Skip to main content

Gee 98News

ਭਾਈ ਅੰਮ੍ਰਿਤਪਾਲ ਸਿੰਘ ਦੀ ਉਮੀਦਵਾਰੀ ‘ਤੇ ‘ਸਸਪੈਂਸ’ ਜਾਰੀ…ਹਾਈਕੋਰਟ ਤੱਕ ਕੀਤੀ ਪਹੁੰਚ

ਚੰਡੀਗੜ੍ਹ, 10 ਮਈ, Gee98 news service
-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰ ਸਕਣ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਆਸਾਮ ਦੀ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਨ੍ਹਾਂ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ 8 ਮਈ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਤਰਨਤਾਰਨ ਨੂੰ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਅਤੇ ਪਟੀਸ਼ਨਕਰਤਾ ਨੂੰ ਚੋਣ ਲੜਨ ਦੀ ਸਹੂਲਤ ਦੇਣ ਲਈ ਪੱਤਰ ਲਿਖਿਆ ਗਿਆ ਸੀ ਪ੍ਰੰਤੂ ਜ਼ਿਲ੍ਹਾ ਵੱਲੋਂ ਮੈਜਿਸਟਰੇਟ ਵੱਲੋਂ ਜਾਣ ਬੁਝ ਕੇ ਦੇਰੀ ਕੀਤੀ ਜਾ ਰਹੀ ਹੈ, ਹਾਲਾਂਕਿ ਜ਼ਿਲ੍ਹਾ ਮਜਿਸਟਰੇਟ ਵੱਲੋਂ ਅਜਿਹੇ ਵੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨ ਦੇ ਯੋਗ ਨਹੀਂ ਹੈ। ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਨਾਮਜ਼ਦਗੀ ਫਾਰਮ ਭਰਨ, ਚੋਣ ਏਜੰਟਾਂ ਜਾਂ ਅਧਿਕਾਰਤ ਨਾਮਜ਼ਦ ਵਿਅਕਤੀਆਂ ਦੀ ਨਿਯੁਕਤੀ ਅਤੇ ਲੋੜੀਂਦੀਆਂ ਹੋਰ ਸਾਰੀਆਂ ਕਾਗਜ਼ੀ ਕਾਰਵਾਈਆਂ ਦੇ ਪ੍ਰਬੰਧ ਕਰਨ ਲਈ ਸੂਬਾ, ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ, ਜੋ ਕਿ 2024 ਦੀਆਂ ਚੋਣਾਂ ਲੜਨ ਲਈ ਨਾਮਜ਼ਦਗੀ ਫਾਰਮ ਭਰਨ ਲਈ ਜ਼ਰੂਰੀ ਹੈ। ਹਾਈ ਕੋਰਟ ਨੇ ਸ਼ੁਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਇਹ ਪਟੀਸ਼ਨ ਸੂਚੀਬੱਧ ਕੀਤੀ ਜਿਸ ‘ਤੇ ਸੁਣਵਾਈ ਦੌਰਾਨ ਅਗਲੇ ਹੁਕਮ ਸਾਹਮਣੇ ਆਉਣਗੇ। ‌

error: Content is protected !!