Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਵਿੰਦਰਪਾਲ ਭੁੱਲਰ ਦੀ ਰਿਹਾਈ ਬਦਲੇ ਕਰੋੜਾਂ ਡਾਲਰ ਫੰਡਿੰਗ ਦੇ ਦੋਸ਼ਾਂ ਤਹਿਤ ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫ਼ਾਰਸ਼

Nirmal Pandori by Nirmal Pandori
05/06/2024
in ਪੰਜਾਬ
Reading Time: 1 min read
A A
0
ਦਵਿੰਦਰਪਾਲ ਭੁੱਲਰ ਦੀ ਰਿਹਾਈ ਬਦਲੇ ਕਰੋੜਾਂ ਡਾਲਰ ਫੰਡਿੰਗ ਦੇ ਦੋਸ਼ਾਂ ਤਹਿਤ ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫ਼ਾਰਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਮਈ, Gee98 news service
-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਦੀਆਂ ਮੁਸੀਬਤਾਂ ਵੱਧਦੀਆਂ ਜਾ ਰਹੀਆਂ ਹਨ। ‌ ਇੱਕ ਪਾਸੇ “ਆਪ” ਆਗੂਆਂ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਉਡੀਕ ਹੈ ਪਰੰਤੂ ਦੂਜੇ ਪਾਸੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੇ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਹੋਰ ਕਸਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੀ ਕੇ ਸਕਸੈਨਾ ਨੇ ਐਨਆਈਏ ਜਾਂਚ ਦੀ ਸਿਫਾਰਸ਼ ਕਰ ਦਿੱਤੀ ਹੈ। ਲੈਫਟੀਨੈਂਟ ਗਵਰਨਰ ਸਕਸੈਨਾ ਨੇ ਇਹ ਸਿਫਾਰਸ ਪਾਬੰਦੀਸ਼ੁਦਾ ਸੰਗਠਨ “ਸਿੱਖਸ ਫਾਰ ਜਸਟਿਸ” ਤੋਂ ਜੇਲ੍ਹ ਵਿੱਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਦਲੇ 1 ਕਰੋੜ 60 ਲੱਖ ਡਾਲਰ ਵਸੂਲ ਕਰਨ ਦੇ ਮਾਮਲੇ ‘ਚ ਮਿਲੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਲੈਫਟੀਨੈਂਟ ਗਵਰਨਰ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਇਹ ਬੇਹੱਦ ਸੰਗੀਨ ਦੋਸ਼ ਹਨ,ਜਿਨਾਂ ਦੀ ਜਾਂਚ ਅਤੀ ਜ਼ਰੂਰੀ ਹੈ।ਜ਼ਿਕਰਯੋਗ ਹੈ ਕਿ ਸਿੱਖ ਆਗੂ ਦਵਿੰਦਰਪਾਲ ਸਿੰਘ ਭੁੱਲਰ ਕਈ ਵਰ੍ਹਿਆਂ ਤੋਂ ਜੇਲ੍ਹ ਵਿੱਚ ਬੰਦ ਹਨ ਜਿਨਾਂ ਦੀ ਰਿਹਾਈ ਦੀ ਪ੍ਰਕਿਰਿਆ ਸੰਬੰਧੀ ਫਾਈਲ ਦਿੱਲੀ ਸਰਕਾਰ ਕੋਲ ਅਟਕੀ ਹੋਈ ਹੈ। ਵਿਦੇਸ਼ੀ ਧਰਤੀ ਤੋਂ ਭਾਰਤ ਵਿਰੋਧੀ ਪ੍ਰਚਾਰ ਕਰਨ ਵਾਲੇ ਗਰਮ ਖ਼ਿਆਲੀ ਸੰਗਠਨਾਂ ਤੋਂ ਕਰੋੜਾਂ ਡਾਲਰ ਦੀ ਫੰਡਿੰਗ ਪ੍ਰਾਪਤ ਕਰਨ ਸਬੰਧੀ ਸ਼ਿਕਾਇਤਾਂ ਆਮ ਆਦਮੀ ਪਾਰਟੀ ਦੇ ਗਲੇ ਦੀ ਹੱਡੀ ਬਣ ਸਕਦੀਆਂ ਹਨ ਅਤੇ ਇਹ ਮਾਮਲਾ ਅਰਵਿੰਦ ਕੇਜਰੀਵਾਲ ਦੇ ਸਿਆਸੀ ਜੀਵਨ ਨੂੰ ਤਬਾਹ ਵੀ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਅਜੇ ਕੁਝ ਸਮਾਂ ਪਹਿਲਾਂ ਹੀ ਵਿਦੇਸ਼ੀ ਬੈਠੇ ਗਰਮੀ ਖ਼ਿਆਲੀ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇਹ ਖੁਲਾਸਾ ਕੀਤਾ ਸੀ ਕਿ ਉਹਨਾਂ ਨੇ ਜੇਲਾਂ ‘ਚ ਬੰਦ ਸਿੱਖ ਆਗੂਆਂ ਦੀ ਰਿਹਾਈ ਲਈ ਆਮ ਆਦਮੀ ਪਾਰਟੀ ਨੂੰ ਵਿਦੇਸ਼ਾਂ ਤੋਂ ਲੱਖਾਂ ਡਾਲਰ ਫੰਡ ਇਕੱਠਾ ਕਰਕੇ ਦਿੱਤਾ ਸੀ। ਇਹ ਮਾਮਲਾ ਉਸ ਵੇਲੇ ਦਾ ਹੀ ਭਖਿਆ ਹੋਇਆ ਹੈ ਅਤੇ ਹੁਣ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੀ ਕੇ ਸਕਸੈਨਾ ਨੇ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ NIA ਜਾਂਚ ਦੀ ਸਿਫਾਰਿਸ਼ ਕਰ ਦਿੱਤੀ ਹੈ। ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਲੈਫਟੀਨੈਂਟ ਗਵਰਨਰ ਵੱਲੋਂ ਐਨਆਈਏ ਦੀ ਜਾਂਚ ਦੀ ਸਿਫਾਰਿਸ਼ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਇੱਕ ਤਰ੍ਹਾਂ ਦੀ ਤਰਥੱਲੀ ਮੱਚ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਚੋਣ ਮੈਦਾਨ ਛੱਡ ਕੇ ਭੱਜਿਆ

Next Post

ਅੱਜ ਦਾ ਦਿਨ ਅਰਵਿੰਦ ਕੇਜਰੀਵਾਲ ਲਈ ਹੋਵੇਗਾ ਅਹਿਮ…ਅੰਤਿਮ ਜ਼ਮਾਨਤ ‘ਤੇ ਹੋਵੇਗੀ ਸੁਣਵਾਈ

Nirmal Pandori

Nirmal Pandori

Related Posts

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
Load More
Next Post
ਕੇਜਰੀਵਾਲ ਨੂੰ ਅਦਾਲਤੀ ਝਟਕਾ : ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਬੰਧੀ ਪਟੀਸ਼ਨ ਕੀਤੀ ਖਾਰਜ…!

ਅੱਜ ਦਾ ਦਿਨ ਅਰਵਿੰਦ ਕੇਜਰੀਵਾਲ ਲਈ ਹੋਵੇਗਾ ਅਹਿਮ…ਅੰਤਿਮ ਜ਼ਮਾਨਤ 'ਤੇ ਹੋਵੇਗੀ ਸੁਣਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend