Skip to main content

Gee 98News

ਟਰੈਵਲ ਏਜੰਟ ਵਿਨੇ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ…ਲੋਕਾਂ ਦੇ ਪਾਸਪੋਰਟ ਤੇ ਹੋਰ ਦਸਤਾਵੇਜ਼ ਸੜਕੇ ਹੋਏ ਸਵਾਹ..ਕਰੋੜਾਂ ਦਾ ਨੁਕਸਾਨ

ਚੰਡੀਗੜ੍ਹ,15 ਅਪ੍ਰੈਲ, Gee98 news service
-ਪੰਜਾਬ ਦੇ ਮਸ਼ਹੂਰ ਟਰੈਵਲ ਏਜੰਟ ਵਿਨੈ ਹਰੀ ਦੇ ਜਲੰਧਰ ਸਥਿਤ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ ਜਿੱਥੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਉੱਥੇ ਦਫਤਰ ਵਿੱਚ ਪਏ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜਕੇ ਸਵਾਹ ਹੋ ਗਏ। ਜਦੋਂ ਵਿਨੈ ਹੈਰੀ ਨੂੰ ਆਪਣੇ ਦਫਤਰ ਵਿੱਚ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਦਫਤਰ ਪੁੱਜਿਆ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਦਫਤਰ ਸੜਦਾ ਵੇਖ ਕੇ ਭੁੱਬਾਂ ਮਾਰ ਮਾਰ ਰੋਇਆ।ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਗਈ ਅਤੇ ਪਾਣੀ ਦੇ ਨਾਲ ਫੋਮ ਦੀ ਵੀ ਵਰਤੋਂ ਕੀਤੀ ਗਈ। ‌ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਲਗਭਗ ਚਾਰ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ‌ਵਿਨੈ ਹਰੀ ਦਾ ਜਲੰਧਰ ਸਥਿਤ ਦਫਤਰ ਕਿਸੇ ਲਗਜ਼ਰੀ ਹੋਟਲ ਤੋਂ ਘੱਟ ਨਹੀਂ ਸੀ। ਅੱਗ ਇੰਨੀ ਭਿਆਨਕ ਸੀ ਕਿ ਇਕ-ਇਕ ਕਰਕੇ ਸਾਰੀਆਂ ਮੰਜ਼ਿਲਾਂ ਪ੍ਰਭਾਵਿਤ ਹੋ ਗਈਆਂ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਵਿਨੈ ਹਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਾਰੀ ਘਟਨਾ ਦੀ ਸੂਚਨਾ ਐਤਵਾਰ ਰਾਤ 11:30 ਵਜੇ ਮਿਲੀ। ਇਸ ਘਟਨਾ ਵਿੱਚ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।

error: Content is protected !!