Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ : ਅਸੀਂ ਲੱਖਾਂ ਰੁਪਏ ਫੰਡ ਦਿੱਤਾ,ਗੱਡੀਆਂ ਭੰਨੀਆਂ.. ਹਰ ਚੋਣ ਪਿੰਡੋਂ ਜਿਤਾਈ…ਤੇ ਹੁਣ ਸਾਡਾ ਫੋਨ ਵੀ ਨਹੀਂ ਚੁੱਕਦੇ…!

Nirmal Pandori by Nirmal Pandori
04/20/2024
in ਪੰਜਾਬ
Reading Time: 1 min read
A A
0
ਹਲਕਾ ਮਹਿਲ ਕਲਾਂ : ਅਸੀਂ ਲੱਖਾਂ ਰੁਪਏ ਫੰਡ ਦਿੱਤਾ,ਗੱਡੀਆਂ ਭੰਨੀਆਂ.. ਹਰ ਚੋਣ ਪਿੰਡੋਂ ਜਿਤਾਈ…ਤੇ ਹੁਣ ਸਾਡਾ ਫੋਨ ਵੀ ਨਹੀਂ ਚੁੱਕਦੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-
-ਚੋਣਾਂ ਭਾਵੇਂ ਲੋਕ ਸਭਾ ਦੀਆਂ ਹੋਣ ਜਾਂ ਵਿਧਾਨ ਸਭਾ ਦੀਆਂ ਹੋਣ ਹਰੇਕ ਪਾਰਟੀ ਦੇ ਵਰਕਰ ਵਫ਼ਾਦਾਰੀ ਨਾਲ ਆਪਣੀ ਪਾਰਟੀ ਅਤੇ ਆਗੂ ਨੂੰ ਜਿਤਾਉਣ ਲਈ ਤਨ, ਮਨ, ਧਨ ਨਾਲ ਮਦਦ ਕਰਦੇ ਹਨ, ਪ੍ਰੰਤੂ ਅਜੋਕੇ ਦੌਰ ਦੀ ਰਾਜਨੀਤੀ ਦਾ ਇਹ ਮਾੜਾ ਤੇ ਜ਼ਿਕਰਯੋਗ ਪੱਖ ਹੈ ਕਿ ਚੋਣ ਜਿੱਤਣ ਤੋਂ ਬਾਅਦ “ਨੇਤਾ ਜੀ” ਆਪਣੇ ਵਰਕਰਾਂ ਦੀ ਸਾਰ ਨਹੀਂ ਲੈਂਦੇ ਇਥੋਂ ਤੱਕ ਕਿ ਫੋਨ ਤੱਕ ਵੀ ਚੁੱਕਣਾ ਮੁਨਾਸਬ ਨਹੀਂ ਸਮਝਦੇ। ਇਹ ਰੁਝਾਨ ਕਿਸੇ ਇੱਕ ਪਾਰਟੀ ਦਾ ਨਹੀਂ ਸਗੋਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਜਿੱਤਣ ਤੋਂ ਬਾਅਦ ਵਰਕਰਾਂ ਦੀ ਯਾਦ ਭੁੱਲ ਜਾਂਦੀ ਹੈ। ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਦੇ ਇੱਕ ਟਕਸਾਲੀ ਆਪ ਵਰਕਰ ਨੇ ਹਲਕਾ ਵਿਧਾਇਕ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦੇ ਹੋਏ ਵਰਕਰਾਂ ਦੀ ਕਦਰ ਨਾ ਹੋਣ ਦਾ ਮੁੱਦਾ ਚੁੱਕਿਆ ਹੈ। ਗੱਲਬਾਤ ਕਰਦੇ ਹੋਏ ਪਿੰਡ ਠੀਕਰੀਵਾਲਾ ਦੇ ਹਰਪਾਲ ਸਿੰਘ ਬੈਂਸ ਉਰਫ ਟਿੰਕੂ ਪਟਵਾਰੀ ਨੇ ਦੱਸਿਆ ਕਿ ਉਹ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ ਉਨਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਭਗਵੰਤ ਮਾਨ ਦੀ ਪੂਰੇ ਤਨ, ਮਨ, ਧਨ ਨਾਲ ਮਦਦ ਕੀਤੀ। ਉਹਨਾਂ ਦੱਸਿਆ ਕਿ 2017 ਤੇ 2022 ਦੀਆਂ ਚੋਣਾਂ ਵਿੱਚ ਮਹਿਲ ਕਲਾਂ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਨੂੰ ਲੱਖਾਂ ਰੁਪਏ ਫੰਡ ਇਕੱਠਾ ਕਰਕੇ ਦਿੱਤਾ ਅਤੇ ਦੋਵੇਂ ਚੋਣਾਂ ਵਿੱਚ ਕੁਲਵੰਤ ਸਿੰਘ ਪੰਡੋਰੀ ਨੂੰ ਵੱਡੀ ਲੀਡ ਨਾਲ ਪਿੰਡ ਵਿੱਚੋਂ ਜਿਤਾਇਆ। ਉਹਨਾਂ ਕਿਹਾ ਕਿ 2014 ਤੋਂ ਲੈ ਕੇ ਸਾਰੀਆਂ ਚੋਣਾਂ ਵਿੱਚ ਪਿੰਡ ਠੀਕਰੀਵਾਲਾ ‘ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨਾਂ ਰੋਸ ਪ੍ਰਗਟ ਕੀਤਾ ਕਿ ਹੁਣ ਹਲਕਾ ਵਿਧਾਇਕ ਉਹਨਾਂ ਦਾ ਫੋਨ ਵੀ ਨਹੀਂ ਚੁੱਕਦਾ, ਇਥੋਂ ਤੱਕ ਕਿ ਵਿਧਾਇਕ ਦਾ ਪੀਏ ਵੀ ਫੋਨ ਨਹੀਂ ਚੁੱਕ ਰਿਹਾ। ਹਰਪਾਲ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਆਪਣੇ ਨਿੱਜੀ ਕੰਮਾਂ ਲਈ ਹਲਕਾ ਵਿਧਾਇਕ ਤੱਕ ਪਹੁੰਚ ਨਹੀਂ ਕੀਤੀ ਸਗੋਂ ਉਹ ਤਾਂ ਪਿਆਰ ਸਤਿਕਾਰ ਦੇ ਭੁੱਖੇ ਵਰਕਰ ਹਨ ਪਰ ਇਥੇ ਪਿਆਰ ਸਤਿਕਾਰ ਤਾਂ ਦੂਰ ਦੀਆਂ ਗੱਲਾਂ ਸਗੋਂ ਫੋਨ ਤੱਕ ਵੀ ਨਹੀਂ ਚੁੱਕਿਆ ਜਾਂਦਾ। ਹਰਪਾਲ ਸਿੰਘ ਬੈਂਸ ਨੇ ਕਿਹਾ ਕਿ ਪਿੰਡ ਵਿੱਚ ਉਹ ਇਕੱਲੇ ਨਹੀਂ ਉਹਨਾਂ ਨਾਲ ਚੋਣਾਂ ‘ਚ ਦਿਨ ਰਾਤ ਮਰ ਕੇ ਮਿਹਨਤ ਕਰਨ ਵਾਲੇ ਵਰਕਰ ਵੀ ਹਲਕਾ ਵਿਧਾਇਕ ਦੀ ਮਿਲਵਰਤਣ ਸ਼ੈਲੀ ਤੋਂ ਨਿਰਾਸ਼ ਹਨ। ਉਹਨਾਂ ਕਿਹਾ ਕਿ ਹੋਰ ਵੀ ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਉਹ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨ ਆਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਸਟੇਜ ਤੋਂ ਕਰਨਗੇ, ਜੇਕਰ ਉਹਨਾਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਬੋਲਣ ਲਈ ਸਮਾਂ ਨਾ ਦਿੱਤਾ ਗਿਆ ਤਾਂ ਫਿਰ ਪਿੰਡ ਠੀਕਰੀਵਾਲਾ ਦੇ ਪਾਰਟੀ ਵਰਕਰ ਆਪਸੀ ਮਸ਼ਵਰਾ ਕਰਕੇ ਅਗਲਾ ਕਦਮ ਚੁੱਕਣਗੇ। ਹਰਪਾਲ ਸਿੰਘ ਬੈਂਸ ਨੇ ਕਿਹਾ ਕਿ ਉਹਨਾਂ ਪਾਰਟੀ ਪਲੇਟਫਾਰਮ ‘ਤੇ ਇਹ ਮੁੱਦਾ ਕਈ ਵਾਰ ਚੁੱਕਿਆ ਪਰੰਤੂ ਜਦ ਕਿਸੇ ਨੇ ਧਿਆਨ ਨਾਲ ਦਿੱਤਾ ਤਾਂ ਅੱਕ ਕੇ ਮੀਡੀਆ ਦਾ ਸਹਾਰਾ ਲਿਆ।
ਫੋਟੋ ਕੈਪਸ਼ਨ- ਹਰਪਾਲ ਸਿੰਘ ਬੈਂਸ ਟਿੰਕੂ ਪਟਵਾਰੀ ਦੀ 2014 ਲੋਕ ਸਭਾ ਚੋਣਾਂ ਮੌਕੇ ਭਗਵੰਤ ਮਾਨ ਨਾਲ ਅਤੇ ਉਸ ਤੋਂ ਬਾਅਦ ਦੀ ਤਸਵੀਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਇਸ਼ਕ ਵਿੱਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੋਹ ਕੋਹ ਕੇ ਮਾਰਿਆ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂ

Next Post

ਭਾਰਤ ਦਾ ਇੱਕ ਅਜਿਹਾ ਰਾਜ ਜਿੱਥੇ ਇੱਕ ਵੀ ਸੱਪ ਨਹੀਂ ਹੈ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਭਾਰਤ ਦਾ ਇੱਕ ਅਜਿਹਾ ਰਾਜ ਜਿੱਥੇ ਇੱਕ ਵੀ ਸੱਪ ਨਹੀਂ ਹੈ…!

ਭਾਰਤ ਦਾ ਇੱਕ ਅਜਿਹਾ ਰਾਜ ਜਿੱਥੇ ਇੱਕ ਵੀ ਸੱਪ ਨਹੀਂ ਹੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend