Gee 98News

ਚੰਡੀਗੜ੍ਹ, 6 ਮਈ, Gee98 news service
-ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਗ੍ਰਹਿ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਰੋਜ਼ਾਨਾ ਪਾਰਟੀ ਨੂੰ ਕੋਈ ਨਾ ਕੋਈ ਵੱਡਾ ਝਟਕਾ ਲੱਗ ਰਿਹਾ ਹੈ। ‌ ਤਾਜ਼ਾ ਲੱਗੇ ਝਟਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸੀਟ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ‌ ਇਸ ਦੀ ਜਾਣਕਾਰੀ ਖੁਦ ਹਰਦੀਪ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਕਿ ਉਨਾਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ ਅਤੇ ਆਪਣਾ ਉਮੀਦਵਾਰ ਦੇ ਤੌਰ ‘ਤੇ ਨਾਮ ਵੀ ਵਾਪਸ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੋਕ ਸਭਾ ਚੋਣਾਂ ਲਈ ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਸੀਟ ਤੋਂ ਟਿਕਟ ਦਿੱਤੀ ਸੀ। ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਕੱਲ 7 ਮਈ ਤੋਂ ਨਾਮਜ਼ਦਗੀਆਂ ਸ਼ੁਰੂ ਹੋ ਰਹੀਆਂ ਹਨ। ‌ ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਵੱਡਾ ਝਟਕਾ ਹੈ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਵੱਲੋਂ ਕਿਹੜਾ ਨਵਾਂ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ। ‌

Leave a Reply

Your email address will not be published. Required fields are marked *

error: Content is protected !!