Skip to main content

Gee 98News

‘ਤੁਹਾਡੀ ਸਾਰੀ ਉਮਰ ਦੀ ਕਮਾਈ ਖ਼ਤਰੇ ‘ਚ ਪੈ ਸਕਦੀ ਹੈ’…ਭਗਵੰਤ ਮਾਨ ਨੇ ਮਲੂਕੇ ਦੀ ਨੂੰਹ ਪਰਮਪਾਲ ਕੌਰ ਨੂੰ ਕਿਹਾ

ਚੰਡੀਗੜ੍ਹ,11 ਅਪ੍ਰੈਲ, Gee98 news service
-ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਆਈਏਐਸ ਪਰਮਪਾਲ ਕੌਰ ਨੇ ਅਸਤੀਫ਼ਾ ਦੇਣ ਤੋਂ ਬਾਅਦ ਆਪਣੇ ਪਤੀ ਸਮੇਤ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਪਰਮਪਾਲ ਕੌਰ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘ਪਰਮਪਾਲ ਕੌਰ ਜੀ IAS ਅਫ਼ਸਰ ਦੇ ਤੌਰ ‘ਤੇ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ‘ਚ ਪੈ ਸਕਦੀ ਹੈ”।

error: Content is protected !!