Skip to main content

Gee 98News

ਕੇਵਲ ਸਿੰਘ ਢਿੱਲੋ ਨੂੰ ਭਾਜਪਾ ਵਿੱਚ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ,3 ਮਈ (ਨਿਰਮਲ ਸਿੰਘ ਪੰਡੋਰੀ)-
-ਭਾਰਤੀ ਜਨਤਾ ਪਾਰਟੀ ਨੇ ਕੇਵਲ ਸਿੰਘ ਢਿੱਲੋ ਨੂੰ ਪਾਰਟੀ ਵਿੱਚ ਸੰਗਠਨ ਪੱਧਰ ‘ਤੇ ਇੱਕ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਸੀਟ ਲਈ ਕਲੱਸਟਰ ਇੰਚਾਰਜ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਵੀ ਹਨ। ਢਿੱਲੋ ਨੇ 2022 ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਸੀ। ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੇ ਦਾਅਵੇਦਾਰਾਂ ਦੀ ਸੂਚੀ ਵਿੱਚ ਵੀ ਸ਼ਾਮਿਲ ਹਨ ਪਰੰਤੂ ਪਾਰਟੀ ਨੇ ਹੁਣ ਉਹਨਾਂ ਨੂੰ ਇੱਕ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਤਿੰਨ ਲੋਕ ਸਭਾ ਹਲਕਿਆਂ ਦਾ ਕਲੱਸਟਰ ਇੰਚਾਰਜ ਨਿਯੁਕਤ ਕੀਤਾ ਹੈ। ‌

error: Content is protected !!