Skip to main content

Gee 98News

ਹੈਰਾਨੀਜਨਕ : ਪੰਜਾਬ ‘ਚ ਮਹਿਲਾ ਵਰਗ ਨੂੰ ਭੁੱਲ ਗਈ ‘ਆਪ’…ਇੱਕ ਵੀ ਮਹਿਲਾ ਨੂੰ ਨਹੀਂ ਦਿੱਤੀ ਟਿਕਟ

ਚੰਡੀਗੜ੍ਹ,16 ਅਪ੍ਰੈਲ, Gee98 news service
-ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਮਹਿਲਾ ਵਰਗ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਹੈ। ਪਾਰਟੀ ਨੇ 13 ਸੀਟਾਂ ‘ਤੇ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਮਹਿਲਾ ਵਰਗ ਨੂੰ ਇੱਕ ਵੀ ਸੀਟ ਨਹੀਂ ਦਿੱਤੀ। ਪੰਜਾਬ ‘ਆਪ’ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਆਪਣੇ ਭਾਸ਼ਣ ਵਿੱਚ ਮਹਿਲਾ ਵਰਗ ਦੀ ਤਰੱਕੀ ਅਤੇ ਮਹਿਲਾਵਾਂ ਦੀ ਭਲਾਈ ਲਈ ‘ਆਪ’ ਦੀਆਂ ਨੀਤੀਆਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦੇ ਹੈ। ਭਗਵੰਤ ਮਾਨ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਮਹਿਲਾ ਵਰਗ ਨੂੰ ਅੱਖੋਂ ਪਰੋਖੇ ਕਰਨ ਦੇ ਦੋਸ਼ ਵੀ ਅਕਸਰ ਲਗਾਉਂਦੇ ਰਹਿੰਦੇ ਹਨ ਪਰੰਤੂ ਖੁਦ ਭਗਵੰਤ ਮਾਨ ਨੇ ਆਪਣੀ ਪਾਰਟੀ ਦੀ ਕਿਸੇ ਇੱਕ ਮਹਿਲਾ ਨੂੰ ਲੋਕ ਸਭਾ ‌ਚੋਣ ਦੇ ਯੋਗ ਨਹੀਂ ਸਮਝਿਆ। ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਮਹਿਲਾ ਵਰਗ ਪ੍ਰਤੀ ਆਮ ਆਦਮੀ ਪਾਰਟੀ ਦੀ ਇਸ ਨੀਤੀ ‘ਤੇ ਸਵਾਲ ਉਠਣੇ ਸੁਭਾਵਿਕ ਹੀ ਹਨ ਕਿਉਂਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਮਹਿਲਾ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ‌’ਆਪ’ ਨੇ ਪੰਜਾਬ ਦੇ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਪਵਨ ਕੁਮਾਰ ਟੀਨੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ,ਪਟਿਆਲਾ ਤੋਂ ਡਾਕਟਰ ਬਲਵੀਰ ਸਿੰਘ, ਫਿਰੋਜਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਨੂੰ ਮੈਦਾਨ ਵਿੱਚ ਉਤਾਰਿਆ ਹੈ।

error: Content is protected !!