Gee 98News

ਚੰਡੀਗੜ੍ਹ, 7 ਮਈ, Gee98 news service
-ਅੱਜ ਦਾ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅਹਿਮ ਹੋਵੇਗਾ। ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗੀ ਅਤੇ ਅੱਜ ਹੀ ਅੰਤਰਿਮ ਜ਼ਮਾਨਤ ‘ਤੇ ਸੁਣਵਾਈ ਹੋਵੇਗੀ। ‌ ਪਿਛਲੀ ਸੁਣਵਾਈ ‘ਤੇ 3 ਮਈ ਨੂੰ ਮਾਨਯੋਗ ਜਸਟਿਸ ਸੰਜੀਵ ਖੰਨਾ ਅਤੇ ਮਾਨਯੋਗ ਜਸਟਿਸ ਦੀਪਾਂਕਰ ਦੱਤਾ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕੀਤੀ ਜਾ ਸਕਦੀ ਹੈ ਅਤੇ ਉਸ ਤੋਂ ਬਾਅਦ ਇਸ ਸਬੰਧੀ ਅੱਜ ਦੀ ਡੇਟ ਮੁਕਰਰ ਕਰ ਦਿੱਤੀ ਗਈ ਸੀ। ਤਿੰਨ ਮਈ ਨੂੰ ਲਗਭਗ ਤਿੰਨ ਘੰਟੇ ਦੀ ਸੁਣਵਾਈ ਮੌਕੇ ਬੈਂਚ ਨੇ ਕਿਹਾ ਸੀ ਕਿ ਉਹ ਮੁੱਖ ਕੇਸ, ਜਿਸ ਵਿੱਚ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ, ਉਸ ਵਿੱਚ ਸਮਾਂ ਲੱਗ ਸਕਦਾ ਹੈ। ਬੈਂਚ ਨੇ ਈਡੀ ਨੂੰ ਕਿਹਾ ਸੀ ਕਿ ਅਗਲੀ ਸੁਣਵਾਈ ‘ਤੇ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਦੱਸੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮਾਨਯੋਗ ਹਾਈਕੋਰਟ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ ਪ੍ਰੰਤੂ ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕਰ ਦਿੱਤੀ ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ‌ ਕਾਨੂੰਨੀ ਮਾਹਿਰਾਂ ਵੱਲੋਂ ਮੰਨਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਕੁਝ ਸ਼ਰਤਾਂ ਦੇ ਅਧਾਰ ‘ਤੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਵੀ ਦੇ ਸਕਦੀ ਹੈ।

Leave a Reply

Your email address will not be published. Required fields are marked *

error: Content is protected !!