Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੈਲੋ ! ਮੈਂ ਸੁਖਪਾਲ ਸਿੰਘ ਖਹਿਰਾ ਬੋਲਦੈ, ਸੰਗਰੂਰ ਤੋਂ ਕਿੱਦਾਂ ਦੀ ਲੜਾਈ ਰਹੇਗੀ ਜੇਕਰ ਮੈਂ ਮੈਦਾਨ ‘ਚ…..!

Nirmal Pandori by Nirmal Pandori
04/13/2024
in ਪੰਜਾਬ
Reading Time: 1 min read
A A
0
ਹੈਲੋ ! ਮੈਂ ਸੁਖਪਾਲ ਸਿੰਘ ਖਹਿਰਾ ਬੋਲਦੈ, ਸੰਗਰੂਰ ਤੋਂ ਕਿੱਦਾਂ ਦੀ ਲੜਾਈ ਰਹੇਗੀ ਜੇਕਰ ਮੈਂ ਮੈਦਾਨ ‘ਚ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਅਪ੍ਰੈਲ, Gee98 news service
-ਲੋਕ ਸਭਾ ਹਲਕਾ ਸੰਗਰੂਰ ਤੋਂ ਇਸ ਵਾਰ ਕਾਂਗਰਸ ਹਮਲਾਵਰ ਨੀਤੀ ਨਾਲ ਉਤਰਨ ਦੀ ਤਿਆਰੀ ਵਿੱਚ ਹੈ। ਕਾਂਗਰਸੀ ਸੂਤਰਾਂ ਅਨੁਸਾਰ ਹਲਕਾ ਸੰਗਰੂਰ ਤੋਂ ਕਾਂਗਰਸ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਨੂੰ ਉਹਨਾਂ ਦੇ ਘਰ ਵਿੱਚ ਹੀ ਘੇਰਨਾ ਚਾਹੁੰਦੀ ਹੈ, ਇਸ ਲਈ ਕਾਂਗਰਸ ਨੇ ਸੰਗਰੂਰ ਤੋਂ ਆਪਣੇ ਹਮਲਾਵਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮੈਦਾਨ ਵਿੱਚ ਉਤਾਰਨ ਦਾ ਮਨ ਬਣਾ ਲਿਆ ਹੈ। ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਕੁਝ ਦਿਨਾਂ ਤੋਂ ਲੋਕ ਸਭਾ ਹਲਕਾ ਸੰਗਰੂਰ ਦੇ ਤਹਿਤ ਕੁਝ ਸੀਨੀਅਰ ਪੱਤਰਕਾਰਾਂ, ਵਪਾਰੀਆਂ, ਕਾਰੋਬਾਰੀਆਂ, ਵਕੀਲਾਂ ਅਤੇ ਰਾਜਨੀਤਿਕ ਮਾਹਿਰਾਂ ਨੂੰ ਫੋਨ ਕਰਕੇ ਸੰਗਰੂਰ ਹਲਕੇ ਦੇ ਸਮੀਕਰਨਾਂ ਦੀ ਫੀਡਬੈਕ ਲਈ ਜਾ ਰਹੀ ਹੈ। ਖਹਿਰਾ ਦੇ ਇੱਕ ਨੇੜਲੇ ਸਾਥੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਹਿਰਾ ਨਾਲ ਕੀਤੀਆਂ ਵਧੀਕੀਆਂ ਦੇ ਮੱਦੇਨਜ਼ਰ ਖਹਿਰਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹਨਾਂ ਦੇ ਹਲਕੇ ਵਿੱਚ ਸਿੱਧੇ ਮੱਥੇ ਟੱਕਰਨਾ ਚਾਹੁੰਦੇ ਹਨ। ਬਿਨਾਂ ਸ਼ੱਕ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਹਨ ਅਤੇ ਉਹ ਜਿੱਥੇ ਵੀ ਜਾਂਦੇ ਹਨ ਉਹਨਾਂ ਨੂੰ ਸੁਣਨ ਵਾਲਿਆਂ ਦਾ ਇਕੱਠ ਮੱਲੋਮੱਲੀ ਜੁੜ ਜਾਂਦਾ ਹੈ। ਪੰਜਾਬ ਦੇ ਲੀਡਰਾਂ ਵਿੱਚੋਂ ਲੱਛੇਦਾਰ ਭਾਸ਼ਣ ਦੇਣ ਵਾਲੇ ਲੀਡਰਾਂ ‘ਚ ਭਗਵੰਤ ਮਾਨ ਦਾ ਨਾਮ ਸਭ ਤੋਂ ਉੱਪਰ ਮੰਨਿਆ ਜਾਂਦਾ ਹੈ। ‌ ਭਗਵੰਤ ਮਾਨ ਨੂੰ ਉਹਨਾਂ ਦੀ ਸ਼ੈਲੀ ਵਿੱਚ ਜਵਾਬ ਦੇਣ ਲਈ ਪੰਜਾਬ ਕਾਂਗਰਸ ਕੋਲ ਇੱਕੋ ਲੀਡਰ ਸੁਖਪਾਲ ਸਿੰਘ ਖਹਿਰਾ ਹੀ ਹੈ। ਸੰਗਰੂਰ ਨੂੰ ਆਮ ਆਦਮੀ ਪਾਰਟੀ ਆਪਣੀ ਸਿਆਸੀ ਰਾਜਧਾਨੀ ਮੰਨਦੀ ਹੈ ਅਤੇ ਕਾਂਗਰਸ ਮੁੱਖ ਮੰਤਰੀ ਨੂੰ ਚੋਣਾਂ ਦੌਰਾਨ ਉਹਨਾਂ ਦੀ ਰਾਜਧਾਨੀ ਵਿੱਚ ਹੀ ਉਲਝਾ ਕੇ ਰੱਖਣਾ ਚਾਹੁੰਦੀ ਹੈ। ਸੂਤਰਾਂ ਅਨੁਸਾਰ ਸੰਗਰੂਰ ਹਲਕੇ ਤੋਂ ਕਾਂਗਰਸ ਦੀ ਸੂਚੀ ਵਿੱਚ ਖਹਿਰਾ ਦਾ ਨਾਮ ਸ਼ਾਮਿਲ ਹੈ। ‌ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹਨਾਂ ਦੇ ਹਲਕੇ ਵਿੱਚ ਹੀ ਤਿੱਖੇ ਅਤੇ ਸਿੱਧੇ ਹਮਲੇ ਕਰਨ ਲਈ ਕਾਂਗਰਸ ਹਮਲਾਵਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਮੈਦਾਨ ਵਿੱਚ ਉਤਾਰੇਗੀ, ਜਿਸ ਦਾ ਐਲਾਨ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਹੀ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#punjabnews
Previous Post

ਇੱਕ ਪੰਚਾਇਤ ਸਕੱਤਰ ਨੇ ਰਿਸ਼ਵਤਖ਼ੋਰ ਬੀਡੀਪੀਓ ਨੂੰ ਵਿਜੀਲੈਂਸ ਦੇ ਜਾਲ ‘ਚ ਫਸਾਇਆ…!

Next Post

ਪੰਜਾਬ ਪੁਲਿਸ ਦੇ ਇੱਕ SHO ‘ਤੇ ਜਾਨਲੇਵਾ ਹਮਲਾ….!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪੰਜਾਬ ਪੁਲਿਸ ਦੇ ਇੱਕ SHO ‘ਤੇ ਜਾਨਲੇਵਾ ਹਮਲਾ….!

ਪੰਜਾਬ ਪੁਲਿਸ ਦੇ ਇੱਕ SHO 'ਤੇ ਜਾਨਲੇਵਾ ਹਮਲਾ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend