Gee 98News

ਚੰਡੀਗੜ੍ਹ,28 ਅਪ੍ਰੈਲ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਸਬੰਧੀ ਅਦਾਲਤ ਦੇ ਹੁਕਮਾਂ ‘ਤੇ ਬਣਾਏ ਗਏ ਪੰਜ ਡਾਕਟਰਾਂ ਦੇ ਮੈਡੀਕਲ ਬੋਰਡ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕੇਜਰੀਵਾਲ ਦੀ ਸਿਹਤ ਪ੍ਰਤੀ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਪੰਜ ਡਾਕਟਰਾਂ ਦੇ ਮੈਡੀਕਲ ਬੋਰਡ ਨੇ ਕੇਜਰੀਵਾਲ ਦੀ ਸਿਹਤ ਸਬੰਧੀ ਕਿਹਾ ਕਿ “ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਹਾਲਤ ਫਿਲਹਾਲ ਠੀਕ ਹੈ ਪਰ ਉਹਨਾਂ ਨੂੰ ਇੰਸੂਲਿਨ ਲੈਣਾ ਜਾਰੀ ਰੱਖਣਾ ਹੋਵੇਗਾ। ‌ ਮੈਡੀਕਲ ਬੋਰਡ ਨੇ ਕੇਜਰੀਵਾਲ ਵੱਲੋਂ ਲਈਆਂ ਜਾ ਰਹੀਆਂ ਦਵਾਈਆਂ ‘ਚ ਵੀ ਕੋਈ ਬਦਲਾਅ ਨਹੀਂ ਕੀਤਾ। ਮੈਡੀਕਲ ਬੋਰਡ ਦੀ ਰਿਪੋਰਟ ਅਨੁਸਾਰ ਅਰਵਿੰਦ ਕੇਜਰੀਵਾਲ ਦੀ ਸਿਹਤ ਪੂਰੀ ਤਰ੍ਹਾਂ ਠੀਕ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਕੁਝ ਮੰਤਰੀਆਂ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਦੋਸ਼ ਲਗਾਇਆ ਸੀ ਕਿ ਕੇਂਦਰ ਦੇ ਇਸ਼ਾਰੇ ‘ਤੇ ਕੇਜਰੀਵਾਲ ਨੂੰ ਬਣਦੀਆਂ ਸਿਹਤ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਥੋਂ ਤੱਕ ਦੋਸ਼ ਲਗਾਏ ਸਨ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਹੈ।‌ ਇਸ ਮਾਮਲੇ ਵਿੱਚ ਮਾਨਯੋਗ ਅਦਾਲਤ ਨੇ ਏਮਜ਼ ਦੇ ਪੰਜ ਡਾਕਟਰਾਂ ਦੇ ਮੈਡੀਕਲ ਬੋਰਡ ਦਾ ਗਠਨ ਕੀਤਾ ਸੀ ਅਤੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪੰਜ ਡਾਕਟਰਾਂ ਦੇ ਇਸ ਮੈਡੀਕਲ ਬੋਰਡ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਜਾਂਚ ਰਿਪੋਰਟ ਦਿੱਤੀ ਹੈ।

Leave a Reply

Your email address will not be published. Required fields are marked *

error: Content is protected !!