Gee 98News

ਬਰਨਾਲਾ,28 ਅਪ੍ਰੈਲ, Gee98 news service
-ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਪਿਛਲੇ ਹਫ਼ਤੇ ਕੈਦੀਆਂ ਦੀ ਆਪਸੀ ਖੂਨੀ ਝੜਪ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ਤੇ ਜੇਲ੍ਹ ਵਿਭਾਗ ਵੱਲੋਂ ਜੇਲ੍ਹ ਸੁਪਰਡੈਂਟ ਸਮੇਤ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਦੱਸਿਆ, “ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ, ਹੈੱਡ ਵਾਰਡਰ ਮਲਕੀਅਤ ਸਿੰਘ ਅਤੇ ਇਕ ਵਾਰਡਰ ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿਤਾ ਗਿਆ ਹੈ, ਜਦਕਿ ਵਿਭਾਗੀ ਜਾਂਚ ਦੇ ਹੁਕਮ ਵੀ ਦਿਤੇ ਗਏ ਹਨ। “ਜ਼ਿਕਰਯੋਗ ਹੈ ਕਿ 19 ਅਪ੍ਰੈਲ ਨੂੰ ਸੰਗਰੂਰ ਜ਼ਿਲ੍ਹਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ ਦੌਰਾਨ ਦੋ ਕੈਦੀਆਂ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋ ਗਏ ਸਨ। ਜਾਂਚ ਦੌਰਾਨ ਇਹ ਹੈਰਾਨੀਜਨਕ ਤੱਤ ਸਾਹਮਣੇ ਆਏ ਹਨ ਕਿ ਮੁਲਜ਼ਮਾਂ ਨੇ ਲੋਹੇ ਦੇ ਸਕਰੈਪ ਦੀ ਵਰਤੋਂ ਕਰਕੇ ਚਾਕੂ ਬਣਾਏ ਸਨ। ਇਸ ਮਾਮਲੇ ‘ਚ 10 ਕੈਦੀਆਂ ਵਿਰੁਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 307, 353, 186, 120 ਬੀ, 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਸੰਗਰੂਰ ਜੇਲ੍ਹ ਦਾ ਚਾਰਜ ਨਾਭਾ ਜੇਲ ਦੇ ਸੁਪਰਡੈਂਟ ਲਲਿਤ ਕੋਹਲੀ ਨੂੰ ਦਿੱਤਾ ਗਿਆ ਹੈ।‌

Leave a Reply

Your email address will not be published. Required fields are marked *

error: Content is protected !!