Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਤਰੀ ਜੀ ਦੇ ਸ਼ਹਿਰ ਵਿੱਚ ਕੌਂਸਲਰ ਦੇ ਪੁੱਤਰ ਨੇ ਮਰਨ ਵਰਤ ‘ਤੇ ਬੈਠਣ ਦੀ ਦਿੱਤੀ ਚਿਤਾਵਨੀ…ਮਾਮਲਾ ਵਾਰਡ ਵਿੱਚ ਗੰਦੇ ਪਾਣੀ ਦੀ ਸਪਲਾਈ ਦਾ

Nirmal Pandori by Nirmal Pandori
04/12/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮੰਤਰੀ ਜੀ ਦੇ ਸ਼ਹਿਰ ਵਿੱਚ ਕੌਂਸਲਰ ਦੇ ਪੁੱਤਰ ਨੇ ਮਰਨ ਵਰਤ ‘ਤੇ ਬੈਠਣ ਦੀ ਦਿੱਤੀ ਚਿਤਾਵਨੀ…ਮਾਮਲਾ ਵਾਰਡ ਵਿੱਚ ਗੰਦੇ ਪਾਣੀ ਦੀ ਸਪਲਾਈ ਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,12 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਦੇ ਵਾਰਡ ਨੰਬਰ 15 ਵਿੱਚ ਸਰਕਾਰੀ ਵਾਟਰ ਵਰਕਸ ਤੋਂ ਪ੍ਰਦੂਸ਼ਿਤ ਪਾਣੀ ਦੀ ਸਪਲਾਈ ਦਾ ਮਾਮਲਾ ਭਖਿਆ ਹੋਇਆ ਹੈ। ਇਸ ਵਾਰਡ ਦੇ ਲੋਕਾਂ ਨੂੰ ਕਈ ਮਹੀਨੇ ਤੋਂ ਗੰਦੇ ਪਾਣੀ ਦੀ ਸਪਲਾਈ ਨਾਲ ਦੋ- ਚਾਰ ਹੋਣਾ ਪੈ ਰਿਹਾ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਵੀ ਇਹ ਸਮੱਸਿਆ ਹੱਲ ਨਹੀਂ ਹੋਈ। ਹੁਣ ਜਦੋਂ ਗੰਧਲੇ ਪਾਣੀ ਦੀ ਸਪਲਾਈ ਨੇ ਲੋਕਾਂ ਦੇ ਨੱਕ ‘ਚ ਦਮ ਕਰ ਦਿੱਤਾ ਹੈ ਤਾਂ ਵਾਰਡ ਦੇ ਕੌਂਸਲਰ ਸ੍ਰੀਮਤੀ ਸਰੋਜ ਰਾਣੀ ਦੇ ਪੁੱਤਰ ਨੀਰਜ ਜਿੰਦਲ ਨੇ ਸਖ਼ਤ ਨਾਰਾਜ਼ਗੀ ਦਾ ਪ੍ਰਗਟਾਵਾ ਕਰਦੇ ਹੋਏ ਮਰਨ ਵਰਤ ‘ਤੇ ਬੈਠਣ ਦਾ ਐਲਾਨ ਤੱਕ ਕਰ ਦਿੱਤਾ ਹੈ। ਗੱਲਬਾਤ ਕਰਦੇ ਹੋਏ ਨੀਰਜ ਜਿੰਦਲ ਨੇ ਕਿਹਾ ਕਿ ਉਹਨਾਂ ਨੇ ਮਾਨਯੋਗ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਵਾਰਡ ਵਿੱਚ ਗੰਧਲੇ ਪਾਣੀ ਦੀ ਸਪਲਾਈ ਦਾ ਮੁੱਦਾ ਲਿਆਂਦਾ ਜਿਸ ਤੋਂ ਬਾਅਦ ਇਸ ਸਮੱਸਿਆ ਦੇ ਸੁਧਾਰ ਵੱਲ ਕੁਝ ਕਦਮ ਚੁੱਕੇ ਗਏ ਪ੍ਰੰਤੂ ਸਬੰਧਿਤ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੀ ਪਹਿਲ ਦੇ ਆਧਾਰ ‘ਤੇ ਸਮਝਦੇ ਹੋਏ ਜਲਦੀ ਕੰਮ ਸ਼ੁਰੂ ਨਹੀਂ ਕੀਤਾ ਗਿਆ ਅਤੇ ਹੁਣ ਚੋਣ ਜਾਬਤੇ ਦਾ ਬਹਾਨਾ ਲਗਾ ਕੇ ਕੰਮ ਰੋਕਿਆ ਹੋਇਆ ਹੈ। ‌ ਉਨਾਂ ਸਵਾਲ ਕੀਤਾ ਕਿ ਚੋਣ ਜਾਬਤਾ ਤਾਂ ਜੂਨ ਦੇ ਪਹਿਲੇ ਹਫ਼ਤੇ ਤੱਕ ਲਾਗੂ ਰਹੇਗਾ ਤਾਂ ਕੀ ਲੋਕਾਂ ਨੂੰ ਐਨਾ ਲੰਮਾ ਸਮਾਂ ਪੀਣ ਵਾਲੇ ਪਾਣੀ ਤੋਂ ਵਾਂਝਾ ਰੱਖਿਆ ਜਾ ਸਕਦਾ ਹੈ, ਜਦ ਕਿ ਪ੍ਰਸ਼ਾਸਨ ਸਮੇਤ ਇਹ ਸਭ ਜਾਣਦੇ ਹਨ ਕਿ ਜ਼ਿੰਦਗੀ ਜਿਉਣ ਲਈ ਪਾਣੀ ਸਭ ਤੋਂ ਜ਼ਰੂਰੀ ਹੈ ਫਿਰ ਵੀ ਲੋਕਾਂ ਦੀ ਇਸ ਸਮੱਸਿਆ ਵੱਲ ਸਮਾਂ ਰਹਿੰਦੇ ਧਿਆਨ ਨਹੀਂ ਦਿੱਤਾ ਜਾ ਰਿਹਾ।

ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਇਸ ਸਿੱਧੀ ਸਮੱਸਿਆ ਪ੍ਰਤੀ ਪ੍ਰਸ਼ਾਸਨ ਦੀ ਬੇਰੁਖੀ ਤੋਂ ਨਾਰਾਜ਼ ਹੋ ਕੇ ਨੀਰਜ ਜਿੰਦਲ ਨੇ ਸੋਮਵਾਰ ਤੋਂ ਸਦਰ ਬਾਜ਼ਾਰ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਕੋਲ ਮਰਨ ਵਰਤ ‘ਤੇ ਬੈਠਣ ਦਾ ਐਲਾਨ ਕਰ ਦਿੱਤਾ ਹੈ। ਨੀਰਜ ਜਿੰਦਲ ਨੇ ਕਿਹਾ ਕਿ ਇਹ ਮਰਨ ਵਰਤ ਅਣਮਿਥੇ ਸਮੇਂ ਲਈ ਹੋਵੇਗਾ ਜਦ ਤੱਕ ‌ ਉਹਨਾਂ ਦੇ ਵਾਰਡ ਵਿੱਚ ਪੀਣ ਵਾਲੇ ਪਾਣੀ ਦੀ ਗੰਧਲੀ ਸਪਲਾਈ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾਂਦਾ, ਉਹ ਆਪਣਾ ਮਰਨ ਵਰਤ ਉਦੋਂ ਤੱਕ ਖ਼ਤਮ ਨਹੀਂ ਕਰਨਗੇ। ਸ਼ਹਿਰ ਦੇ ਇੱਕ ਕੌਂਸਲਰ ਦੇ ਪਰਿਵਾਰਿਕ ਮੈਂਬਰ ਵੱਲੋਂ ਲੋਕਾਂ ਦੀ ਸਮੱਸਿਆ ਪ੍ਰਤੀ ਪ੍ਰਸ਼ਾਸਨ ਦੀ ਬੇਰੁਖੀ ਕਾਰਨ ਮਰਨ ਵਰਤ ‘ਤੇ ਬੈਠਣ ਦੀ ਚਿਤਾਵਨੀ ਦੀ ਸ਼ਹਿਰ ਵਿੱਚ ਖ਼ੂਬ ਚਰਚਾ ਹੋ ਰਹੀ ਹੈ ਕਿਉਂਕਿ ਮਰਨ ਵਰਤ ‘ਤੇ ਬੈਠਣ ਦੀ ਚਿਤਾਵਨੀ ਦੇਣ ਵਾਲੇ ਕੌਂਸਲਰ ਦੇ ਪੁੱਤਰ ਦੀ ਸ਼ਹਿਰ ਦੇ ਕੈਬਨਿਟ ਮੰਤਰੀ ਨਾਲ ਨੇੜ੍ਹਤਾ ਜੱਗ ਜ਼ਾਹਿਰ ਹੈ। ਹੁਣ ਇਹ ਗੱਲ ਸਮਝ ਤੋਂ ਪਰ੍ਹੇ ਹੈ ਕਿ ਮੰਤਰੀ ਦੀ ਬੁੱਕਲ ਦੇ ਵਿਅਕਤੀਆਂ ਨੂੰ ਆਪਣੇ ਕੰਮ ਕਰਵਾਉਣ ਲਈ ਵਰਨ ਵਰਤ ‘ਤੇ ਬੈਠਣ ਤੱਕ ਦੇ ਫੈਸਲੇ ਲੈਣੇ ਪੈ ਰਹੇ ਹਨ।
ਫੋਟੋ ਕੈਪਸ਼ਨ-ਵਾਰਡ ਨੰਬਰ 15 ਦੀਆਂ ਟੂਟੀਆਂ ‘ਚ ਆ ਰਹੇ ਪਾਣੀ ਗੰਧਲੇ ਪਾਣੀ ਦੀਆਂ ਤਸਵੀਰਾਂ ਅਤੇ ਨੀਰਜ ਜਿੰਦਲ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#punjabnews
Previous Post

ਟਿਕਟਾਂ ਦੀ ਵੰਡ ਦੇ ਮਾਮਲੇ ‘ਚ ‘ਆਪ’ ਦੇ ਸਮੀਕਰਨ ਵਿਗੜੇ…ਹਿੰਦੂ ਤੇ ਮਹਿਲਾ ਚਿਹਰਿਆਂ ਦੀ ਚੋਣ ਵਿੱਚ ਪਿਛੜੀ ਪਾਰਟੀ

Next Post

ਲਓ ਜੀ ! ਨਿੱਬੜ ਗਿਆ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ ਜਾਇਦਾਦੀ ਝਗੜਾ…ਕਿਵੇਂ ਹੋਇਆ ਸਮਝੌਤਾ… ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਲਓ ਜੀ ! ਨਿੱਬੜ ਗਿਆ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ ਜਾਇਦਾਦੀ ਝਗੜਾ…ਕਿਵੇਂ ਹੋਇਆ ਸਮਝੌਤਾ… ਪੜ੍ਹੋ ਖ਼ਬਰ

ਲਓ ਜੀ ! ਨਿੱਬੜ ਗਿਆ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ ਜਾਇਦਾਦੀ ਝਗੜਾ…ਕਿਵੇਂ ਹੋਇਆ ਸਮਝੌਤਾ… ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend