Gee 98News

ਐਲਬੀਐਸ ਕਾਲਜ ਦੀਆਂ ਵਿਦਿਆਰਥਣਾਂ ਨੇ ਲਗਾਏ ਪੌਦੇ

ਬਰਨਾਲਾ, 02 ਸਤੰਬਰ (ਰਾਵਿੰਦਰ ਕੁਮਾਰ ਬਿੱਲੀ) : ਲਾਲ ਬਹਾਦਰ ਸਾਸ਼ਤਰੀ ਮਹਿਲਾ ਕਾਲਜ ਦੀ ਐਨਐਸਐਸ ਵਿਭਾਗ ਦੀਆਂ ਦੀਆਂ ਵਿਦਿਆਰਥਣਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਦੀ ਪ੍ਰੇਰਣਾ ਸਦਕਾ ਅਨਾਜ ਮੰਡੀ ਬਰਨਾਲਾ ਵਿੱਚ ਯੋਗ ਥਾਂਵਾਂ ਉੱਪਰ ਪੌਦੇ ਲਗਾਏ ਗਏ। ਇਸ ਮੌਕੇ ਉਚੇਚੇ ਤੌਰ ’ਤੇ ਹਾਜ਼ਰ ਹੋਏ ਸ੍ਰੀ ਵਰਜੀਤ ਵਾਲੀਆ ਐਸਡੀਐਮ ਨੇ ਕਿਹਾ ਕਿ ਮਨੁੱਖੀ ਜੀਵਨ ਦੀ ਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਸ਼ੁੱਧ ਵਾਤਾਵਰਣ ਮਿਲੇ । ਕਾਲਜ ਦੇ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਕਿਹਾ ਕਿ ਕਾਲਜ ਵੱਲੋਂ ਪੜਾਈ, ਖੇਡਾ ਦੇ ਨਾਲ ਵਿਦਿਅਰਥੀਆਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਜਾਣੂੁ ਕਰਵਾਉਣ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਵਿਦਿਆਰਥੀ ਵਾਤਾਵਰਣ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਖ਼ਤਰੇ ਨੂੰ ਮਹਿਸੂਸ ਕਰਦੇ ਹਨ ਅਤੇ ਮਨੁੱਖੀ ਜੀਵਨ ਲਈ ਸਾਫ ਸੁਥਰੇ ਵਾਤਾਵਰਣ ਦੀ ਮਹੱਤਤਾ ਨੂੰ ਵੀ ਸਮਝਦੇ ਹਨ। ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਅਤੇ ਸ੍ਰੀ ਭਾਰਤ ਮਿੱਤਲ ਪ੍ਰਧਾਨ ਰਾਈਸ ਮਿੱਲਜ਼ ਐਸੋਸੀਏਸ਼ਨ ਨੇ ਕਿਹਾ ਕਿ ਉਹ ਵਿਦਿਆਰਥੀਆਂ ਵੱਲੋਂ ਲਗਾਏ ਇਨਾ ਪੌਦਿਆਂ ਦੀ ਦੇਖਭਾਲ ਕਰਨਗੇ। ਇਸ ਮੌਕੇ ਸੰਜ਼ੀਵ ਮਿੱਤਲ, ਵਿਵੇਕ ਗੋਇਲ ਤੇ ਸ਼ੈਲੀ ਸ਼ਹਿਣਾ ਆਦਿ ਵੀ ਹਾਜ਼ਰ ਸਨ।

error: Content is protected !!