Skip to main content

Gee 98News

ਕੇਂਦਰ ਸਰਕਾਰ ਵੱਲੋਂ ਦਿੱਲੀ ‘ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇਗਾ…ਮੰਤਰੀ ਦਾ ਦਾਅਵਾ

ਚੰਡੀਗੜ੍ਹ,12 ਅਪ੍ਰੈਲ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਸਕਦੀ ਹੈ। ਦਿੱਲੀ ‘ਚ ਆਪ ਸਰਕਾਰ ਦੇ ਮੰਤਰੀ ਆਤਸ਼ੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਦਿੱਲੀ ਵਿੱਚ ਚੁਣੀ ਹੋਈ ਸਰਕਾਰ ਖ਼ਿਲਾਫ਼ ਸਾਜਿਸ਼ ਰਚੀ ਜਾ ਰਹੀ ਹੈ। ਮੰਤਰੀ ਆਤਿਸ਼ੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਸਰਕਾਰ ਦੇ ਅਧਿਕਾਰੀ ਮੀਟਿੰਗਾਂ ਵਿੱਚ ਨਹੀਂ ਆ ਰਹੇ। ਦਿੱਲੀ ਵਿੱਚ ਕੋਈ ਵੀ ਸੀਨੀਅਰ ਅਧਿਕਾਰੀ ਤਾਇਨਾਤ ਨਹੀਂ ਹੈ, ਕਈ ਵਿਭਾਗ ਖਾਲੀ ਹਨ, ਜਿੱਥੇ ਅਧਿਕਾਰੀ ਮੌਜੂਦ ਨਹੀਂ ਹਨ। ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨਹੀਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਦਿੱਲੀ ਦਾ LG ਵੀ ਬਿਨਾਂ ਕਿਸੇ ਵਜ੍ਹਾ ਤੋਂ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਰਿਹਾ ਹੈ ਕਿ ਸਰਕਾਰ ਕੰਮ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਨੂੰ ਬਿਨਾਂ ਕਿਸੇ ਕਾਰਨ ਤੋਂ ਹਟਾਇਆ ਜਾ ਰਿਹਾ ਹੈ। ਮੰਤਰੀ ਆਤਿਸੀ ਨੇ ਕਿਹਾ ਕਿ ਇਹ ਸਾਰੇ ਸੰਕੇਤ ਹਨ ਕਿ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

error: Content is protected !!