Skip to main content

Gee 98News

ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

ਮਹਿਲ ਕਲਾਂ 22 ਅਪ੍ਰੈਲ ( ਜਸਵੰਤ ਸਿੰਘ ਲਾਲੀ )-ਮਹਿਲ ਕਲਾਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਵਿਖੇ ਕਾਲਜ ਦੇ MD ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਬੀਐਸਸੀ ਨਰਸਿੰਗ ਅਤੇ GNM ਦੇ ਨਵੇਂ ਸਾਲ ਵਿੱਚ ਆਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਲਈ ਕਾਲਜ ਅੰਦਰ ਫਰੈਸ਼ਰ ਪਾਰਟੀ ਦਾ ਆਯੋਜਨ ਕਰਕੇ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ ਗਿਆ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਇਸ ਫਰੈਸ਼ਰ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ । ਇਸ ਸਮੇਂ ਮਾਡਲਿੰਗ ਸੈਸ਼ਨ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਕੁੜੀਆਂ ਵਿੱਚੋ ਬੀਐਸਸੀ ਦੀ ਰੀਤੂ ਨੂੰ ਮਿਸ ਫਰੈਸ਼ਰ ਅਤੇ ਮੁੰਡਿਆਂ ਵਿੱਚੋ ਸੈਫ਼ ਖਾਨ ਨੂੰ ਮਿਸਟਰ ਫਰੈਸ਼ਰ ਅਤੇ GNM ਵਿੱਚੋਂ ਕੁੜੀਆਂ ਵਿੱਚੋਂ ਹਰਜੋਤ ਕੌਰ ਨੂੰ ਮਿਸ ਫਰੈਸ਼ਰ ਅਤੇ ਧੀਰਜ ਕੁਮਾਰ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ ।

error: Content is protected !!