Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟੁੱਟਗੀ ਤੜੱਕ ਕਰਕੇ…ਲਾਈ ਬੇਕਦਰਾਂ ਨਾਲ ਯਾਰੀ…ਢੀਂਡਸੇ ਵੱਲੋਂ ਵੰਝ ਬਰਾਬਰ ਗੱਡਣ ਦੀ ਤਿਆਰੀ…!

Nirmal Pandori by Nirmal Pandori
04/14/2024
in ਪੰਜਾਬ
Reading Time: 1 min read
A A
0
ਟੁੱਟਗੀ ਤੜੱਕ ਕਰਕੇ…ਲਾਈ ਬੇਕਦਰਾਂ ਨਾਲ ਯਾਰੀ…ਢੀਂਡਸੇ ਵੱਲੋਂ ਵੰਝ ਬਰਾਬਰ ਗੱਡਣ ਦੀ ਤਿਆਰੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-
-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੁਬਾਰਾ ਹੋਂਦ ਵਿੱਚ ਆ ਸਕਦਾ ਹੈ। ‌ ਸੁਖਦੇਵ ਸਿੰਘ ਢੀਂਡਸਾ ਗਰੁੱਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਬੇਦਾਵਾ ਦੇਣ ਦੇ ਹਾਲਾਤ ਬਣਦੇ ਜਾ ਰਹੇ ਹਨ। ਅਜੇ ਥੋੜ੍ਹਾ ਸਮਾਂ ਪਹਿਲਾਂ ਹੀ ਅਕਾਲੀ ਦਲ ਸੰਯੁਕਤ ਨੂੰ ਢੀਂਡਸਾ ਗਰੁੱਪ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਮਰਜ਼ ਕੀਤਾ ਸੀ ਪਰ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੀ ਟਿਕਟ ਇਕਬਾਲ ਸਿੰਘ ਝੂੰਦਾ ਨੂੰ ਦੇਣ ਤੋਂ ਬਾਅਦ ਢੀਂਡਸਾ ਪਰਿਵਾਰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਕਿਉਂਕਿ ਆਪਣੀ ਸਿਆਸੀ ਹੋਂਦ ਬਰਕਰਾਰ ਰੱਖਣ ਲਈ ਢੀਂਡਸਾ ਪਰਿਵਾਰ ਲੋਕ ਸਭਾ ਦੀ ਚੋਣ ਲੜਨ ਦਾ ਚਾਹਵਾਨ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਪਰਿਵਾਰ ਦੀ ਸਿਆਸੀ ਇੱਛਾ ਨੂੰ ਦਰਕਿਨਾਰ ਕਰਦੇ ਹੋਏ ਟਿਕਟ ਆਪਣੇ ਵਫ਼ਾਦਾਰ ਇਕਬਾਲ ਸਿੰਘ ਝੂੰਦਾਂ ਦੀ ਝੋਲੀ ਪਾ ਦਿੱਤੀ।‌ ਭਰੋਸੇਯੋਗ ਸੂਤਰਾਂ ਅਨੁਸਾਰ ਪਰਮਿੰਦਰ ਸਿੰਘ ਢੀਂਡਸਾ ਨੇ ਐਤਵਾਰ ਆਪਣੀ ਸੰਗਰੂਰ ਰਿਹਾਇਸ਼ ‘ਤੇ ਆਪਣੇ ਵਫ਼ਾਦਾਰ ਵਰਕਰਾਂ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਵਫ਼ਾਦਾਰ ਵਰਕਰਾਂ ਨੇ ਢੀਂਡਸਾ ਨੂੰ ਰਾਏ ਦਿੱਤੀ ਕਿ ਆਪਣੇ ਗਰੁੱਪ ਦੀ ਹੋਂਦ ਬਰਕਰਾਰ ਰੱਖਣ ਲਈ ਹਰ ਹਾਲਤ ਵਿੱਚ ਚੋਣ ਲੜਨੀ ਚਾਹੀਦੀ ਹੈ। ਇਸ ਮੀਟਿੰਗ ਵਿੱਚ ਵਰਕਰਾਂ ਨਾਲ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਰਸ਼ਨਾਂ ਲਈ ਚਲੇ ਗਏ ਜਿੱਥੋਂ ਉਹ ਸਿੱਧਾ ਚੰਡੀਗੜ੍ਹ ਪੁੱਜਣਗੇ ਅਤੇ ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਦਿੱਲੀ ਤੋਂ ਚੰਡੀਗੜ੍ਹ ਪੁੱਜ ਰਹੇ ਹਨ। ‌ ਸੂਤਰਾਂ ਅਨੁਸਾਰ ਚੰਡੀਗੜ੍ਹ ਬੈਠ ਕੇ ਦੋਵੇਂ ਪਿਓ ਪੁੱਤ ਆਪਣੀ ਅਗਲੀ ਰਣਨੀਤੀ ਬਾਰੇ ਆਪਣੇ ਵਰਕਰਾਂ ਦੀ ਰਾਏ ਦੇ ਸੰਦਰਭ ਵਿੱਚ ਵਿਚਾਰ ਕਰਕੇ ਅਗਲਾ ਐਲਾਨ ਕਰਨਗੇ।
‌

