Skip to main content

Gee 98News

..ਤੇ ਜਦੋਂ ਮੀਤ ਹੇਅਰ ਨੇ ਭਗਵੰਤ ਮਾਨ ਨੂੰ ਕਿਹਾ…ਮੁੱਖ ਮੰਤਰੀ ਜੀ ! ਤੁਸੀਂ ਗੁੱਸਾ ਨਾ ਕਰਿਓ ਪਰ ਅਸੀਂ…..!

ਬਰਨਾਲਾ, 29 ਅਪ੍ਰੈਲ‌( ਨਿਰਮਲ ਸਿੰਘ ਪੰਡੋਰੀ)-
-ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾਂ ਰਹੇਗੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਇਸ ਮੌਕੇ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਸਿੱਧੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖਾਤਬ ਹੁੰਦੇ ਹੋਏ ਕਿਹਾ ਕਿ ” ਮੁੱਖ ਮੰਤਰੀ ਜੀ ! ਤੁਸੀਂ ਗੁੱਸਾ ਨਾ ਕਰਿਓ, ਪਰ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਤੁਹਾਡਾ ਲੋਕ ਸਭਾ ਹਲਕਾ ਸੰਗਰੂਰ ਤੋਂ ਜਿੱਤ ਦਾ ਰਿਕਾਰਡ ਤੋੜ ਦੇਵਾਂਗੇ”। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਉਹ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ “ਇਹ ਮੇਰੇ ਲਈ ਬਹੁਤ ਹੀ ਖ਼ੁਸ਼ਕਿਸਮਤੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਅਹਿਮ ਸੀਟ ਸੰਗਰੂਰ ਲਈ ਪਾਰਟੀ ਨੇ ਮੇਰੇ ‘ਤੇ ਭਰੋਸਾ ਕੀਤਾ ਹੈ”।

error: Content is protected !!