Gee 98News

ਚੰਡੀਗੜ੍ਹ, 4 ਮਈ, Gee98 news service
-ਪੰਜਾਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬੰਡਾਲਾ ‘ਚ ਗੁਰਦੁਆਰਾ ਸਾਹਿਬ ‘ਚ ਇਕ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਭੀੜ ਨੇ ਮੌਕੇ ‘ਤੇ ਇਕੱਠੇ ਹੋ ਕੇ ਦੋਸ਼ੀ ਦੀ ਚੰਗੀ ਕੁੱਟਮਾਰ ਕੀਤੀ ਅਤੇ ਮੁਲਜ਼ਮ ਦੀ ਮੌਤ ਹੋ ਗਈ। ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਵਾਸੀ ਪਿੰਡ ਤਲੀ ਨੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਨੂੰ ਆਸ-ਪਾਸ ਦੀ ਸੰਗਤ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਿਸ ਤੋਂ ਬਾਅਦ ਭੀੜ ਨੇ ਉਸ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰ ਦਿੱਤਾ।

Leave a Reply

Your email address will not be published. Required fields are marked *

error: Content is protected !!