ਢੀਂਡਸਾ ਪਰਿਵਾਰ ਦੇ ਇੱਕ ਵਫ਼ਾਦਾਰ ਵਰਕਰ ਨੇ ਦੱਸਿਆ ਕਿ ਇਹ ਵੀ ਹੋ ਸਕਦਾ ਹੈ ਕਿ ਅਕਾਲੀ ਦਲ ਸੰਯੁਕਤ ਨੂੰ ਦੁਬਾਰਾ ਹੋਂਦ ਵਿੱਚ ਲਿਆ ਕੇ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਕੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਚੋਣ ਲੜਨਗੇ। ਚਰਚਾ ਅਨੁਸਾਰ ਢੀਂਡਸਾ ਪਰਿਵਾਰ ਦੇ ਬਹੁਤੇ ਵਫ਼ਾਦਾਰ ਵਰਕਰਾਂ ਨੇ ਢੀਂਡਸਾ ਪਰਿਵਾਰ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਨੂੰ ਨਕਾਰ ਦਿੱਤਾ ਹੈ ਕਿਉਂਕਿ ਵੱਡੇ ਢੀਂਡਸਾ ਆਪਣੀ ਅਕਾਲੀ ਹੋਂਦ ਬਰਕਰਾਰ ਰੱਖਣਾ ਚਾਹੁੰਦੇ ਹਨ। ਇਸ ਲਈ ਜ਼ਿਆਦਾ ਸੰਭਾਵਨਾਵਾਂ ਹਨ ਕਿ ਅਕਾਲੀ ਦਲ ਸੰਯੁਕਤ ਨੂੰ ਮੁੜ ਸੁਰਜੀਤ ਕਰਕੇ ਬੀਜੇਪੀ ਨਾਲ ਗੱਠਜੋੜ ਕੀਤਾ ਜਾਵੇ ਅਤੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਚੋਣ ਲੜਾਈ ਜਾਂਦੀ। ਢੀਂਡਸਾ ਪਰਿਵਾਰ ਦੇ ਅਤੀ ਨੇੜਲੇ ਸਾਥੀ ਨੇ ਦੱਸਿਆ ਕਿ ਢੀਂਡਸਾ ਪਰਿਵਾਰ ਨੂੰ ਜ਼ਿਆਦਾ ਨਾਰਾਜ਼ਗੀ ਇਸ ਗੱਲ ਦੀ ਵੀ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਦੀ ਚੋਣ ਦਾ ਫੈਸਲਾ ਕਰਦੇ ਵਕਤ ਢੀਂਡਸਾ ਪਰਿਵਾਰ ਨੂੰ ਬਿਲਕੁਲ ਵੀ ਭਰੋਸੇ ਵਿੱਚ ਨਹੀਂ ਲਿਆ। ਦੂਜੇ ਪਾਸੇ ਇਹ ਜਾਣਕਾਰੀ ਵੀ ਨਿਕਲ ਕੇ ਬਾਹਰ ਆਈ ਹੈ ਕਿ ਸੰਗਰੂਰ ਤੋਂ ਟਿਕਟ ਦਾ ਫੈਸਲਾ ਕਰਨ ਤੋਂ ਐਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਹਲਕੇ ‘ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਿੱਥੇ 9 ਹਲਕਿਆਂ ਵਿੱਚੋਂ 8 ਇੰਚਾਰਜਾਂ ਨੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਡੱਕਾ ਸੁੱਟਿਆ ਅਤੇ ਇੱਕੋ ਹਲਕਾ ਇੰਚਾਰਜ ਨੇ ਹੀ ਢੀਂਡਸਾ ਪਰਿਵਾਰ ਦੇ ਹੱਕ ‘ਚ ਹੁੰਗਾਰਾ ਭਰਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#punjabnews#simranjitsinghmann
Previous Post

ਅੱਧੀ ਰਾਤ ਕਾਲਾ ਢਿੱਲੋਂ ਦੇ ਫੋਨ ਦੀ ਖੜਕੀ ਘੰਟੀ…ਹਾਈਕਮਾਂਡ ਨੇ ਦਿੱਲੀ ਬੁਲਾਇਆ….!

Next Post

ਚੰਨੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ…ਭਗਵੰਤ ਮਾਨ ਨੇ ਕੀਤਾ ਸਵਾਗਤ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਚੰਨੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ…ਭਗਵੰਤ ਮਾਨ ਨੇ ਕੀਤਾ ਸਵਾਗਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend