Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਕਾਲੀ, ਕਾਂਗਰਸੀ, ਭਾਜਪਾਈ ਰਹਿ ਗਏ ਲੰਗੋਟ ਕਸਦੇ…ਤੇ “ਆਪ” ਵਾਲੇ ਡੇਢ ਨੰਬਰ ਲੈ ਗਏ…!

Nirmal Pandori by Nirmal Pandori
04/25/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਅਪ੍ਰੈਲ, Gee98 news service
-ਪੰਜਾਬ ‘ਚ ਜੇਕਰ ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਦੀ ਗੱਲ ਕੀਤੀ ਜਾਵੇ ਤਾਂ ਹਾੜੀ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਵੱਡੀਆਂ-ਛੋਟੀਆਂ ਰੈਲੀਆਂ ਕਰਨ ਦਾ ਅਜੇ ਕਿਸੇ ਵੀ ਪਾਰਟੀ ਨੇ ਕੋਈ ਪ੍ਰੋਗਰਾਮ ਨਹੀਂ ਉਲੀਕਿਆ। ਪੰਜਾਬ ‘ਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਅਜੇ ਆਪਣੇ ਆਗੂਆਂ/ਵਰਕਰਾਂ ਦੀਆਂ ਚੋਣ ਮੀਟਿੰਗਾਂ ਹੀ ਕੀਤੀਆਂ ਜਾ ਰਹੀਆਂ ਹਨ। ਹਾੜੀ ਦੀ ਵਾਢੀ ਦੇ ਸੀਜ਼ਨ ਵਿੱਚ ਰੁੱਝੇ ਪੰਜਾਬ ਦੇ ਲੋਕਾਂ ਦਾ ਵੀ ਅਜੇ ਚੋਣਾਂ ਵੱਲ ਬਹੁਤਾ ਧਿਆਨ ਨਹੀਂ ਹੈ। ਸੂਬੇ ‘ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਪਾਰਟੀਆਂ ਨੇ ਤਾਂ ਅਜੇ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਚੋਣ ਦੇ ਮਾਮਲੇ ਵਿੱਚ ਵਿਰੋਧੀ ਪਾਰਟੀਆਂ ਤੋਂ ਬਾਜ਼ੀ ਮਾਰ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾਵਾਈਜ਼ ਸਮਾਗਮ ਵੀ ਵਿੱਢ ਦਿੱਤੇ ਗਏ ਹਨ ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ, ਬਸਪਾ, ਖੱਬੇ ਪੱਖੀਆਂ ਵੱਲੋਂ ਕੁਝ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਮੰਥਨ ਨਹੀਂ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਕਿ ਜਦੋਂ ਤੱਕ ਵਿਰੋਧੀ ਪਾਰਟੀਆਂ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰਨਗੀਆਂ ਉਦੋਂ ਤੱਕ ਸੱਤਾਧਾਰੀ ਆਮ ਆਦਮੀ ਪਾਰਟੀ ਆਪਣੇ ਚੋਣ ਪ੍ਰਚਾਰ ਦਾ ਪਹਿਲਾ ਰਾਊਂਡ ਪੂਰਾ ਕਰ ਲਵੇਗੀ। ਭਾਵੇਂ ਕਿ ਪੰਜਾਬ ਦੇ ਕੁਝ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਸੱਤਾ ਸਬੰਧੀ ਨਾਰਾਜ਼ਗੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਰੰਤੂ ਸਾਰੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਕੇ ਸੱਤਾਧਾਰੀ ਪਾਰਟੀ ਨੇ ਆਪਣੀ ਮੁਢਲੀ ਪ੍ਰਕਿਰਿਆ ਪੂਰੀ ਕਰ ਲਈ ਹੈ, ਜਦਕਿ ‘ਆਪ’ ਵਿਰੋਧੀ ਪਾਰਟੀਆਂ ਉਮੀਦਵਾਰਾਂ ਦੇ ਐਲਾਨ ਦੇ ਮਾਮਲੇ ਵਿੱਚ ‘ਆਪ’ ਤੋਂ ਪਛੜ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਬਾਕੀ ਬਚਦੀਆਂ ਸੀਟਾਂ ਉੱਪਰ ਇਹਨਾਂ ਪਾਰਟੀਆਂ ਨੂੰ ਆਪਣੇ ਸਥਾਨਕ ਆਗੂਆਂ ਦੀ ਆਪਸੀ ਵਿਰੋਧਤਾ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜੋ ਵਿਰੋਧੀ ਪਾਰਟੀਆਂ ਲਈ ਸ਼ੁਭ ਸੰਕੇਤ ਨਹੀਂ ਹੈ। ‌ ਬਹਰਹਾਲ! ਪੰਜਾਬ ‘ਚ ਚੋਣਾਂ ਦੇ ਨਤੀਜੇ ਬਾਰੇ ਤਾਂ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਪਰ ਉਮੀਦਵਾਰਾਂ ਦੀ ਚੋਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਡੇਢ ਨੰਬਰ ਜਰੂਰ ਲੈ ਗਈ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#punjabnews
Previous Post

…ਜੇ ਹਰਿਆਣੇ ਦੇ ਮੁੱਖ ਮੰਤਰੀ ਦੇ ਘਰ ਸਾਹਮਣੇ ਲੋਕ ਲੰਘ ਸਕਦੇ ਨੇ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਅੱਗੇ ਲੋਕ ਕਿਉਂ ਨਹੀਂ ਲੰਘ ਸਕਦੇ,ਇਹ ਸੜਕ ਆਮ ਲੋਕਾਂ ਲਈ ਖੋਲ੍ਹ ਦੇਵੋ…ਹਾਈਕੋਰਟ ਦਾ ਹੁਕਮ

Next Post

ਇਸਤਰੀ ਧਨ ਉਪਰ ਪਤੀ ਦਾ ਕੋਈ ਹੱਕ ਨਹੀਂ, ਇਹ ਔਰਤ ਦੀ ਸੰਪੱਤੀ ਹੈ -ਸੁਪਰੀਮ ਕੋਰਟ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਇਸ਼ਤਿਹਾਰਾਂ ‘ਤੇ ਕਰੋੜਾਂ ਦੇ ਖਰਚ ਲਈ ਸੁਪਰੀਮ ਕੋਰਟ ਦੀ APP ਸਰਕਾਰ ਨੂੰ ਫਟਕਾਰ

ਇਸਤਰੀ ਧਨ ਉਪਰ ਪਤੀ ਦਾ ਕੋਈ ਹੱਕ ਨਹੀਂ, ਇਹ ਔਰਤ ਦੀ ਸੰਪੱਤੀ ਹੈ -ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend