Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਟਿੰਗ ਆਪ੍ਰੇਸ਼ਨ : ਡੋਪ ਟੈਸਟ ਪਾਜੀਟਿਵ ਤੋਂ ਨੈਗੇਟਿਵ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਲੈਬ ਟੈਕਨੀਸ਼ੀਅਨ ਡਾਕਟਰ ਔਲਖ ਦੀ ਟੀਮ ਨੇ ਦਬੋਚਿਆ

Nirmal Pandori by Nirmal Pandori
04/20/2024
in ਪੰਜਾਬ
Reading Time: 1 min read
A A
0
ਸਟਿੰਗ ਆਪ੍ਰੇਸ਼ਨ : ਡੋਪ ਟੈਸਟ ਪਾਜੀਟਿਵ ਤੋਂ ਨੈਗੇਟਿਵ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਲੈਬ ਟੈਕਨੀਸ਼ੀਅਨ ਡਾਕਟਰ ਔਲਖ ਦੀ ਟੀਮ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ,20 ਅਪ੍ਰੈਲ, Gee98 news service
-ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਨੇ ਸਥਾਨਕ ਸਿਵਲ ਹਸਪਤਾਲ ਦੇ ਇੱਕ ਲੈਬ ਟੈਕਨੀਸ਼ੀਅਨ ਨੂੰ ਸਟਿੰਗ ਆਪਰੇਸ਼ਨ ਕਰਕੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਜੋ ਫਰਜੀ ਡੋਪ ਟੈਸਟ ਕਰਨ ਦੇ ਪੈਸੇ ਲੈਂਦਾ ਸੀ। ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਸਬੰਧੀ ਇੱਕ ਵਿਅਕਤੀ ਨੇ ਉਹਨਾਂ ਕੋਲ ਲਿਖਤੀ ਸ਼ਿਕਾਇਤ ਕੀਤੀ ਕਿ ਲੈਬ ਟੈਕਨੀਸ਼ੀਅਨ ਅਸਲਾ ਲਾਈਸੈਂਸ ਬਣਾਉਣ ਲਈ ਕਰਵਾਏ ਜਾਣ ਵਾਲੇ ਡੋਪ ਟੈਸਟ ਸਬੰਧੀ ਉਸ ਤੋਂ 3000 ਮੰਗ ਰਿਹਾ ਹੈ। ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਨੇ ਲੈਬ ਟੈਕਨੀਸ਼ੀਅਨ ਨੂੰ ਪਹਿਲਾਂ ਦੱਸ ਦਿੱਤਾ ਕਿ ਉਹ ਕਦੇ ਕਦੇ ਸ਼ਰਾਬ ਪੀ ਲੈਂਦਾ ਹੈ ਜਿਸ ਦਾ ਫਾਇਦਾ ਉਠਾਉਂਦੇ ਹੋਏ ਲੈਬ ਟੈਕਨੀਸ਼ੀਅਨ ਨੇ ਉਸ ਨੂੰ ਡਰਾ ਦਿੱਤਾ ਕਿ ਉਸਦਾ ਟੈਸਟ ਪਾਜੀਟਿਵ ਹੀ ਆਵੇਗਾ, ਜੇਕਰ ਨੈਗੇਟਿਵ ਕਰਵਾਉਣਾ ਹੈ ਤਾਂ 3000 ਲੱਗਣਗੇ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਸਿਵਲ ਸਰਜਨ ਨੂੰ ਲਿਖਤੀ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਸਥਾਨਕ ਅਧਿਕਾਰੀਆਂ ਦੀ ਇੱਕ ਟੀਮ ਗਠਿਤ ਕਰਕੇ ਉਕਤ ਲੈਬ ਟੈਕਨੀਸ਼ੀਅਨ ਨੂੰ ਰੰਗੇ ਹੱਥੀਂ ਫੜਨ ਲਈ ਇੱਕ ਯੋਜਨਾ ਬਣਾਈ ਅਤੇ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਨੂੰ 5-5 ਸੌ ਦੇ ਛੇ ਨੋਟ ਦਿੱਤੇ ਅਤੇ ਇਹਨਾਂ ਨੋਟਾਂ ਦੀਆਂ ਪਹਿਲਾਂ ਫੋਟੋ ਸਟੇਟ ਕਾਪੀਆਂ ਕਰਵਾ ਲਈਆਂ। ਉਕਤ ਰਿਸ਼ਵਤਖੋਰ ਲੈਬ ਟੈਕਨੀਸ਼ੀਅਨ ਨੂੰ ਫੜਨ ਲਈ ਸਿਵਲ ਸਰਜਨ ਦੀ ਬਣਾਈ ਯੋਜਨਾ ਸਾਰੇ ਜਦ ਡੋਪ ਟੈਸਟ ਕਰਵਾਉਣ ਵਾਲੇ ਨੇ ਲੈਬ ਟੈਕਨੀਸ਼ੀਅਨ ਨੂੰ 3000 ਦਿੱਤੇ ਤਾਂ ਸਿਹਤ ਵਿਭਾਗ ਦੀ ਟੀਮ ਨੇ ਲੈਬ ਟੈਕਨੀਸ਼ੀਅਨ ਨੂੰ ਰਿਸ਼ਵਤ ਦੀ 3000 ਰਕਮ ਸਣੇ ਰੰਗੇ ਹੱਥੀਂ ਕਾਬੂ ਕੀਤਾ। ਡਾਕਟਰ ਔਲਖ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਅਗਲੇਰੀ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ। ਡਾਕਟਰ ਔਲਖ ਨੇ ਇਹ ਵੀ ਕਿਹਾ ਕਿ ਇਕ ਟਾਈਮ ਪੀਰੀਅਡ ਨਿਸ਼ਚਿਤ ਕਰਕੇ ਪਹਿਲਾਂ ਹੋਏ ਸਾਰੇ ਟੈਸਟਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਟੈਸਟ ਦੁਬਾਰਾ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਜੇਕਰ ਕੋਈ ਟੈਸਟ ਦੁਬਾਰਾ ਕਰਵਾਉਣ ‘ਤੇ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਭਾਵੇਂ ਸਬੰਧਤ ਵਿਅਕਤੀ ਨੇ ਅਸਲਾ ਲਾਈਸੈਂਸ ਬਣਾ ਲਿਆ ਹੋਵੇ ਤਾਂ ਵੀ ਉਹਨਾਂ ਦਾ ਲਾਇਸੈਂਸ ਰੱਦ ਕਰਨ ਸਬੰਧੀ ਲਿਖਿਆ ਜਾਵੇਗਾ। ਉਹਨਾਂ ਦੱਸਿਆ ਕਿ ਬਤੌਰ ਸਿਵਲ ਸਰਜਨ ਬਰਨਾਲਾ ਵੀ ਉਹਨਾਂ ਨੇ ਕਈ ਵਿਅਕਤੀਆਂ ਦੇ ਦੁਬਾਰਾ ਟੈਸਟ ਕਰਵਾਏ ਸਨ ਜੋ ਪਾਜੀਟਿਵ ਪਾਏ ਗਏ ਸਨ। ਸਿਵਲ ਸਰਜਨ ਲੁਧਿਆਣਾ ਦੇ ਇਸ ਫੈਸਲੇ ਤੋਂ ਬਾਅਦ ਜੁਗਾੜ ਲਾ ਕੇ ਡੋਪ ਟੈਸਟ ਪਾਜੀਟਿਵ ਕਰਵਾਉਣ ਵਾਲਿਆਂ ਦੀ ਨੀਂਦ ਉੱਡੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

ਸਿਹਤ ਮੰਤਰੀ ਜੀ ਜਾਗੋ ! ਪਟਿਆਲਾ ‘ਚ ਮਿਆਦ ਲੰਘੀ ਤਾਰੀਕ ਦਾ ਚਾਕਲੇਟ ਖਾਣ ਤੋਂ ਬਾਅਦ ਬੱਚੀ ਦੀ ਸਿਹਤ ਵਿਗੜੀ,ਲੱਗੀਆਂ ਖੂਨ ਦੀਆਂ ਉਲਟੀਆਂ..ਹਸਪਤਾਲ ਦਾਖਲ

Next Post

ਦਸਵੀਂ ਦੇ ਰੀ-ਅਪੀਅਰ ਵਿਦਿਆਰਥੀਆਂ ਲਈ ਸਿੱਖਿਆ ਬੋਰਡ ਨੇ ਤਰੀਕਾਂ ਦਾ ਕੀਤਾ ਐਲਾਨ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਗਰਾਂਟ ਨਾ ਖਰਚਣ ਵਾਲੇ ਸਕੂਲ ਮੁਖੀਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਡਾਇਰੈਕਟਰ ਜਨਰਲ ਨੇ ਲਿਆ ਨੋਟਿਸ

ਦਸਵੀਂ ਦੇ ਰੀ-ਅਪੀਅਰ ਵਿਦਿਆਰਥੀਆਂ ਲਈ ਸਿੱਖਿਆ ਬੋਰਡ ਨੇ ਤਰੀਕਾਂ ਦਾ ਕੀਤਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend