸ ਤੋਂ ਇਲਾਵਾ ਮੁਹਾਲੀ ਦੇ ਇੱਕ ਪਿੰਡ ਵਿੱਚ ਉਨ੍ਹਾਂ ਦੀ 45 ਕਰੋੜ ਰੁਪਏ ਦੀ ਜ਼ਮੀਨ ਵੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਹ ਜ਼ਿਆਦਾਤਰ ਜੱਦੀ ਜਾਇਦਾਦ ਦੇ ਮਾਲਕ ਹਨ। ਜਿਸ ਵੇਲੇ ਗੁਰਪ੍ਰੀਤ ਸਿੰਘ ਭੁੱਲਰ ਨੇ 2016 ਵਿੱਚ ਆਪਣੀ ਕੁੱਲ ਜਾਇਦਾਦ ਬਾਰੇ ਜਾਣਕਾਰੀ ਦਿੱਤੀ ਸੀ ਉਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਦੀ ਕੁੱਲ ਜਾਇਦਾਦ 48 ਕਰੋੜ ਰੁਪਏ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਕੁੱਲ ਜਾਇਦਾਦ 102 ਕਰੋੜ ਰੁਪਏ ਸੀ। IPS ਗੁਰਪ੍ਰੀਤ ਸਿੰਘ ਭੁੱਲਰ ਨੇ ਆਈਜੀ ਦੇ ਅਹੁਦੇ ‘ਤੇ ਪਦਉੱਨਤ ਹੋਣ ਤੋਂ ਪਹਿਲਾਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਨ੍ਹਾਂ ਦਾ ਸਭ ਤੋਂ ਲੰਬਾ ਕਾਰਜਕਾਲ ਮੋਹਾਲੀ ਦੇ ਐੱਸਐੱਸਪੀ ‘ਤੇ ਤੌਰ ਤੇ ਰਿਹਾ। ਉਹ 2009 ਤੋਂ 2013 ਅਤੇ 2015 ਤੋਂ ਅਗਸਤ 2016 ਤੱਕ ਮੁਹਾਲੀ ਦੇ ਐਸਐਸਪੀ ਰਹੇ। ਗੁਰਪ੍ਰੀਤ ਸਿੰਘ ਭੁੱਲਰ 2004 ਬੈਚ ਦੇ IPS ਅਧਿਕਾਰੀ ਹਨ। ਉਨ੍ਹਾਂ ਨੇ ਬੀਏ ਆਨਰਜ਼ ਦੀ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਦੇ ਦਾਦਾ ਗੁਰਦਿਆਲ ਸਿੰਘ ਭੁੱਲਰ ਵੀ IPS ਅਧਿਕਾਰੀ ਸਨ ਅਤੇ ਆਪਣੀਆਂ ਸੇਵਾਵਾਂ ਦੌਰਾਨ ਜਲੰਧਰ ਵਿੱਚ ਤਾਇਨਾਤ ਸਨ। ਗੁਰਦਿਆਲ ਸਿੰਘ ਭੁੱਲਰ 1957 ਤੋਂ 1960 ਦਰਮਿਆਨ ਜਲੰਧਰ ਦੇ ਐੱਸਐੱਸਪੀ ਸਨ। ਦਸਤਾਵੇਜ਼ਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਭ ਤੋਂ ਮਹਿੰਗੀ ਜਾਇਦਾਦ 45 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਹੈ, ਜੋ ਮੋਹਾਲੀ ਦੇ ਇੱਕ ਪਿੰਡ ਵਿੱਚ ਵਾਹੀਯੋਗ ਜ਼ਮੀਨ ਦੇ ਰੂਪ ਵਿੱਚ ਹੈ। ਆਪਣੀ ਅਚੱਲ ਜਾਇਦਾਦ ਰਿਟਰਨ (IPRs) ਵਿੱਚ ਉਹਨਾਂ ਨੇ ਜ਼ਿਕਰ ਕੀਤਾ ਹੈ ਕਿ ਉਹਨਾਂ ਨੂੰ ਇਹਨਾਂ ਵਿੱਚੋਂ ਬਹੁਤੀਆਂ ਜਾਇਦਾਦਾਂ ਵਿਰਾਸਤ ਵਿੱਚ ਮਿਲੀਆਂ ਹਨ ਅਤੇ ਬਹੁਤ ਸਾਰੇ ਮਾਮਲਿਆਂ ਵਿੱਚ ਸਰੋਤ ਵਜੋਂ ਦਾਦਾ-ਦਾਦੀ ਦੀਆਂ ਜੱਦੀ ਜਾਇਦਾਦਾਂ ਦਾ ਜ਼ਿਕਰ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਕੇਜਰੀਵਾਲ ਨੂੰ ਅਦਾਲਤੀ ਝਟਕਾ : ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਬੰਧੀ ਪਟੀਸ਼ਨ ਕੀਤੀ ਖਾਰਜ…!

Next Post

ਆਪਣੇ ਵਕੀਲਾਂ ਨੂੰ ਮਨਮਰਜ਼ੀ ਨਾਲ ਮੁਲਾਕਾਤ ਸਬੰਧੀ ਕੇਜਰੀਵਾਲ ਦੀ ਪਟੀਸ਼ਨ ਰੱਦ… ਹਫ਼ਤੇ ‘ਚ ਪੰਜ ਦਿਨ ਮੰਗੀ ਸੀ ਮੁਲਾਕਾਤ ਦੀ ਇਜਾਜ਼ਤ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਕੇਜਰੀਵਾਲ ਨੂੰ CM ਅਹੁਦੇ ਤੋਂ ਹਟਾਉਣ ਬਾਰੇ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

ਆਪਣੇ ਵਕੀਲਾਂ ਨੂੰ ਮਨਮਰਜ਼ੀ ਨਾਲ ਮੁਲਾਕਾਤ ਸਬੰਧੀ ਕੇਜਰੀਵਾਲ ਦੀ ਪਟੀਸ਼ਨ ਰੱਦ… ਹਫ਼ਤੇ 'ਚ ਪੰਜ ਦਿਨ ਮੰਗੀ ਸੀ ਮੁਲਾਕਾਤ ਦੀ ਇਜਾਜ਼ਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend